
ਸੂਚਨਾ ਕਮਿਸ਼ਨਰ ਅਸਿਤ ਜੌਲੀ ਨੇ ਵੀ ਅਪਣਾ ਅਹੁਦਾ ਸੰਭਾਲਿਆ
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵਨਿਯੁਕਤ ਮੁਖੀ ਸੁਰੇਸ਼ ਅਰੋੜਾ ਨੇ ਅੱਜ ਰੈਡਕਰਾਸ ਭਵਨ ਸੈਕਟਰ 16 ਵਿਖੇ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿਖੇ ਅਪਣਾ ਅਹੁਦਾ ਸੰਭਾਲ ਲਿਆ।
Suresh Arora
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅਰੋੜਾ ਤੋਂ ਇਲਾਵਾ ਅੱਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਨੇ ਵੀ ਅਪਣਾ ਅਹੁਦਾ ਸੰਭਾਲ ਲਿਆ।
Asit Jolly
ਇਥੇ ਇਹ ਦੱਸਣਯੋਗ ਹੈ ਕਿ ਗਵਰਨਰ ਪੰਜਾਬ ਵੀ. ਪੀ. ਸਿੰਘ ਬਦਨੌਰ ਨੇ ਬੁੱਧਵਾਰ ਨੂੰ ਸੁਰੇਸ਼ ਅਰੋੜਾ ਅਤੇ ਅਸਿਤ ਜੌਲੀ ਨੂੰ ਸਹੁੰ ਚੁਕਾਈ ਗਈ ਸੀ।