ਸੱਤਾਧਾਰੀਆਂ ਨੇ ਔਖੀ ਘੜੀ 'ਚ ਲੋੜਵੰਦ ਗ਼ਰੀਬਾਂ-ਦਲਿਤਾਂ ਦਾ ਰਾਸ਼ਨ ਵੀ ਨਹੀਂ ਬਖ਼ਸ਼ਿਆ-'ਆਪ'
Published : Jul 11, 2020, 7:21 pm IST
Updated : Jul 11, 2020, 7:21 pm IST
SHARE ARTICLE
Harpal Singh Cheema
Harpal Singh Cheema

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ..........

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਗ਼ਰੀਬ-ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੰਡੇ ਗਏ ਰਾਸ਼ਨ 'ਚ ਹੋਈ ਘਪਲੇਬਾਜ਼ੀ ਅਤੇ ਕਾਣੀ-ਵੰਡ ਨੂੰ ਕੈਪਟਨ ਸਰਕਾਰ ਨੇ ਆਖ਼ਿਰ ਮੰਨ ਲਿਆ ਹੈ।

CoronavirusCoronavirus

ਸਰਕਾਰ ਵੱਲੋਂ ਰਾਸ਼ਨ ਵੰਡ 'ਚ ਹੋਈਆਂ ਗੜਬੜੀਆਂ ਦੀ ਜਾਂਚ ਲਈ ਖ਼ੁਰਾਕ ਅਤੇ ਸਪਲਾਈ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਟੀਮਾਂ ਦੇ ਗਠਨ ਨੇ ਆਮ ਆਦਮੀ ਪਾਰਟੀ ਦੇ ਦੋਸ਼ਾਂ 'ਤੇ ਮੋਹਰ ਲਗਾ ਦਿੱਤੀ।

Corona VirusCorona Virus

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ (ਆਪ) ਦੇ ਕਾਂਗਰਸੀਕਰਨ ਅਤੇ ਘਪਲੇਬਾਜ਼ੀ ਵਿਰੁੱਧ ਲਗਾਤਾਰ ਆਵਾਜ਼ ਬੁਲੰਦ ਕਰਦੀ ਆ ਰਹੀ ਹੈ।

Punjab Government Harpal Singh CheemaHarpal Singh Cheema

ਇਸ ਸੰਬੰਧੀ ਪਾਰਟੀ ਨੂੰ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਵੀ ਦਿੱਤੇ ਗਏ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 'ਆਪ' ਅਤੇ ਲੋਕਾਂ ਦੇ ਰੋਹ ਥੱਲੇ ਝੁਕਦਿਆਂ ਕੈਪਟਨ ਸਰਕਾਰ ਨੇ ਰਾਸ਼ਨ ਵੰਡ ਦੌਰਾਨ ਹੋਏ ਪੱਖਪਾਤ ਅਤੇ ਘੁਟਾਲਿਆਂ ਦੀ ਪੜਤਾਲ ਤਾਂ ਸ਼ੁਰੂ ਕਰ ਦਿੱਤੀ ਹੈ, ਪਰੰਤੂ ਜਾਂਚ ਖ਼ੁਰਾਕ ਸਪਲਾਈ ਵਿਭਾਗ ਨੂੰ ਹੀ ਸੌਂਪ ਦਿੱਤੀ ਹੈ, ਜੋ ਗੜਬੜੀਆਂ ਲਈ ਸਭ ਤੋਂ ਵੱਡਾ ਜ਼ਿੰਮੇਵਾਰ ਹੈ।

Harpal Singh Cheema Harpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਅਫ਼ਸਰਾਂ 'ਤੇ ਆਧਾਰਿਤ ਜਾਂਚ ਨੂੰ ਪੂਰੀ ਤਰਾਂ ਰੱਦ ਕਰਦੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ, '' ਜਿਹੜਾ ਮਹਿਕਮਾ ਅਤੇ ਉਸ ਦੇ ਅਧਿਕਾਰੀ-ਕਰਮਚਾਰੀ ਰਾਸ਼ਨ ਦੀ ਕਾਣੀ-ਵੰਡ ਅਤੇ ਛਕ-ਛਕਾਈ ਲਈ ਖ਼ੁਦ ਜ਼ਿੰਮੇਵਾਰ ਹੋਣ, ਉਹ ਆਪਣੇ ਖ਼ਿਲਾਫ਼ ਕਿਵੇਂ ਸਹੀ ਜਾਂਚ ਕਰ ਸਕਣਗੇ?

Corona VirusCorona Virus

ਇਸ ਲਈ ਔਖੀ ਘੜੀ 'ਚ ਜ਼ਰੂਰਤਮੰਦ ਗ਼ਰੀਬ-ਗ਼ੁਰਬਿਆਂ ਦਾ ਰਾਸ਼ਨ ਖਾਣ ਵਾਲਿਆਂ ਦੀ ਨਿਸ਼ਾਨਦੇਹੀ ਲਈ ਇਸ ਪੂਰੇ ਮਾਮਲੇ ਦੀ ਹਾਈਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ 'ਚ ਜਾਂਚ ਕਰਵਾਉਣੀ ਲਾਜ਼ਮੀ ਹੈ।''

Harpal Singh CheemaHarpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਗਠਿਤ ਵਿਭਾਗੀ ਜਾਂਚ ਕਮੇਟੀਆਂ ਅਸਲ 'ਚ ਦੋਸ਼ੀ ਕਾਂਗਰਸੀ ਲੀਡਰਾਂ ਭ੍ਰਿਸ਼ਟ ਅਧਿਕਾਰੀਆਂ-ਕਰਮਚਾਰੀਆਂ ਸਮੇਤ ਹੋਰ ਦਲਾਲਾਂ ਨੂੰ ਕਲੀਨ ਚਿੱਟ ਕਮੇਟੀਆਂ ਸਾਬਤ ਹੋਣਗੀਆਂ, ਕਿਉਂਕਿ ਬਾਦਲਾਂ ਵਾਂਗ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਆਪਣੇ ਹਰ ਛੋਟੇ-ਵੱਡੇ ਦੋਸ਼ੀਆਂ-ਚੋਰਾਂ ਨੂੰ ਕਲੀਨ ਚਿੱਟ ਦੇਣ 'ਚ ਮਾਹਿਰ ਹੈ।

ਚੀਮਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੈਪਟਨ ਸਰਕਾਰ ਨੇ ਗ਼ਰੀਬਾਂ-ਲੋੜਵੰਦਾਂ ਦੇ ਮੂੰਹੋਂ ਖੋਹੇ ਰਾਸ਼ਨ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਨਾ ਕਰਵਾਈ ਤਾਂ 2022 'ਚ 'ਆਪ' ਦੀ ਸਰਕਾਰ ਬਣਨ 'ਤੇ ਜ਼ਿੰਮੇਵਾਰ ਘਪਲੇ ਬਾਜ਼ਾਂ ਕੋਲੋਂ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement