
ਹਾਦਸਾ ਇੰਨਾ ਭਿਆਨਕ ਸੀ ਕਿ ਇਕ ਟਿੱਪਰ ਸੜਕ ਕਿਨਾਰੇ ਡਿਵਾਈਡਰ ਉੱਪਰ ਚੜ੍ਹ ਗਿਆ
ਜਲੰਧਰ: ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਕੁਰਾਲਾ ਨਜ਼ਦੀਕ ਅੱਜ ਸਵੇਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਇਕ ਟਿੱਪਰ ਚਾਲਕ ਦੀ ਮੌਤ ਹੋ ਗਈ।
Tragic road accident
ਜਾਣਕਾਰੀ ਅਨੁਸਾਰ ਹਾਦਸਾ ਸਵੇਰੇ 5.30 ਵਜੇ ਉਸ ਸਮੇਂ ਵਾਪਰਿਆ ਜਦੋਂ ਪਠਾਨਕੋਟ ਤੋਂ ਜਲੰਧਰ ਵੱਲ ਆ ਰਹੇ ਪੱਥਰਾਂ ਨਾਲ ਲੱਦੇ ਹੋਏ ਟਿੱਪਰ ਦੀ ਟੱਕਰ ਸੜਕ ਕਿਨਾਰੇ ਖੜ੍ਹੇ ਟਿੱਪਰ ਨਾਲ ਹੋ ਗਈ।
Tragic road accident
ਹਾਦਸਾ ਇੰਨਾ ਭਿਆਨਕ ਸੀ ਕਿ ਇਕ ਟਿੱਪਰ ਸੜਕ ਕਿਨਾਰੇ ਡਿਵਾਈਡਰ ਉੱਪਰ ਚੜ੍ਹ ਗਿਆ ਅਤੇ ਦੂਸਰਾ ਟਿੱਪਰ ਦਾ ਡਰਾਈਵਰ ਉਸ ਦੇ ਅੰਦਰ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਸਥਾਨਕ ਲੋਕਾਂ ਨੇ ਕਾਫ਼ੀ ਜੱਦੋ-ਜਹਿਦ ਕਰਨ ਉਪਰੰਤ ਬਾਹਰ ਕੱਢਿਆ।
One killed as stone-laden tipper collides with roadside tipper
ਚਾਲਕ ਦੀ ਮੌਤ ਹੋ ਚੁੱਕੀ ਸੀ। ਟਾਂਡਾ ਪੁਲਸ ਨੇ ਘਟਨਾ ਵਾਲੀ ਸਥਾਨ ’ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।