ਪ੍ਰੀ- ਪ੍ਰਾਇਮਰੀ ਜਮਾਤਾਂ ਦੀ ਸਿਖਲਾਈ ਵਰਕਸ਼ਾਪ ਦਾ ਪਹਿਲਾ ਗੇੜ ਸ਼ੁਰੂ
Published : Jul 11, 2019, 7:13 pm IST
Updated : Jul 11, 2019, 7:13 pm IST
SHARE ARTICLE
Training Workshop
Training Workshop

8598 ਅਧਿਆਪਕ 217 ਬਲਾਕਾਂ 'ਚ ਪ੍ਰੀ-ਪ੍ਰਾਇਮਰੀ ਖੇਡ ਮਹਿਲ ਦੀ ਸਿੱਖਣ-ਸਿਖਾਉਣ ਕਿਰਿਆਵਾਂ ਦੀ ਸਿਖਲਾਈ ਲੈ ਰਹੇ ਹਨ

ਐਸ.ਏ.ਐਸ. ਨਗਰ : ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੇ ਨਾਲ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਇੰਦਰਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀਆਂ ਨੇ ਪੰਜਾਬ ਦੇ ਸਿੱਖਿਆ ਬਲਾਕਾਂ ਵਿੱਚ ਵੱਖ-ਵੱਖ ਸਥਾਨਾਂ ਤੇ ਸ਼ੁਰੂ ਹੋਈਆਂ ਪ੍ਰੀ-ਪ੍ਰਾਇਮਰੀ ਤਿੰਨ ਦਿਨਾਂ ਅਧਿਆਪਕ ਸਿਖਲਾਈ ਵਰਕਸ਼ਾਪਾਂ ਦਾ ਦੌਰਾ ਕਰਕੇ ਸਿਖਲਾਈ ਪ੍ਰਾਪਤ ਕਰ ਰਹੇ 8598 ਪ੍ਰਾਇਮਰੀ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ।

Pre Primary classes workshopPre Primary classes workshop

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਜੁਲਾਈ ਤੋਂ ਪੰਜਾਬ ਦੇ ਸਮੂਹ ਪ੍ਰਾਇਮਰੀ ਬਲਾਕਾਂ ਵਿਚ ਪ੍ਰੀ-ਪ੍ਰਾਇਮਰੀ ਖੇਡ ਮਹਿਲ ਸਿਖਲਾਈ ਵਰਕਸ਼ਾਪ ਸ਼ੁਰੂ ਹੋਈਆਂ ਹਨ। ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਜਲੋਟਾ ਵਿਖੇ ਚਲ ਰਹੀਆਂ ਪ੍ਰੀ-ਪ੍ਰਾਇਮਰੀ ਵਰਕਸ਼ਾਪਾਂ ਵਿਚ ਭਾਗ ਲੈ ਰਹੇ ਪ੍ਰਾਇਮਰੀ ਅਧਿਆਪਕਾਂ ਵਲੋਂ ਕੀਤੀਆਂ ਜਾ ਰਹੀਆਂ ਕਿਰਿਆਵਾਂ ਦਾ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪਹੁੰਚ ਕੇ ਪ੍ਰੇਰਿਤ ਕੀਤਾ ਅਤੇ ਹੌਂਸਲਾ ਅਫਜ਼ਾਈ ਕੀਤਾ।

TeachersTeachers

ਉਹਨਾਂ ਅਧਿਆਪਕਾਂ ਵਲੋਂ ਲਗਨ ਨਾਲ ਕੀਤੀ ਜਾ ਰਹੀ ਕਿਰਿਆਵਾਂ ’ਤੇ ਤਸੱਲੀ ਪ੍ਰਗਟਾਈ। ਇਸ ਤੋਂ ਇਲਾਵਾ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਇੰਦਰਜੀਤ ਸਿੰਘ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ ਵਿਖੇ ਚਲ ਰਹੀਆਂ ਸਿਖਲਾਈ ਵਰਕਸ਼ਾਪਾਂ ਵਿਚ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ। ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟਰੇਨਿੰਗਾਂ ਨੇ ਜ਼ਿਲ੍ਹਾ ਪਟਿਆਲਾ ਦੇ ਬਲਾਕ ਨਾਭਾ, ਪਟਿਆਲਾ-2, ਪਟਿਆਲਾ-3 ਅਤੇ ਭਾਦਸੋਂ,

Training WorkshopTraining Workshop

ਡਾ. ਦਵਿੰਦਰ ਸਿੰਘ ਬੋਹਾ ਨੇ ਜ਼ਿਲ੍ਹਾ ਸਭਸਨਗਰ, ਜਲੰਧਰ ਅਤੇ ਕਪੂਰਥਲਾ ਦੇ ਵੱਖ ਵੱਖ ਬਲਾਕਾਂ ਵਿਚ ਚਲ ਰਹੀਆਂ ਸਿਖਲਾਈ ਵਰਕਸ਼ਾਪਾਂ ਵਿਚ ਅਧਿਆਪਕਾਂ ਵਲੋਂ ਕੀਤੀਆਂ ਜਾ ਰਹੀਆਂ ਪ੍ਰੀ-ਪ੍ਰਾਇਮਰੀ ਖੇਡ ਮਹਿਲ ਕਿਰਿਆਵਾਂ ਬਾਰੇ ਜਾਣਕਾਰੀ ਦਿਤੀ। ਪੰਜਾਬ ਰਾਜ ਵਲੋਂ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਚਲਾਇਆ ਜਾ ਰਿਹਾ ਹੈ।

ਇਸ ਪ੍ਰੋਜੈਕਟ ਅਧੀਨ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਪ੍ਰੀ- ਪ੍ਰਾਇਮਰੀ ਜਮਾਤਾਂ ਦਾ ਆਗਾਜ਼ ਕੀਤਾ ਗਿਆ ਹੈ। ਇਸ ਦਾ ਉਦੇਸ਼ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਗਤੀਵਿਧੀਆਂ ਕਰਵਾ ਕੇ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਹੈ। ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਪਾਠਕ੍ਰਮ ਨੂੰ ਖੇਡ ਵਿਧੀ ਰਾਹੀਂ ਕਰਵਾਉਣ ਲਈ ਸਕੂਲ ਸਿੱਖਿਆ ਵਿਭਾਗ ਵਲੋਂ ਸਟੇਟ ਪੱਧਰ ਤੇ ਜ਼ਿਲ੍ਹਾ ਰਿਸੋਰਸ ਗਰੁੱਪ ਨੂੰ  ਮਿਤੀ 4 ਤੋਂ 17 ਅਪ੍ਰੈਲ ਤੱਕ ਸਿਖਲਾਈ ਦਿਤੀ ਗਈ ਸੀ।

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ  ਜਿਲ੍ਹਾ ਸਿੱਖਿਆ ਅਫਸਰਾਂ,  ਡਾਇਟ ਪ੍ਰਿੰਸੀਪਲਾਂ ਅਤੇ 'ਪੜ੍ਹੋ  ਪੰਜਾਬ, ਪੜ੍ਹਾਓ ਪੰਜਾਬ' ਦੇ  ਜ਼ਿਲ੍ਹਾ ਕੋਆਰਡੀਨੇਟਰ ਬਲਾਕ ਪੱਧਰ ਤੇ 3 ਰੋਜਾ ਸਿਖਲਾਈ ਦੀ ਨਜ਼ਰਸਾਨੀ ਕਰ ਰਹੇ ਹਨ। ਇਸ ਸਿਖਲਾਈ ਵਰਕਸ਼ਾਪ ਦਾ ਸਮੁੱਚਾ ਪ੍ਰਬੰਧ ਸਬੰਧਤ ਬੀ. ਪੀ. ਈ.ਓਜ ਦੁਆਰਾ ਕੀਤਾ ਜਾ ਰਿਹਾ ਹੈ। ਇਹ ਸਿਖਲਾਈ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਸਮੂਹ ਪ੍ਰੀ- ਪ੍ਰਾਇਮਰੀ ਅਧਿਆਪਕਾਂ , ਸਕੂਲ ਮੁਖੀਆਂ, ਸਕੂਲ ਇੰਚਾਰਜਾਂ, ਈ. ਜੀ. ਐੱਸ  ਵਲੰਟੀਅਰ ਅਧਿਆਪਕਾਂ ਨੂੰ 4 ਗੇੜ ਵਿਚ ਦਿਤੀ ਜਾ ਰਹੀ ਹੈ।

ਇਸ ਸਿਖਲਾਈ ਦਾ ਪਹਿਲਾ ਗੇੜ ਜੋ ਕਿ 11 ਜੁਲਾਈ ਤੋਂ  ਸ਼ੁਰੂ ਹੋ ਗਿਆ ਹੈ ਜੋ ਕਿ 15 ਜੁਲਾਈ ਤੱਕ ਚੱਲੇਗਾ। ਸਿਖਲਾਈ ਵਰਕਸ਼ਾਪ ਦਾ ਦੂਜਾ ਗੇੜ 16 ਤੋਂ 18 ਜੁਲਾਈ ਤੱਕ, ਤੀਜਾ 29 ਜੁਲਾਈ ਤੋਂ 31 ਜੁਲਾਈ ਤੱਕ ਅਤੇ ਚੌਥਾ ਗੇੜ 1 ਅਗਸਤ ਤੋਂ 3 ਅਗਸਤ  ਤੱਕ ਚਲੇਗਾ। ਇਸ ਸਿਖਲਾਈ ਵਰਕਸ਼ਾਪ ਪੰਜਾਬ ਰਾਜ ਦੇ 22 ਜਿਲ੍ਹਿਆਂ ਦੇ ਸਮੂਹ ਬਲਾਕਾਂ ਵਿੱਚ ਸ਼ੁਰੂ ਹੋ ਗਈ ਹੈ। ਇਸ ਸਿਖਲਾਈ ਵਰਕਸ਼ਾਪ ਦੇ ਪਹਿਲੇ ਗੇੜ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਇੰਚਾਰਜ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।

ਹਰੇਕ ਸਿਖਲਾਈ ਸੈਂਟਰ ਵਿਖੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ ਦੇ ਤਿੰਨ-ਤਿੰਨ ਰਿਸੋਰਸ ਪਰਸਨਜ਼ ਦੁਆਰਾ ਇਹ ਸਿਖਲਾਈ ਦਿੱਤੀ ਜਾ ਰਹੀ ਹੈ। ਰਿਸੋਰਸ ਗਰੁੱਪਾਂ ਦੁਆਰਾ ਬਹੁਤ ਹੀ ਸਫਲਤਾਪੂਰਵਕ ਪ੍ਰੀ- ਪ੍ਰਾਇਮਰੀ ਜਮਾਤਾਂ ਦੀਆਂ ਰਚਨਾਤਮਕ ਅਤੇ ਉਸਾਰੂ ਗਤੀਵਿਧੀਆਂ ਨੂੰ ਕਰਵਾਇਆ ਜਾ ਰਿਹਾ ਹੈ। ਅਧਿਆਪਕ ਵੀ ਇਹਨਾਂ ਗਤੀਵਿਧੀਆਂ ਵਿੱਚ ਬਹੁਤ ਦਿਲਚਸਪੀ ਦਿਖਾ ਰਹੇ ਹਨ ਅਤੇ ਵੱਧ ਚੜ੍ਹ ਕੇ ਗਤੀਵਿਧੀਆਂ ਵਿੱਚ ਹਿੱਸਾ ਲੈ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement