
ਪੰਜਾਬ ਸਰਕਾਰ ਨੇ ਸੂਬੇ ਭਰ 'ਚ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚੱਲਣ ਦੀ...
ਚੰਡੀਗੜ੍ਹ: ਕੋਰੋਨਾ ਵਾਇਰਸ ਕਾਲ ਨੂੰ ਲੈ ਕੇ ਸਰਕਾਰ ਵੱਲੋਂ ਕਈ ਪ੍ਰਕਾਰ ਦੀਆਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਹਨਾਂ ਹਦਾਇਤਾਂ ਦਾ ਪਾਲਣ ਕਰਨ। ਪਰ ਦੂਜੇ ਪਾਸੇ ਪੀਆਰਟੀਸੀ ਬੱਸਾਂ ਹੀ ਲੋਕਾਂ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਹੀਆਂ ਹਨ।
Bus Service
ਪੰਜਾਬ ਸਰਕਾਰ ਨੇ ਸੂਬੇ ਭਰ 'ਚ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚੱਲਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਕਈ ਥਾਈਂ ਵੇਖਣ ਨੂੰ ਮਿਲਿਆ ਹੈ ਕਿ ਪੀਆਰਟੀਸੀ ਦੀਆਂ ਹੀ ਬੱਸਾਂ 'ਚ ਲੋਕ ਨੱਕੋ-ਨੱਕ ਭਰੇ ਹੋਏ ਹਨ। ਜਦੋਂ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਉਸ ਸਮੇਂ ਲਗਭਗ 30 ਪ੍ਰਤੀਸ਼ਤ ਸਵਾਰੀਆਂ ਬਿਠਾਉਣ ਦੀ ਆਗਿਆ ਸੀ ਪਰ ਹੁਣ ਦਿਨੋਂ-ਦਿਨ ਸਵਾਰੀਆਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਰਿਹਾ ਹੈ।
PRTC
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਲੌਕਡਾਊਨ 'ਚ ਢਿੱਲ ਦੇਣ ਤੋਂ ਬਾਅਦ ਬੱਸਾਂ ਨੂੰ 50 ਫੀਸਦ ਸਮਰੱਥਾ ਨਾਲ ਚਲਾਇਆ ਸੀ। ਇਸ ਤੋਂ ਬਾਅਦ ਹਾਲਾਤ 'ਚ ਥੋੜ੍ਹਾ ਸੁਧਾਰ ਵੇਖਦੇ ਹੋਏ ਇਨ੍ਹਾਂ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚੱਲਣ ਦੀ ਇਜਾਜ਼ਤ ਦੇ ਦਿੱਤੀ ਗਈ। ਜਲੰਧਰ ਕੋਰੋਨਾ ਵਾਇਰਸ ਹੋਟਸਪੋਟ ਬਣਿਆ ਹੋਇਆ ਹੈ।
PRTC
ਇਸ ਲਈ ਇਥੇ ਵੇਧਰੇ ਸਾਵਧਾਨੀ ਦੀ ਲੋੜ ਹੈ ਪਰ ਜਲੰਧਰ-ਕਪੂਰਥਲਾ ਰੂਟ ਤੇ ਪੀਆਰਟੀਸੀ ਦੀਆਂ ਹੀ ਕੁਝ ਬੱਸਾਂ 'ਚ ਬਿਨ੍ਹਾਂ ਕਿਸੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖੇ ਸਵਾਰੀਆਂ ਨੂੰ ਬੱਸ ਅੰਦਰ ਨੱਕੋ ਨੱਕ ਭਰਿਆ ਜਾ ਰਿਹਾ ਹੈ। ਜਲੰਧਰ 'ਚ ਬੀਤੇ ਕੱਲ 34 ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ 1048 ਕੁੱਲ੍ਹ ਸੰਕਰਮਿਤ ਮਰੀਜ਼ ਹਨ ਜਿਸ ਵਿੱਚੋਂ 350 ਐਕਟਿਵ ਮਰੀਜ਼ ਹਨ।
PRTC
ਇਥੇ 22 ਲੋਕਾਂ ਦੀ ਕੋਰੋਨਾਵਾਇਰਸ ਨਾਲ ਮੌਤ ਹੋ ਚੁੱਕੀ ਹੈ। ਦਸ ਦਈਏ ਕਿ ਚੰਡੀਗੜ੍ਹ 'ਚ ਬੀਤੇ ਕਈ ਦਿਨਾਂ ਤੋਂ ਲਗਾਤਾਰ ਕੋਰੋਨਾ ਕੇਸਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਸ਼ਹਿਰ ਦੇ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਇਸ ਬਾਰੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਦਾ ਕਹਿਣਾ ਹੈ ਕਿ ਕੋਰੋਨਾ ਮਹਾਮਾਰੀ ਨੂੰ ਲੋਕ ਗੰਭੀਰਤਾ ਨਾਲ ਨਹੀਂ ਲੈ ਰਹੇ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਲੋਕਾਂ ਦਾ ਰਵੱਈਆ ਅਜਿਹਾ ਹੀ ਰਿਹਾ ਤਾਂ ਸ਼ਹਿਰ 'ਚ ਮੁੜ ਤੋਂ ਲਾਕਡਾਊਨ ਲਾਇਆ ਜਾ ਸਕਦਾ ਹੈ।
PRTC
ਉਨ੍ਹਾਂ ਕਿਹਾ ਕਿ ਲੋਕ ਕੋਰੋਨਾ ਸਬੰਧੀ ਨਿਯਮਾਂ ਦਾ ਪਾਲਣ ਨਹੀਂ ਕਰ ਰਹੇ ਅਤੇ ਮਾਸਕ ਪਾਉਣ ਜਾਂ ਸਮਾਜਿਕ ਦੂਰੀ ਦਾ ਵੀ ਧਿਆਨ ਨਹੀਂ ਰੱਖ ਰਹੇ। ਅਜਿਹੇ 'ਚ ਜੇਕਰ ਜ਼ਰੂਰੀ ਲੱਗਾ ਤਾਂ ਦੁਬਾਰਾ ਸ਼ਹਿਰ 'ਚ ਲਾਕਡਾਊਨ ਲਾ ਦਿੱਤਾ ਜਾਵੇਗਾ। ਇਸ ਸਬੰਧੀ ਪ੍ਰਸ਼ਾਸਕ ਨੇ ਡੀ. ਜੀ. ਪੀ. ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਰਾਤ ਨੂੰ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਿਹੜੇ ਲੋਕ ਕਰਫਿਊ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਦੇ ਵਾਹਨਾਂ ਨੂੰ ਜ਼ਬਤ ਕਰ ਲਿਆ ਜਾਵੇ ਅਤੇ ਰਾਤ ਦੇ ਸਮੇਂ ਸਿਰਫ ਜ਼ਰੂਰੀ ਸੇਵਾਵਾਂ ਨੂੰ ਹੀ ਮਨਜ਼ੂਰੀ ਦਿੱਤੀ ਜਾਵੇ।
ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਹਨ ਕਿ ਪਾਰਕਾਂ ਅਤੇ ਮਾਰਕਿਟਾਂ 'ਚ ਜਾ ਕੇ ਅਚਨਚੇਤ ਚੈਕਿੰਗ ਕੀਤੀ ਜਾਵੇ ਅਤੇ ਜਿਹੜੇ ਲੋਕ ਸਮਾਜਿਕ ਦੂਰੀ ਦਾ ਪਾਲਣ ਨਹੀਂ ਕਰ ਰਹੇ ਅਤੇ ਮਾਸਕ ਨਹੀਂ ਲਾ ਰਹੇ, ਉਨ੍ਹਾਂ ਨੂੰ ਤੁਰੰਤ ਜ਼ੁਰਮਾਨਾ ਲਾਇਆ ਜਾਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।