
ਪੁਲਿਸ ਲਾਰੈਂਸ ਨੂੰ ਹੁਸ਼ਿਆਰਪੁਰ ਲੈ ਕੇ ਜਾਵੇਗੀ ਤੇ ਉਸ ਨੂੰ ਹੁਸ਼ਿਆਰਪੁਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ
ਅੰਮ੍ਰਿਤਸਰ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਹੁਸ਼ਿਆਰਪੁਰ ਪੁਲਿਸ ਨੇ ਲਾਰੈਂਸ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ। ਹੁਸ਼ਿਆਰਪੁਰ ਪੁਲਿਸ ਨੂੰ ਸ਼ਰਾਬ ਦੇ ਠੇਕੇਦਾਰ 'ਤੇ ਹਮਲਾ ਕਰਨ ਦੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ। ਪੁਲਿਸ ਲਾਰੈਂਸ ਨੂੰ ਹੁਸ਼ਿਆਰਪੁਰ ਲੈ ਕੇ ਜਾਵੇਗੀ ਤੇ ਉਸ ਨੂੰ ਹੁਸ਼ਿਆਰਪੁਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਅੰਮ੍ਰਿਤਸਰ ਤੋਂ ਇਲਾਵਾ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਦੀ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਲੈਣ ਲਈ ਪਹੁੰਚੀ ਸੀ। ਅੱਜ ਸਵੇਰੇ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ੀ ਲਈ ਲਿਜਾਇਆ ਗਿਆ। ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਦਾ ਮੁੜ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ।