
ਹੁਣ 8 ਸਤੰਬਰ ਨੂੰ ਹੋਵੇਗੀ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ
ਚੰਡੀਗੜ੍ਹ: ਕਿਸਾਨ ਅੰਦੋਲਨ ਦੌਰਾਨ ਨ ਦੌਰਾਨ ਬਜ਼ੁਰਗ ਔਰਤ ਦੀ ਫੋਟੋ ‘ਤੇ ਵਿਵਾਦਿਤ ਟਿੱਪਣੀ ਕਰਨ ਖਿਲਾਫ ਮਾਣਹਾਨੀ ਦੇ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੀ ਪਟੀਸ਼ਨ ‘ਤੇ ਅੱਜ ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ‘ਚ ਕੰਗਨਾ ਨੂੰ ਰਾਹਤ ਦਿੱਤੀ ਗਈ ਹੈ।
Kangana Ranaut moves Punjab & Haryana High Court
ਹੁਣ ਕੰਗਨਾ ਨੂੰ 14 ਜੁਲਾਈ ਨੂੰ ਬਠਿੰਡਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ। ਹਾਈਕੋਰਟ ਨੇ ਹੇਠਲੀ ਅਦਾਲਤ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਹਾਈਕੋਰਟ ਸੁਣਵਾਈ ਨਹੀਂ ਕਰਦਾ ਉਦੋਂ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ।
Kangana Ranaut
ਹਾਈਕੋਰਟ ਵਿੱਚ ਹੁਣ ਇਸ ਮਾਮਲੇ ਦੀ ਸੁਣਵਾਈ 8 ਸਤੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਬਠਿੰਡਾ ਦੀ ਮਹਿੰਦਰ ਕੌਰ ਦੀ ਫੋਟੋ ਪੋਸਟ ਕਰਦਿਆਂ ਕਿਹਾ ਸੀ ਕਿ ਉਸ ਨੂੰ 100-100 ਰੁਪਏ ਦਿਹਾੜੀ ‘ਤੇ ਅੰਦੋਲਨ ਵਿੱਚ ਲਿਆਂਦਾ ਗਿਆ।.ਇਸ ਪੋਸਟ ਖ਼ਿਲਾਫ਼ ਮਹਿੰਦਰ ਕੌਰ ਨੇ ਬਠਿੰਡਾ ਕੋਰਟ ‘ਚ ਕੰਗਨਾ ਖਿਲਾਫ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ।