ਮੁੱਖ ਸਕੱਤਰ ਵਲੋਂ 'ਅਨੀਮੀਆ ਮੁਕਤ ਪੰਜਾਬ' ਮੁਹਿੰਮ ਦਾ ਆਗ਼ਾਜ਼
Published : Jul 11, 2021, 6:57 am IST
Updated : Jul 11, 2021, 6:57 am IST
SHARE ARTICLE
image
image

ਮੁੱਖ ਸਕੱਤਰ ਵਲੋਂ 'ਅਨੀਮੀਆ ਮੁਕਤ ਪੰਜਾਬ' ਮੁਹਿੰਮ ਦਾ ਆਗ਼ਾਜ਼

ਚੰਡੀਗੜ੍ਹ, 10 ਜੁਲਾਈ (ਭੁੱਲਰ) :  ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿਚ ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ  ਅਨੀਮੀਆ (ਖੂਨ ਦੀ ਘਾਟ) ਤੋਂ ਨਿਜਾਤ ਦਿਵਾਉਣ ਲਈ 'ਅਨੀਮੀਆ ਮੁਕਤ ਪੰਜਾਬ' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ |
ਸੂਬੇ ਵਿਚ ਅਨੀਮੀਆ ਘਟਾਉਣ ਬਾਰੇ ਸਿਹਤ ਅਤੇ ਪਰਵਾਰ ਭਲਾਈ, ਸਮਾਜਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਸਕੂਲ ਸਿਖਿਆ ਵਿਭਾਗਾਂ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਤਿੰਨੋਂ ਵਿਭਾਗਾਂ ਨੂੰ  ਤਰਜੀਹੀ ਆਧਾਰ 'ਤੇ ਬੱਚਿਆਂ, ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਟੈਸਟਿੰਗ ਅਤੇ ਇਲਾਜ'ਤੇ ਧਿਆਨ ਕੇਂਦਰਤਿ ਕਰਦਿਆਂ ਮੁਹਿੰਮ ਨੂੰ  ਸੰਗਠਤ ਤੌਰ ਤੇ ਲਾਗੂ ਕਰਨ ਦੇ ਨਿਰਦੇਸ਼ ਦਿਤੇ |
ਉਨ੍ਹਾਂ ਲਾਭਪਾਤਰੀਆਂ ਦੇ ਵਿਵਹਾਰ ਅਤੇ ਜੀਵਨ ਸੈਲੀ ਵਿਚ ਤਬਦੀਲੀ ਲਿਆਉਣ ਲਈ ਵੀ ਠੋਸ ਮੁਹਿੰਮ ਲਾਗੂ ਕਰਨ 'ਤੇ ਜ਼ੋਰ ਦਿਤਾ |
ਸ੍ਰੀਮਤੀ ਮਹਾਜਨ ਨੇ ਕਿਹਾ ਕਿ ਅਨੀਮੀਆ ਖਾਸਕਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਨਾਲ-ਨਾਲ ਛੋਟੀ ਉਮਰ ਦੀਆਂ ਲੜਕੀਆਂ ਵਿੱਚ ਇੱਕ ਪ੍ਰਮੁੱਖ ਮੁੱਦਾ ਹੈ ਪਰ ਆਇਰਨ ਅਤੇ ਫੋਲਿਕ ਐਸਿਡ ਸਪਲੀਮੈਂਟਾਂ ਅਤੇ ਸਹੀ ਪੌਸ਼ਟਿਕ ਖੁਰਾਕ ਨਾਲ ਇਸਦੀ ਆਸਾਨੀ ਨਾਲ ਰੋਕਥਾਮ ਕੀਤੀ ਜਾ ਸਕਦੀ ਹੈ | ਉਨ੍ਹਾਂ ਤਿੰਨੋ ਸਬੰਧਤ ਵਿਭਾਗਾਂ ਨੂੰ  ਆਇਰਨ-ਫੋਲਿਕ ਐਸਿਡ (ਆਈ.ਐੱਫ.ਏ.) ਦੀਆਂ ਗੋਲੀਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਮਿਡ-ਡੇਅ ਮੀਲ ਦੀ ਪੌਸ਼ਟਿਕਤਾ ਦੇ ਪੱਧਰ ਨੂੰ  ਵਧਾਉਣ ਲਈ ਕਿਹਾ | ਇਸ ਤੋਂ ਇਲਾਵਾ, ਉਨ੍ਹਾਂ ਸਿਹਤ ਵਿਭਾਗ ਨੂੰ  ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਤਹਿਤ ਬੱਚਿਆਂ ਵਿੱਚ ਅਨੀਮੀਆ ਦੀ ਰੋਕਥਾਮ ਲਈ ਸਾਰੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ  ਵੀ ਕਵਰ ਕਰਨ | 'ਅਨੀਮੀਆ ਮੁਕਤ ਪੰਜਾਬ' ਮੁਹਿੰਮ ਦੀ ਸਫਲਤਾ ਲਈ ਰੂਪ ਰੇਖਾ ਉਲੀਕਦਿਆਂ ਮੁੱਖ ਸਕੱਤਰ ਨੇ ਪ੍ਰਮੁੱਖ ਸਿਹਤ ਸਕੱਤਰ ਹੁਸਨ ਲਾਲ ਨੂੰ  ਹਦਾਇਤ ਕੀਤੀ ਕਿ ਉਹ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅਨੀਮੀਆ ਜਾਂਚ ਨੂੰ  ਯਕੀਨੀ ਬਣਾਉਣ ਅਤੇ ਇਸ ਤੋਂ ਇਲਾਵਾ ਰਾਜ ਵਿੱਚ ਕੋਵਿਡ ਟੀਕਾਕਰਨ ਕੇਂਦਰਾਂ ਵਿੱਚ ਜਾਗਰੂਕਤਾ ਮੁਹਿੰਮ ਸੁਰੂ ਕਰਨ |
ਇਸ ਮੁਹਿੰਮ ਤਹਿਤ 9ਵੀਂ ਤੋਂ 12ਵੀਂ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਨੂੰ  ਕਵਰ ਕਰਨ 'ਤੇ ਜੋਰ ਦਿੰਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ  ਸਾਰੇ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਆਸਾ ਵਰਕਰਾਂ ਨੂੰ  ਆਈ.ਐਫ਼.ਏ. ਦੀਆਂ ਗੋਲੀਆਂ ਦੇਣ ਲਈ ਕਿਹਾ |
ਉਨ੍ਹਾਂ ਇਸ ਮੁਹਿੰਮ ਵਿਚ ਸ਼ਾਮਲ ਤਿੰਨੋ ਵਿਭਾਗਾਂ ਨੂੰ  ਅਨੀਮੀਆ ਤੋਂ ਪ੍ਰਭਾਵਤ  ਬੱਚਿਆਂ ਦੀ ਟੈਸਟਿੰਗ ਸਬੰਧੀ ਅੰਕੜਿਆਂ ਨੂੰ  ਸਾਂਝਾ ਕਰਨ ਅਤੇ ਵੈਬਸਾਈਟ 'ਤੇ ਅਪਲੋਡ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਪੇਂਡੂ ਅਤੇ ਸਹਿਰੀ ਖੇਤਰਾਂ ਵਿਚ ਲਾਭਪਾਤਰੀਆਂ ਨੂੰ  ਆਈ.ਐਫ਼.ਏ. ਦੀਆਂ ਗੋਲੀਆਂ ਦੀ 100 ਫ਼ੀ ਸਦੀ ਵੰਡ ਯਕੀਨੀ ਬਣਾਉਣ ਲਈ ਨਿਰਦੇਸ਼ ਦਿਤੇ |
ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ ਨੇ ਦੱਸਿਆ ਕਿ ਸਕੂਲ ਪੱਧਰ ਅਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਅਨੀਮੀਆ ਦੀ ਜਾਂਚ ਸਬੰਧੀ ਯੋਜਨਾ ਸਿਹਤ ਅਤੇ ਸਕੂਲ ਸਿੱਖਿਆ ਵਿਭਾਗਾਂ ਦੇ ਤਾਲਮੇਲ ਨਾਲ ਬਣਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਛੇ ਮਹੀਨੇ ਤੋਂ 5 ਸਾਲ ਦੀ ਉਮਰ ਦੇ ਲਗਭਗ 7.27 ਲੱਖ ਬੱਚਿਆਂ ਤੋਂ ਇਲਾਵਾ ਲਗਭਗ 2.06 ਲੱਖ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਹਿਲਾਵਾਂ ਨੂੰ  ਪਹਿਲਾਂ ਹੀ ਆਂਗਣਵਾੜੀ ਕੇਂਦਰਾਂ ਵਿੱਚ ਦਰਜ ਕੀਤਾ ਜਾ ਚੁੱਕਾ ਹੈ | ਉਨ੍ਹਾਂ ਨੂੰ  ਅਨੀਮੀਆ ਦੇ ਵਿਰੁੱਧ ਲੜਾਈ ਵਿਚ ਆਈ.ਐੱਫ.ਏ. ਗੋਲੀਆਂ ਦੀ ਨਿਰਵਿਘਨ ਸਪਲਾਈ ਨੂੰ  ਯਕੀਨੀ ਬਣਾ ਇਸ ਮੁਹਿੰਮ ਅਧੀਨ ਕਵਰ ਕੀਤਾ ਜਾਵੇਗਾ |
ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਆਈ.ਐੱਫ.ਏ. ਦੀਆਂ ਗੋਲੀਆਂ ਦੇ ਪ੍ਰਬੰਧਨ ਦੀ ਜ਼ਿੰਮੇਵਾਰੀ ਮੁੱਖ ਤੌਰ ਤੇ ਸਿਹਤ ਵਿਭਾਗ ਦੀ ਹੋਵੇਗੀ, ਪਰ ਸਕੂਲ ਸਿੱਖਿਆ ਵਿਭਾਗ ਦੇ ਨਾਲ ਨਾਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਜ਼ਮੀਨੀ ਪੱਧਰ ਤੇ ਵੰਡਣ ਵਿੱਚ ਸਹਿਯੋਗੀ ਕਦਮ ਉਠਾਉਣਗੇ ਅਤੇ ਤਾਲਮੇਲ ਕਰਨਗੇ |
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਕੂਲ ਸਿੱਖਿਆ ਦੇ ਸਕੱਤਰ ਕਿ੍ਸ਼ਨ ਕੁਮਾਰ ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਪੁਲ ਉਜਵਲ ਵੀ ਮੌਜੂਦ ਸਨ | 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement