ਭਗਵਾ ਸੋਚ ਨੂੰ ਬਾਲ ਮਨਾਂ 'ਤੇ ਥੋਪਣ ਲੱਗੀ ਮੋਦੀ ਸਰਕਾਰ-ਭਗਵੰਤ ਮਾਨ
Published : Jul 11, 2020, 5:53 pm IST
Updated : Jul 11, 2020, 5:53 pm IST
SHARE ARTICLE
Bhagwant Mann
Bhagwant Mann

ਸਕੂਲੀ ਸਿਲੇਬਸ 'ਚ ਸਾਜ਼ਿਸ਼ ਤਹਿਤ ਛਾਂਗੇ ਗਏ ਅਹਿਮ ਪਾਠਾਂ ਵਿਰੁੱਧ ਸੰਸਦ ਤੱਕ ਵਿਰੋਧ ਕਰਾਂਗੇ-'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਸੀਬੀਐਸਈ ਰਾਹੀਂ 9ਵੀਂ ਤੋਂ 12ਵੀਂ ਜਮਾਤਾਂ ਦੇ ਪਾਠਕ੍ਰਮ (ਸਿਲੇਬਸ) ਵਿਚੋਂ ਕਈ ਅਹਿਮ ਪਾਠ ਹਟਾਏ ਜਾਣ ਦਾ ਵਿਰੋਧ ਕਰਦੇ ਹੋਏ ਇਸ ਨੂੰ ਭਾਜਪਾ ਦੇ ਭਗਵੇਕਰਨ ਏਜੰਡੇ ਦਾ ਹਿੱਸਾ ਕਰਾਰ ਦਿੱਤਾ ਹੈ।

Bhagwant MannBhagwant Mann

ਉਨ੍ਹਾਂ ਕਿਹਾ ਕਿ ਭਾਜਪਾ ਸਾਰੀਆਂ ਹੱਦਾਂ ਬੰਨੇ ਟੱਪ ਕੇ ਆਰਐਸਐਸ ਦੀ ਭਗਵਾਂ ਸੋਚ ਨੂੰ ਬਾਲ ਮਨਾਂ 'ਤੇ ਥੋਪਣ ਤੱਕ ਆ ਗਈ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਆਪਣੇ ਭਗਵੇਂ ਏਜੰਡੇ ਨੂੰ ਪ੍ਰਤੱਖ ਤੌਰ 'ਤੇ ਲਾਗੂ ਕਰਨ ਲਈ ਉਤਾਰੂ ਹੋ ਚੁੱਕੀ ਹੈ, ਜੋ ਭਾਰਤੀ ਸੰਵਿਧਾਨ ਲਈ ਬੇਹੱਦ ਖ਼ਤਰਨਾਕ ਹੈ।


Bhagwant MannBhagwant Mann

ਭਗਵੰਤ ਮਾਨ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਆੜ 'ਚ ਸਕੂਲੀ ਸਿਲੇਬਸ 'ਚ ਜੋ ਵਿਸ਼ੇ ਹਟਾਏ ਗਏ ਹਨ ਇਹ ਸ਼ੁਰੂ ਤੋਂ ਹੀ ਨਾਗਪੁਰ ਹੈੱਡਕੁਆਟਰ ਦੀਆਂ ਅੱਖਾਂ 'ਚ ਰੜਕਦੇ ਰਹੇ ਹਨ। ਮਾਨ ਨੇ ਦੱਸਿਆ ਕਿ ਕੋਰੋਨਾ ਦੀ ਆੜ 'ਚ 9ਵੀਂ ਤੋਂ 12ਵੀਂ ਤੱਕ ਦੇ ਪਾਠਕ੍ਰਮ 'ਚ ਲਗਭਗ 30 ਫ਼ੀਸਦੀ ਕਟੌਤੀ ਉਨ੍ਹਾਂ ਮਹੱਤਵਪੂਰਨ ਪਾਠਾਂ ਦੀ ਕੀਤੀ ਗਈ ਹੈ।

Corona VirusCorona Virus

ਜੋ ਵੰਨ-ਸੁਵੰਨਤਾ ਨਾਲ ਭਰਪੂਰ ਭਾਰਤ ਵਰਗੇ ਬਹੁ-ਭਾਸ਼ੀ ਅਤੇ ਬਹੁ-ਸਭਿਆਚਾਰੀ ਮੁਲਕ 'ਚ ਵਿਦਿਆਰਥੀਆਂ ਨੂੰ ਆਪਸੀ ਸਦਭਾਵਨਾ ਅਤੇ ਪ੍ਰੇਮ-ਪਿਆਰ ਨਾਲ ਮਿਲਜੁਲ ਕੇ ਰਹਿਣਾ ਸਿਖਾਉਂਦੇ ਹਨ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਾਉਂਦੇ ਹਨ।

Corona VirusCorona Virus

ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਹੱਕ-ਹਕੂਕਾਂ ਦਾ ਹੋਕਾ, ਵੰਨ-ਸੁਵੰਨਤਾ, ਲੋਕਤੰਤਰ ਨੂੰ ਚੁਨੌਤੀਆਂ, ਧਰਮ ਨਿਰਪੱਖਤਾ ਅਤੇ ਗਿਆਨ ਵਿਗਿਆਨ ਆਦਿ ਵਰਗੇ ਮਹੱਤਵਪੂਰਨ ਮੁੱਦੇ ਕਦੇ ਵੀ ਭਾਜਪਾ ਦੇ ਗਲੇ ਨਹੀਂ ਉੱਤਰਦੇ ਸਨ, ਕਿਉਂਕਿ ਭਾਜਪਾ ਹਮੇਸ਼ਾ ਇੱਕ ਅਤੇ ਅੰਧ-ਵਿਸ਼ਵਾਸ ਦੀ ਪੁਜਾਰੀ ਰਹੀ ਹੈ। 


Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇ ਫ਼ਿਰਕੂ ਸੋਚ ਦੇ ਆਧਾਰ 'ਤੇ ਭਾਰਤ ਨੂੰ ਇੱਕ ਰਾਸ਼ਟਰ-ਇੱਕ ਰੰਗ (ਭਗਵਾ) ਤਹਿਤ ਨਵੇਂ ਸਿਰਿਓਂ ਘੜਨ ਦਾ ਜੋ ਘਾਤਕ ਰਾਹ ਅਪਣਾਇਆ ਹੋਇਆ ਹੈ, ਇਹ ਦੇਸ਼ ਨੂੰ ਆਰਥਿਕ, ਸਮਾਜਿਕ, ਧਾਰਮਿਕ ਅਤੇ ਸੰਵਿਧਾਨਕ ਤੌਰ 'ਤੇ ਤੋੜ ਰਿਹਾ ਹੈ, ਵੰਡ ਰਿਹਾ ਹੈ ਅਤੇ ਕਮਜ਼ੋਰ ਕਰ ਰਿਹਾ ਹੈ।

CoronavirusCoronavirus

ਭਗਵੰਤ ਮਾਨ ਨੇ ਕਿਹਾ ਕਿ ਸੰਘ ਦੇ ਮਾਰਗ ਦਰਸ਼ਨ 'ਤੇ ਚੱਲਦੀ ਹੋਈ ਮੋਦੀ ਸਰਕਾਰ 'ਹਿਟਲਰ' ਦਾ ਰੂਪ ਧਾਰਦੀ ਜਾ ਰਹੀ ਹੈ। ਜਿਸ 'ਚ ਨਾ ਸੰਘੀ ਢਾਂਚੇ ਅਤੇ ਨਾ ਹੀ ਧਰਮ ਨਿਰਪੱਖਤਾ ਲਈ ਕੋਈ ਜਗਾ ਨਹੀਂ ਹੈ।

ਇਸ ਕਰਕੇ ਸਕੂਲੀ ਪਾਠਕ੍ਰਮ 'ਚੋਂ ਸੰਘੀ ਢਾਂਚੇ ਨਾਲ ਸੰਬੰਧਿਤ ਸਥਾਨਕ ਸਰਕਾਰਾਂ ਦੀ ਜ਼ਰੂਰਤ, ਸਰਕਾਰਾਂ ਦੇ ਵਿਕਾਸ, ਨਾਗਰਿਕਤਾ, ਰਾਸ਼ਟਰ ਸੰਘ ਅਤੇ ਧਰਮ ਨਿਰਪੱਖਤਾ ਦੇ ਪਾਠ ਹਟਾ ਦਿੱਤੇ ਗਏ।

ਇਸੇ ਤਰਾਂ ਲੋਕਤੰਤਰਿਕ ਅਧਿਕਾਰ, ਲੋਕਤੰਤਰ ਅਤੇ ਵਿਭਿੰਨਤਾ, ਧਰਮ ਅਤੇ ਜਾਤ, ਸੰਘਰਸ਼ ਅਤੇ ਅੰਦੋਲਨ, ਜੰਗਲ ਅਤੇ ਜੰਗਲੀ ਜਾਨਵਰ, ਕਿਸਾਨ, ਜ਼ਿਮੀਂਦਾਰ ਅਤੇ ਰਾਜ, ਬਟਵਾਰੇ ਤੇ ਦੇਸ਼ ਵਿਚ ਕਿਸਾਨਾਂ ਦੇ ਵਿਦ੍ਰੋਹਾਂ, ਲੇਖ, ਦਾ ਬੰਬੇ ਡੈਕਨ ਅਤੇ ਦਾ ਡੈਕਨ ਰਾਈਟਸ ਕਮਿਸ਼ਨ ਸਮੇਤ ਗੁਆਂਢੀ ਦੇਸ਼ਾਂ ਨਾਲ ਸਾਡੇ ਸੰਬੰਧਾਂ ਅਤੇ ਆਜ਼ਾਦੀ ਦੀ ਲੜਾਈ ਦੌਰਾਨ ਹੋਏ ਵੱਖ-ਵੱਖ ਅੰਦੋਲਨਾਂ ਨਾਲ ਸੰਬੰਧਿਤ ਪਾਠਾਂ ਨੂੰ ਵੀ ਛਾਂਗ ਦਿੱਤਾ ਗਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਸੱਚੀ-ਸੁੱਚੀ ਨੀਅਤ ਨਾਲ ਰਚਿਤ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਨੂੰ ਖ਼ਤਮ ਕਰਨ 'ਤੇ ਤੁਲੀ ਭਾਜਪਾ ਨੂੰ ਇੱਕਜੁੱਟ ਹੋ ਕੇ ਰੋਕਣਾ ਬੇਹੱਦ ਜ਼ਰੂਰੀ ਹੈ। ਇਸ ਲਈ ਆਮ ਆਦਮੀ ਪਾਰਟੀ ਮੋਦੀ ਸਰਕਾਰ ਦੇ ਅਜਿਹੇ ਘਾਤਕ ਕਦਮਾਂ ਵਿਰੁੱਧ ਜਿੱਥੇ ਬੁੱਧੀਜੀਵੀ ਵਰਗ ਸਮੇਤ ਸਾਰੇ ਵਰਗਾਂ ਨੂੰ ਜਾਗਰੂਕ ਕਰੇਗੀ ਅਤੇ ਉੱਥੇ ਸੜਕ ਤੋਂ ਲੈ ਕੇ ਸੰਸਦ ਤੱਕ ਆਵਾਜ਼ ਬੁਲੰਦ ਕਰੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement