ਪੰਜਾਬ ਪੁਲਿਸ ਵਲੋਂ ਮੱਧਪ੍ਰਦੇਸ਼ ਚਚੱਲਰਹੇਇਕਹੋਰਗ਼ੈਰਕਾਨੂੰਨੀਹਥਿਆਰਾਂਦੀਸਪਲਾਈਦੇਨੈੱਟਵਰਕਦਾਪਰਦਾਫ਼ਾਸ਼
Published : Jul 11, 2021, 6:59 am IST
Updated : Jul 11, 2021, 6:59 am IST
SHARE ARTICLE
image
image

ਪੰਜਾਬ ਪੁਲਿਸ ਵਲੋਂ ਮੱਧ ਪ੍ਰਦੇਸ਼ 'ਚ ਚੱਲ ਰਹੇ ਇਕ ਹੋਰ ਗ਼ੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫ਼ਾਸ਼

ਚੰਡੀਗੜ੍ਹ, 10 ਜੁਲਾਈ (ਭੁੱਲਰ) : ਪੰਜਾਬ ਪੁਲਿਸ ਨੇ ਅੱਜ ਇਕ ਵੱਡੇ ਅੰਤਰਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (ਐਮ.ਪੀ.) ਅਧਾਰਤ ਗ਼ੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਪਰਦਾਫ਼ਾਸ਼ ਕਰ ਕੇ ਇਸ ਦੇ ਮੁੱਖ ਸਪਲਾਇਰ ਨੂੰ  ਗਿ੍ਫ਼ਤਾਰ ਕੀਤਾ ਹੈ ਜਿਸ ਦੀ ਪਹਿਚਾਣ ਬਲਜੀਤ ਸਿੰਘ ਉਰਫ਼ ਸਵੀਟੀ ਸਿੰਘ ਵਾਸੀ ਜ਼ਿਲ੍ਹਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ | ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਦਸਿਆ ਕਿ ਬੜਵਾਨੀ, ਮੱਧ ਪ੍ਰਦੇਸ਼ ਤੋਂ ਪਿੰਡ ਉਮਰਤੀ ਦਾ ਵਸਨੀਕ ਸਵੀਟੀ ਸਿੰਘ ਬਿਹਤਰ ਕੁਆਲਟੀ ਦੇ ਗ਼ੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਇਨ੍ਹਾਂ ਹਥਿਆਰਾਂ ਦੀ ਪੰਜਾਬ ਤੇ ਉੱਤਰੀ ਭਾਰਤ ਦੇ ਹੋਰਨਾਂ ਰਾਜਾਂ ਨੂੰ  ਸਪਲਾਈ ਕਰਨ ਵਿਚ ਸ਼ਾਮਲ ਸੀ | ਉਨ੍ਹਾਂ ਦਸਿਆ ਕਿ ਕਪੂਰਥਲਾ ਪੁਲਿਸ ਨੇ ਉਸ ਕੋਲੋਂ ਤਿੰਨ .32 ਬੋਰ ਪਿਸਤੌਲ ਅਤੇ 3 ਮੈਗਜ਼ੀਨ ਵੀ ਬਰਾਮਦ ਕੀਤੇ ਹਨ |
ਗੌਰਤਲਬ ਹੈ ਕਿ ਇਹ ਪੰਜਾਬ ਪੁਲਿਸ ਵਲੋਂ ਪਿਛਲੇ 8 ਮਹੀਨਿਆਂ ਦੌਰਾਨ ਬੇਨਕਾਬ ਕੀਤਾ ਗਿਆ ਗ਼ੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿਚ ਸ਼ਾਮਲ ਮੱਧ ਪ੍ਰਦੇਸ਼ ਦਾ ਅਜਿਹਾ ਤੀਜਾ ਮਡਿਊਲ ਹੈ | ਇਸ ਤੋਂ ਪਹਿਲਾਂ, ਅੰਮਿ੍ਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਜੋ ਪੰਜਾਬ ਵਿਚ ਗੈਂਗਸਟਰਾਂ, ਅਪਰਾਧੀਆਂ ਅਤੇ ਕੱਟੜਪੰਥੀਆਂ ਨੂੰ  ਹਥਿਆਰ ਸਪਲਾਈ ਕਰ ਰਹੇ ਸਨ, ਦੀ ਗਿ੍ਫ਼ਤਾਰੀ ਨਾਲ ਅਜਿਹੇ ਦੋ ਮਡਿਊਲਾਂ ਦਾ ਪਰਦਾਫ਼ਾਸ਼ ਕੀਤਾ ਸੀ, ਜਿਨ੍ਹਾਂ ਵਿਚ ਐਮ.ਪੀ. ਦੀ ਇਕ ਗ਼ੈਰ ਕਾਨੂੰਨੀ ਸਮਾਲ ਆਰਮਜ਼ ਮੈਨੂਫ਼ੈਕਚਰਿੰਗ ਇਕਾਈ ਵੀ ਸ਼ਾਮਲ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦਸਿਆ ਕਿ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਕਪੂਰਥਲਾ ਪੁਲਿਸ ਵਲੋਂ ਕੀਤੇ ਗਏ ਅਪਰੇਸ਼ਨਾਂ ਜਿਸ ਵਿਚ ਚਾਰ ਲੁਟੇਰਿਆਂ ਨੂੰ  10 ਪਿਸਤੌਲਾਂ ਅਤੇ ਇਕ ਰਾਈਫ਼ਲ ਤੇ ਗੋਲੀ ਸਿੱਕੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ, ਦੇ 10 ਦਿਨਾਂ ਬਾਅਦ ਇਹ ਸਫ਼ਲਤਾ ਹਾਸਲ ਹੋਈ ਹੈ |
ਉਨ੍ਹਾਂ ਦਸਿਆ ਕਿ ਮੁੱਢਲੀ ਜਾਂਚ ਵਿਚ ਇਹ ਪਤਾ ਚਲਿਆ ਹੈ ਕਿ ਸਵੀਟੀ 'ਅਜ਼ਾਦ ਗਰੁੱਪ ਮੁੰਜਰ' ਦੇ ਨਾਮ 'ਤੇ ਇਕ ਯੂ-ਟਿਊਬ ਚੈਨਲ ਚਲਾ ਰਿਹਾ ਸੀ ਜਿਸ 'ਤੇ ਉਹ ਅਪਣੇ ਗ਼ੈਰ ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਨੂੰ  ਪ੍ਰਫੁੱਲਤ ਕਰਦਾ ਸੀ ਅਤੇ ਜਦੋਂ ਖਰੀਦਦਾਰ ਕੀਮਤ ਬਾਰੇ ਪੁਛਦੇ ਸਨ ਤਾਂ ਇਹ ਗਰੁੱਪ ਅਪਣਾ ਵਟਸਐਪ ਨੰਬਰ ਸਾਂਝਾ ਕਰਦਾ ਸੀ |
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement