ਆਖ਼ਰ ਅਪਣੀ ਜ਼ਿੰਮੇਵਾਰੀ ਤੋਂ ਕਿਉਂ ਭੱਜ ਰਹੇ ਨੇ ਨਵਜੋਤ ਸਿੱਧੂ?
Published : Jul 11, 2019, 3:55 pm IST
Updated : Jul 11, 2019, 3:55 pm IST
SHARE ARTICLE
Navjot Singh Sidhu
Navjot Singh Sidhu

ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਦੇ ਬਾਅਦ ਤੋਂ ਹੀ ਗ਼ਾਇਬ ਚਲੇ ਆ ਰਹੇ ਨਵਜੋਤ ਸਿੰਘ ਸਿੱਧੂ  ਨੂੰ ਲੈ ਕੇ ਪੰਜਾਬ ਦੀ ਸਿਆਸਤ ਇਸ ਸਮੇਂ ਪੂਰੀ ਤਰ੍ਹਾਂ ਗਰਮਾਈ ਹੋਈ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਦੇ ਬਾਅਦ ਤੋਂ ਹੀ ਗ਼ਾਇਬ ਚਲੇ ਆ ਰਹੇ ਨਵਜੋਤ ਸਿੰਘ ਸਿੱਧੂ  ਨੂੰ ਲੈ ਕੇ ਪੰਜਾਬ ਦੀ ਸਿਆਸਤ ਇਸ ਸਮੇਂ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਦਰਅਸਲ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਦੋਂ ਤੋਂ ਪੰਜਾਬ ਕੈਬਨਿਟ ਮੰਤਰੀਆਂ ਦੇ ਵਿਭਾਗ ਬਦਲੇ ਗਏ ਨੇ ਉਦੋਂ ਤੋਂ ਹੀ ਨਵਜੋਤ ਸਿੱਧੂ ਪੰਜਾਬ ਦੀ ਸਿਆਸਤ ਤੋਂ ਪੂਰੀ ਤਰ੍ਹਾਂ ਗ਼ਾਇਬ ਚਲੇ ਆ ਰਹੇ ਹਨ ਅਤੇ ਉਨ੍ਹਾਂ ਨੇ ਅਪਣੇ ਨਵੇਂ ਵਿਭਾਗ ਦਾ ਚਾਰਜ ਤਕ ਨਹੀਂ ਸੰਭਾਲਿਆ।

Navjot Singh SidhuNavjot Singh Sidhu

ਸਿੱਧੂ ਦੀ ਗ਼ੈਰ ਹਾਜ਼ਰੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਵੀ ਕੈਪਟਨ ਸਰਕਾਰ 'ਤੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ ਪਰ ਇਸ ਦੌਰਾਨ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਵਿਰੋਧੀਆਂ ਵੱਲੋਂ ਮੰਤਰੀ ਦੀ ਗ਼ੈਰ ਹਾਜ਼ਰੀ ਨਾਲ ਜੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਧਰ ਨਵਜੋਤ ਸਿੱਧੂ ਦੇ ਇਸ ਰਵੱਈਏ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰਨਾਂ ਮੰਤਰੀਆਂ ਵਿਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਬਿਆਨ ਦਿੰਦਿਆਂ ਆਖਿਐ ਕਿ ਸਿੱਧੂ ਜਾਂ ਤਾਂ ਅਪਣੇ ਨਵੇਂ ਮਹਿਕਮੇ ਦਾ ਚਾਰਜ ਸੰਭਾਲਣ ਜਾਂ ਫਿਰ ਕੋਈ ਹੋਰ ਫ਼ੈਸਲਾ ਲੈਣ।

Tript Bajwa Tript Bajwa

ਇਕ ਮਹੀਨੇ ਦੀ ਉਡੀਕ ਮਗਰੋਂ ਆਖ਼ਰਕਾਰ ਪੰਜਾਬ ਦੇ ਬਿਜਲੀ ਮਹਿਕਮੇ ਦਾ ਚਾਰਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪਣੇ ਹੱਥਾਂ ਵਿਚ ਲੈਣਾ ਪਿਆ ਤਾਂ ਜੋ ਝੋਨੇ ਦੇ ਸੀਜ਼ਨ ਦੇ ਚਲਦਿਆਂ ਕਿਸਾਨਾਂ ਨੂੰ ਬਿਜਲੀ ਸਪਲਾਈ ਵਿਚ ਕੋਈ ਦਿੱਕਤ ਪੇਸ਼ ਨਾ ਆ ਸਕੇ। ਇਸ ਵਿਚ ਕੋਈ ਸ਼ੱਕ ਨਹੀਂ ਕਿ ਨਵਜੋਤ ਸਿੱਧੂ ਇਕ ਕੁਸ਼ਲ ਰਾਜਨਤੀਕ ਨੇਤਾ ਹਨ ਅਤੇ ਉਨ੍ਹਾਂ ਨੇ ਅਪਣੇ ਪਹਿਲੇ ਸਥਾਨਕ ਸਰਕਾਰਾਂ ਵਿਭਾਗ ਵਿਚ ਕਾਫ਼ੀ ਸੁਧਾਰ ਲਿਆਂਦੇ ਹਨ। ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਵੀ ਸਿੱਧੂ ਦੇ ਹਿੰਮਤੀ ਹੋਣ ਦੀ ਤਾਰੀਫ਼ ਕਰਦਿਆਂ ਆਖਿਆ ਗਿਆ ਹੈ ਕਿ ਉਹ ਤੁਰੰਤ ਆ ਕੇ ਬਿਜਲੀ ਵਿਭਾਗ ਸੰਭਾਲਣ ਅਤੇ ਇਸ ਨੂੰ ਹੋਰ ਦਰੁਸਤ ਕਰਨ ਲਈ ਕੰਮ ਕਰਨ।

Captain Amarinder SinghCaptain Amarinder Singh

ਹੈਰਾਨੀ ਦੀ ਗੱਲ ਇਹ ਹੈ ਕਿ ਨਵਜੋਤ ਸਿੱਧੂ ਬਿਨਾਂ ਕੁੱਝ ਦੱਸੇ ਪਿਛਲੇ ਇਕ ਮਹੀਨੇ ਤੋਂ ਗ਼ੈਰ ਹਾਜ਼ਰ ਰਹਿ ਕੇ ਵੀ ਸੱਤਾ ਦਾ ਸੁੱਖ ਮਾਣ ਰਹੇ ਹਨ ਜਦਕਿ ਕੈਬਨਿਟ ਮੰਤਰੀ ਹੋਣ ਦੇ ਨਾਤੇ ਨਵਜੋਤ ਸਿੱਧੂ ਨੂੰ ਅਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜਣਾ ਚਾਹੀਦਾ। ਪ੍ਰਗਟ ਸਿੰਘ, ਤ੍ਰਿਪਤ ਰਾਜਿੰਦਰ ਬਾਜਵਾ ਤੋਂ ਇਲਾਵਾ ਹੋਰਨਾਂ ਮੰਤਰੀਆਂ ਵੱਲੋਂ ਨਵਜੋਤ ਸਿੱਧੂ ਨੂੰ ਅਪਣਾ ਵਿਭਾਗ ਸੰਭਾਲਣ ਦੀਆਂ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ। ਪਰ ਅਫ਼ਸੋਸ ਕਿ ਨਵਜੋਤ ਸਿੱਧੂ ਨੇ ਅਪਣੇ ਵਿਭਾਗ ਦਾ ਚਾਰਜ ਤਾਂ ਕੀ ਸੰਭਾਲਣਾ ਸੀ, ਉਨ੍ਹਾਂ ਨੇ ਇਸ ਮਾਮਲੇ ਵਿਚ ਕੋਈ ਬਿਆਨ ਤਕ ਵੀ ਦੇਣਾ ਜ਼ਰੂਰੀ ਨਹੀਂ ਸਮਝਿਆ।

Pargat SinghPargat Singh

ਅਜਿਹਾ ਕਰਕੇ ਉਹ ਅਪਣੇ ਸਿਆਸੀ ਵਿਰੋਧੀਆਂ ਨੂੰ ਅਪਣੇ ਵਿਰੁੱਧ ਹਮਲੇ ਕਰਨ ਦੇ ਮੌਕੇ ਦੇ ਰਹੇ ਹਨ। ਨਵਜੋਤ ਸਿੱਧੂ ਦੇ ਇਸ ਰਵੱਈਏ ਨੂੰ ਲੈ ਕੇ ਪੰਜਾਬ ਦੇ ਕੁੱਝ ਮੰਤਰੀਆਂ ਵੱਲੋਂ ਕਾਂਗਰਸ ਹਾਈਕਮਾਨ ਨੂੰ ਵੀ ਸ਼ਿਕਾਇਤ ਕੀਤੀ ਗਈ ਹੈ। ਕਾਂਗਰਸ ਹਾਈ ਕਮਾਨ ਵੱਲੋਂ ਇਸ ਦੀ ਜ਼ਿੰਮੇਵਾਰੀ ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਨੂੰ ਸੌਂਪੀ ਗਈ ਹੈ, ਜੋ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਵਿਚਾਲੇ ਮਤਭੇਦਾਂ ਨੂੰ ਹੱਲ ਕਰਨ ਦਾ ਯਤਨ ਕਰਨਗੇ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿਚ ਕਾਂਗਰਸ ਹਾਈਕਮਾਨ ਸਿੱਧੂ ਵਿਰੁੱਧ ਕੀ ਕਾਰਵਾਈ ਕਰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement