'ਆਈ-ਹਰਿਆਲੀ' ਐਪ ਨਾਲ ਜੁੜੇ ਦੋ ਲੱਖ ਤੋਂ ਵੱਧ ਪਰਵਾਰ: ਧਰਮਸੋਤ
Published : Jul 11, 2018, 3:29 am IST
Updated : Jul 11, 2018, 3:29 am IST
SHARE ARTICLE
Distribution of Plants Sadhu Singh Dharamsot and S.Balbir Singh Sidhu
Distribution of Plants Sadhu Singh Dharamsot and S.Balbir Singh Sidhu

ਪੰਜਾਬ ਨੂੰ ਮੁੜ ਹਰਿਆ-ਭਰਿਆ ਤੇ ਖੁਸ਼ਹਾਲ ਸੂਬਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ.............

ਐਸ.ਏ.ਐਸ ਨਗਰ : ਪੰਜਾਬ ਨੂੰ ਮੁੜ ਹਰਿਆ-ਭਰਿਆ ਤੇ ਖੁਸ਼ਹਾਲ ਸੂਬਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੀ ਘਰ-ਘਰ ਹਰਿਆਲੀ ਮੁਹਿੰਮ ਨੂੰ ਲੋਕਾਂ ਵੱਲੋਂ ਜੋ ਹੁੰਗਾਰਾ ਮਿਲ ਰਿਹਾ ਹੈ, ਅਜਿਹਾ ਹੁੰਗਾਰਾ ਪਹਿਲਾਂ ਕਿਸੇ ਮੁਹਿੰਮ ਨੂੰ ਨਹੀਂ ਮਿਲਿਆ। ਇਸ ਮੁਹਿੰਮ ਦੇ ਟੀਚਿਆਂ ਦੀ ਪ੍ਰਾਪਤੀ ਲਈ ਜੰਗਲਾਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਆਈ-ਹਰਿਆਲੀ ਐਪ ਨਾਲ ਹੁਣ ਤੱਕ 2 ਲੱਖ ਤੋਂ ਵੱਧ ਪਰਿਵਾਰ ਜੁੜ ਚੁੱਕੇ ਹਨ ਤੇ 10 ਲੱਖ ਤੋਂ ਵੱਧ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫੇਜ਼ 3ਬੀ2 ਵਿਖੇ

ਪੰਜਾਬ ਯੁਥ ਕਾਂਗਰਸ ਵਲੋਂ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਦੀ ਅਗਵਾਈ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਵੰਡਣ ਲਈ ਕਰਵਾਏ ਸਮਾਗਮ 'ਪੌਦਿਆਂ ਦੀ ਛਬੀਲ' ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਜੰਗਲਾਤ ਮੰਤਰੀ, ਪੰਜਾਬ ਸਾਧੂ ਸਿੰਘ ਧਰਮਸੋਤ ਨੇ ਕੀਤਾ।  ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 5 ਜੂਨ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੀ ਘਰ ਘਰ ਹਰਿਆਲੀ ਮੁਹਿੰਮ ਦਿਨ ਪ੍ਰਤੀ ਦਿਨ ਜ਼ੋਰ ਫੜਦੀ ਜਾ ਰਹੀ ਹੈ, ਜੋ ਕਿ ਪੰਜਾਬ ਲਈ ਬਹੁਤ ਲਾਹੇਵੰਦ ਹੈ। ਇਸ ਮੌਕੇ ਸਾਧੂ ਸਿੰਘ ਧਰਮਸੋਤ ਅਤੇ.ਬਲਬੀਰ ਸਿੰਘ

ਸਿੱਧੂ (ਦੋਵੇਂ ਕੈਬਨਿਟ ਮੰਤਰੀ) ਸਮੇਤ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵੱਲੋਂ ਫੇਜ਼-3ਬੀ2 ਵਿਖੇ ਰਾਹਗੀਰਾਂ ਨੂੰ ਬੂਟੇ ਵੰਡ ਕੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਅਪੀਲ ਵੀ ਕੀਤੀ ਗਈ। ਸਮਾਗਮ ਦੌਰਾਨ ਸ਼ਹਿਰ ਵਾਸੀਆਂ ਨੂੰ 3 ਹਜ਼ਾਰ ਤੋਂ ਵੱਧ ਬੂਟੇ ਵੰਡੇ ਗਏ। ਇਸ ਮੌਕੇ ਪ੍ਰਧਾਨ ਮੁੱਖ ਵਣਪਾਲ ਜਤਿੰਦਰ ਸ਼ਰਮਾ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਸ.ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸਾਬਕਾ ਮੇਅਰ ਰਜਿੰਦਰ ਸਿੰਘ ਰਾਣਾ, ਸੀਨੀਅਰ ਕਾਂਗਰਸੀ ਆਗੂ ਵਰਿੰਦਰ ਸਿੰਘ ਢਿੱਲੋਂ, ਠੇਕੇਦਾਰ ਮੋਹਨ ਸਿੰਘ ਬਠਲਾਣਾ,

ਗੁਰਚਰਨ ਸਿੰਘ ਭਮਰਾ, ਜੀ.ਐਸ.ਰਿਆਣ, ਭਗਤ ਸਿੰਘ ਨਾਮਧਾਰੀ, ਅਮਰੀਕ ਸਿੰਘ ਸੋਮਲ, ਨਰਾਇਣ ਸਿੰਘ ਸਿੱਧੂ, ਕੁਲਜੀਤ ਸਿੰਘ ਬੇਦੀ, ਨਛੱਤਰ ਸਿੰਘ, ਭਾਰਤ ਭੂਸ਼ਨ ਮੈਣੀ (ਸਾਰੇ ਐਮ.ਸੀ.), ਨਰਪਿੰਦਰ ਸਿੰਘ ਰੰਗੀ, ਮਾਸਟਰ ਰਾਮ ਸਿੰਘ , ਯੂਥ ਕਾਂਗਰਸ ਦੇ ਜਨਰਲ ਸਕੱਤਰ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਵਿਜੇ ਰਾਣਾ, ਯੂਥ ਕਾਂਗਰਸ ਆਗੂ ਸ੍ਰੀਮਤੀ ਪੂਨਮ ਕਾਂਗੜ, ਕਮਲ ਕਟਾਰੀਆ, ਦਿਲਬਰ ਪੁਰਖਾਲਵੀ, ਧਨਵੰਤ ਸਿੰਘ, ਜਸਵਿੰਦਰ ਸਿੰਘ, ਯੂਥ ਆਗੂ ਜਸਵਿੰਦਰ ਸਿੰਘ ਜੱਸੀ ਸਮੇਤ ਵੱਡੀ ਗਿਣਤੀ ਵਿਚ ਹੋਰ ਯੂਥ ਕਾਂਗਰਸੀ ਵਰਕਰ ਤੇ ਹੋਰ ਪਤਵੰਤੇ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement