
ਮਨਦੀਪ ਸਿੰਘ 2018 ਵਿੱਚ ਸਾਈਪਰਸ ਰੋਜ਼ੀ ਰੋਟੀ ਲਈ ਗਿਆ ਸੀ
ਗੁਰਦਾਸਪੁਰ (ਅਵਤਾਰ ਸਿੰਘ) ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
Mandeep Singh
ਅਜਿਹਾ ਹੀ ਮਾਮਲਾ ਸਾਈਪਰਸ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪੁੱਤਰ ਦੀ ਮੌਤ ਦੀ ਖ਼ਬਰ ਮਿਲਣ ’ਤੇ ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਰਮੇਸ਼ ਸਿੰਘ ਵਜੋਂ ਹੋਈ ਹੈ ਜੋ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਜ਼ਿਲ੍ਹੇ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਕੋਟ ਖਾਨ ਮੁਹੰਮਦ ਦਾ ਰਹਿਣ ਵਾਲਾ ਸੀ।
A Punjabi youth who went to Cyprus for a living drownedਮਿਲੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ 2018 ਵਿੱਚ ਸਾਈਪਰਸ ਰੋਜ਼ੀ ਰੋਟੀ ਲਈ ਗਿਆ ਸੀ, ਜਿੱਥੇ ਉਹ ਇਕ ਪੈਟਰੋਲ ਪੰਪ ’ਤੇ ਨੌਕਰੀ ਕਰਦਾ ਸੀ। ਸ਼ੁੱਕਰਵਾਰ ਦੀ ਸ਼ਾਮ ਨੂੰ ਮਨਦੀਪ ਸਿੰਘ ਆਪਣੇ ਦੋਸਤਾਂ ਨਾਲ ਇਕ ਬੀਚ ’ਤੇ ਨਹਾਉਣ ਲਈ ਗਿਆ ਸੀ, ਜਿੱਥੇ ਉਸ ਦੀ ਪਾਣੀ ਵਿੱਚ ਡੁੱਬ ਜਾਣ ਕਰਕੇ ਮੌਤ ਹੋ ਗਈ।
A Punjabi youth who went to Cyprus for a living drowned
ਮ੍ਰਿਤਕ ਦੇ ਵਾਰਸਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਸਪੁੱਤਰ ਦੀ ਲਾਸ਼ ਦੀਆਂ ਅੰਤਮ ਰਸਮਾਂ ਲਈ ਜਲਦੀ ਤੋਂ ਜਲਦੀ ਪਿੰਡ ਕੋਟ ਖਾਨ ਮੁਹੰਮਦ ਵਿਚ ਭੇਜੀ ਜਾਵੇ।