ਖਾਣਯੋਗ ਨਹੀਂ ਹੈ ‘ਆਟਾ-ਦਾਲ’ ਸਕੀਮ ’ਚ ਵੰਡੀ ਜਾ ਰਹੀ ਕਣਕ : ਸੰਧਵਾਂ
Published : Jul 11, 2019, 6:23 pm IST
Updated : Jul 11, 2019, 6:23 pm IST
SHARE ARTICLE
Poor-quality wheat being distributed under ‘Atta’Daal’ scheme: AAP submits memorandum to food minister
Poor-quality wheat being distributed under ‘Atta’Daal’ scheme: AAP submits memorandum to food minister

‘ਆਪ’ ਵਿਧਾਇਕ ਪੰਡੋਰੀ ਨਾਲ ਮਿਲ ਕੇ ਮੰਤਰੀ ਆਸ਼ੂ ਨੂੰ ਦਿਤਾ ਮੰਗ ਪੱਤਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਗਾਇਆ ਹੈ ਕਿ ਲੋੜਵੰਦਾਂ ਅਤੇ ਦਲਿਤ-ਗ਼ਰੀਬ ਵਰਗ ਨੂੰ 'ਆਟਾ-ਦਾਲ' ਸਕੀਮ ਅਧੀਨ ਪੰਜਾਬ ਸਰਕਾਰ ਵਲੋਂ ਵੰਡੀ ਜਾ ਰਹੀ ਕਣਕ ਬੇਹੱਦ ਘਟੀਆ ਕਿਸਮ ਦੀ ਹੈ ਅਤੇ ਖਾਣਯੋਗ ਨਹੀਂ ਹੈ। ਇਸ ਸਬੰਧ 'ਚ ਮਹਿਲ ਕਲਾਂ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਨਾਲ ਲੈ ਕੇ ਸੰਧਵਾਂ ਨੇ ਪੰਜਾਬ ਦੇ ਖ਼ੁਰਾਕ ਅਤੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਗੂ ਨੂੰ ਮੰਗ ਪੱਤਰ ਦੇ ਕੇ ਆਟਾ-ਦਾਲ ਯੋਜਨਾ 'ਚ ਚੱਲ ਰਹੀਆਂ ਕਮੀਆਂ ਅਤੇ ਭ੍ਰਿਸ਼ਟਾਚਾਰ ਨੂੰ ਬੰਦ ਕਰਨ ਦੀ ਮੰਗ ਉਠਾਈ।

ਇਸ ਸਬੰਧੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡਾਂ 'ਚ ਆਟਾ-ਦਾਲ ਯੋਜਨਾਂ ਦਾ ਨਿਰੀਖਣ ਕੀਤਾ। ਸੰਧਵਾਂ ਨੇ ਦੱਸਿਆ ਕਿ ਕੁਹਾਰਵਾਲਾ ਪਿੰਡ 'ਚ ਆਟਾ-ਦਾਲ ਸਕੀਮ ਤਹਿਤ ਵੰਡੀ ਜਾ ਰਹੀ ਕਣਕ ਨੂੰ ਅੱਖੀਂ ਦੇਖ ਕੇ ਖਾਣਾ ਮੁਸ਼ਕਿਲ ਹੈ। ਕਣਕ ਬੇਹੱਦ ਘਟੀਆ ਕਿਸਮ ਦੀ ਸੀ। ਇਨ੍ਹਾਂ ਹੀ ਨਹੀਂ ਬੋਰੀਆਂ ਦੇ ਵਜ਼ਨ 'ਚ ਵੀ ਠੱਗੀ ਹੋ ਰਹੀ ਹੈ। ਸੰਧਵਾਂ ਨੇ ਕਿਹਾ ਕਿ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਕਾਰਨ ਇਹ ਸਕੀਮ ਗ਼ਰੀਬਾਂ ਅਤੇ ਦਲਿਤ ਵਰਗ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਲਾ ਸਲੂਕ ਜਾਪ ਰਹੀ ਹੈ।

ਸੰਧਵਾਂ ਨੇ ਕਿਹਾ ਕਿ ਉਨ੍ਹਾਂ ਆਟਾ-ਦਾਲ ਸਬੰਧੀ ਬਣਾਏ ਜਾ ਰਹੇ ਨਵੇਂ ਸਮਾਰਟ ਕਾਰਡਾਂ ਲਈ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਦਾ ਮੁੱਦਾ ਵੀ ਉਠਾਇਆ। ਸੰਧਵਾਂ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਬੰਧਿਤ ਦਫ਼ਤਰਾਂ ਜਾਂ ਪੰਚਾਇਤਾਂ ਤੋਂ ਫਾਰਮ ਨਹੀਂ ਮਿਲ ਰਹੇ ਕਿਉਂਕਿ ਸੱਤਾਧਾਰੀ ਕਾਂਗਰਸੀ ਇਨ੍ਹਾਂ ਸਰਕਾਰੀ ਫਾਰਮਾਂ ਨੂੰ ਅਪਣੇ ਕਬਜ਼ੇ 'ਚ ਕਰੀ ਬੈਠੇ ਹਨ ਅਤੇ ਪੱਖਪਾਤੀ ਰਵੱਈਏ ਨਾਲ ਫਾਰਮ ਵੰਡ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement