
ਸੀਨੀਅਰ ਆਈ.ਏ.ਐਸ. ਅਧਿਕਾਰੀ ਡੀ.ਪੀ.ਐਸ. ਖਰਬੰਦਾ ਨੂੰ ਪੰਜਾਬ ਸਰਕਾਰ ਵਲੋਂ ਗੁਰਦਵਾਰਾ ਚੋਣ ਕਮਿਸ਼ਨਰ
ਚੰਡੀਗੜ੍ਹ, 10 ਜੁਲਾਈ (ਗੁਰਉਪਦੇਸ਼ ਭੁੱਲਰ): ਸੀਨੀਅਰ ਆਈ.ਏ.ਐਸ. ਅਧਿਕਾਰੀ ਡੀ.ਪੀ.ਐਸ. ਖਰਬੰਦਾ ਨੂੰ ਪੰਜਾਬ ਸਰਕਾਰ ਵਲੋਂ ਗੁਰਦਵਾਰਾ ਚੋਣ ਕਮਿਸ਼ਨਰ ਲਾਇਆ ਗਿਆ ਹੈ। ਉਨ੍ਹਾਂ ਦੀ ਤੈਨਾਤੀ ਦੇ ਹੁਕਮ ਸੂਬੇ ਦੀ ਮੁੱਖ ਸਕੱਤਰ ਵਿਨੀ ਮਹਾਜਨ ਵਲੋਂ ਮੁੱਖ ਮੰਤਰੀ ਦੀ ਪ੍ਰਵਾਨਗੀ ਬਾਅਦ ਜਾਰੀ ਕੀਤੇ ਗਏ ਹਨ। ਇਹ ਪੋਸਟ ਕਾਫ਼ੀ ਸਮੇਂ ਤੋਂ ਖਾਲੀ ਪਈ ਸੀ। ਖਰਬੰਦਾ ਜੋ ਪੰਜਾਬ ਸਰਕਾਰ ਵਿਚ ਅਹਿਮ ਵਿਭਾਗ ਤੋਂ ਇਲਾਵਾ ਜ਼ਿਲ੍ਹਿਆ ਵਿਚ ਡਿਪਟੀ ਕਮਿਸ਼ਨਰ ਦੇ ਪਦ ਉਤੇ ਵੀ ਕੰਮ ਕਰ ਚੁੱਕੇ ਹਨ,
DPS Kharbanda
ਇਨੀ ਦਿਨੀ ਖੇਡ ਤੇ ਯੁਵਕ ਮਾਮਲਿਆਂ ਦੇ ਡਾਇਰੈਕਟਰ ਅਤੇ ਐਨ.ਆਰ.ਆਈਜ਼. ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਦਾ ਕੰਮ ਵੀ ਦੇਖ ਰਹੇ ਹਨ। ਇਸ ਸਮੇਂ ਗੁਰਦਵਾਰਾ ਚੋਣ ਕਮਿਸ਼ਨਰ ਦੀ ਤੈਨਾਤੀ ਅਹਿਮ ਮੰਨੀ ਜਾਂਦੀ ਹੈ ਕਿਉਂਕਿ ਬਾਦਲ ਵਿਰੋਧੀ ਦਲ ਕੇਂਦਰ ਸਰਕਾਰ ਤੋਂ ਐਸ.ਜੀ.ਪੀ. ਸੀ ਚੋਣਾਂ ਲਈ ਲਗਾਤਾਰ ਮੰਗ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਨ੍ਹਾਂ ਚੋਣਾਂ ਦੀ ਤਿਆਰੀ ਨੂੰ ਮੁੱਖ ਰੱਖ ਕੇ ਹੀ ਖ਼ਾਲੀ ਪੋਸਟ ਉਤੇ ਕਮਿਸ਼ਨਰ ਦੀ ਤੈਨਾਤੀ ਕੀਤੀ ਹੈ।