
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ...
ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਕਈ ਖੇਤਰਾਂ ਦਾ ਕੰਮ ਠੱਪ ਹੋ ਚੁੱਕਾ ਹੈ ਤੇ ਤੇ ਇਸ ਦੇ ਨਾਲ ਪੜ੍ਹਾਈ ਤੇ ਵੀ ਡੂੰਘਾ ਪ੍ਰਭਾਵ ਪਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਸਕੂਲੀ ਪੜ੍ਹਾਈ ਤੇ ਪ੍ਰੀਖਿਆਵਾਂ ਸਬੰਧੀ ਕਈ ਦਿੱਕਤਾਂ ਆ ਰਹੀਆਂ ਹਨ। ਅਜਿਹੇ 'ਚ ਹੁਣ ਪੰਜਾਬ ਸਰਕਾਰ ਨੇ ਵੱਖ-ਵੱਖ ਜਮਾਤਾਂ ਦੀਆਂ ਉਹ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ।
Exam
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ 12ਵੀਂ ਜਮਾਤ ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ, ਓਪਨ ਸਕੂਲ, ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਕਾਰਨ ਫਿਲਹਾਲ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੋਵੇਗਾ।
Exam
ਇਸ ਲਈ ਹੁਣ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਵਿਸ਼ਿਆਂ ਦੇ ਆਧਾਰ ’ਤੇ ਨਤੀਜਾ ਐਲਾਨਿਆ ਜਾਵੇਗਾ। ਕਿਉਂਕਿ ਕੁਝ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਸਕੂਲ ਬੋਰਡ ਲੈ ਚੁੱਕਾ ਹੈ। ਹਾਲਾਂਕਿ ਜਿਨ੍ਹਾਂ ਵਿਦਿਆਰਥੀਆਂ ਕੋਲ ਡਿਵੀਜ਼ਨ ਵਿੱਚ ਸੁਧਾਰ ਕਰਨ ਜਾਂ ਰੀ-ਅਪੀਅਰ ਲਈ ਮੌਕਾ ਹੈ, ਉਹ ਸਿਰਫ਼ ਇੱਕ ਪੇਪਰ ਜੋ ਨਹੀਂ ਹੋਇਆ ਲਈ ਫ਼ੀਸ ਜਮ੍ਹਾਂ ਕਰਵਾਉਣਗੇ ਅਤੇ ਉਨ੍ਹਾਂ ਨੂੰ ਬਿਨਾਂ ਵਾਧੂ ਫੀਸ ਦਿੱਤੇ ਭਵਿੱਖ ਵਿੱਚ ਪ੍ਰੀਖਿਆ ਦੇਣ ਲਈ ਵਾਧੂ ਮੌਕਾ ਦਿੱਤਾ ਜਾਵੇਗਾ।
Exam
ਦਸ ਦਈਏ ਕਿ ਸਕੂਲੀ ਫ਼ੀਸਾਂ ਨੂੰ ਲੈ ਕੇ ਪੂਰੇ ਪੰਜਾਬ ਵਿਚ ਮਾਮਲਾ ਭਖਿਆ ਹੋਇਆ ਹੈ ਸੁਪਰੀਮ ਕੋਰਟ ਨੇ ਅੱਜ ਵੱਖ-ਵੱਖ ਰਾਜਾਂ ਦੇ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਕਰੋਨਾਵਾਇਰਸ ਦੇ ਮੱਦੇਨਜ਼ਰ ਕੀਤੇ ਗਏ ਲੌਕਡਾਊਨ ਦੇ ਸਮੇਂ ਦੌਰਾਨ ਦੀ ਸਕੂਲ ਫੀਸ ’ਚ ਛੋਟ ਦੇਣ ਸਬੰਧੀ ਅਰਜ਼ੀ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਮਾਪਿਆਂ ਨੂੰ ਇਸ ਸਬੰਧੀ ਰਾਹਤ ਲੈਣ ਲਈ ਹਾਈ ਕੋਰਟਾਂ ਵਿੱਚ ਪਹੁੰਚ ਕਰਨ ਲਈ ਕਿਹਾ ਹੈ।
Exam
ਚੀਫ਼ ਜਸਟਿਸ ਐੱ.ਏ. ਬੋਬੜੇ, ਜਸਟਿਸ ਆਰ ਸੁਭਾਸ਼ ਰੈਡੀ ਤੇ ਜਸਟਿਸ ਏ.ਐੱਸ. ਬੋਪੰਨਾ ਦੇ ਇਕ ਬੈਂਚ ਨੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ, ‘‘ਹਰੇਕ ਸੂਬੇ, ਇੱਥੋਂ ਤੱਕ ਕਿ ਹਰੇਕ ਜ਼ਿਲ੍ਹੇ ਵਿੱਚ ਹਾਲਾਤ ਵੱਖੋ-ਵੱਖ ਹਨ ਕਿਉਂਕਿ ਹਰੇਕ ਸੂਬੇ ਤੇ ਜ਼ਿਲ੍ਹੇ ਦੀਆਂ ਸਮੱਸਿਆਵਾਂ ਵੀ ਵੱਖ-ਵੱਖ ਹਨ। ਬੈਂਚ ਨੇ ਕਿਹਾ ਕਿ ਫੀਸਾਂ ਵਿੱਚ ਵਾਧੇ ਦਾ ਮੁੱਦਾ ਰਾਜਾਂ ਦੇ ਹਾਈ ਕੋਰਟਾਂ ਵਿੱਚ ਉਠਾਇਆ ਜਾਣਾ ਚਾਹੀਦਾ ਹੈ।
Students
ਇਹ ਮਾਮਲਾ ਸੁਪਰੀਮ ਕੋਰਟ ਵਿੱਚ ਕਿਉਂ ਆਇਆ?’’ ਪਟੀਸ਼ਨਰਾਂ ਦੇ ਵਕੀਲ ਬਾਲਾਜੀ ਸ੍ਰੀਨਿਵਾਸਨ ਤੇ ਮਯੰਕ ਸ਼ਿਰਸਾਗਰ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਕੂਲਾਂ ਨੂੰ ਵਧਾਈ ਹੋਈ ਫ਼ੀਸ ਵਸੂਲਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ’ਤੇ ਬੈਂਚ ਨੇ ਵਕੀਲਾਂ ਨੂੰ ਕਿਹਾ ਕਿ ਪਟੀਸ਼ਨਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਇਕ ਅਪੀਲ ਦਾਇਰ ਕਰ ਸਕਦੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।