
ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਰਿਮਾਂਡ
ਸ਼ਰਾਬ ਠੇਕੇਦਾਰ 'ਤੇ ਹਮਲਾ ਕਰਨ ਦੇ ਦੋਸ਼ ਤਹਿਤ ਹੁਸ਼ਿਆਰਪੁਰ ਅਦਾਲਤ 'ਚ ਕੀਤਾ ਗਿਆ ਸੀ ਪੇਸ਼
ਹੁਸ਼ਿਆਰਪੁਰ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿਵਾਦਾਂ 'ਚ ਬੁਰੀ ਤਰ੍ਹਾਂ ਘਿਰੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪੁਲਿਸ ਵਲੋਂ ਅੰਮ੍ਰਿਤਸਰ ਤੋਂ ਹੁਸ਼ਿਆਰਪੁਰ ਇੱਕ ਦਿਨ ਦੇ ਟਰਾਂਜ਼ਿਟ ਰਿਮਾਂਡ 'ਤੇ ਲਿਆ ਕੇ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੇ ਕਿ ਮਾਣਯੋਗ ਅਦਾਲਤ ਵਲੋਂ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ।
Lawrence Bishnoi
7 ਦਿਨ ਦੇ ਮਿਲੇ ਪੁਲਿਸ ਰਿਮਾਂਡ ਦੌਰਾਨ ਸੀ.ਆਈ.ਏ. ਸਟਾਫ਼ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਨੂੰ ਹੁਸ਼ਿਆਰਪੁਰ ਅਦਾਲਤ 'ਚ ਪੇਸ਼ ਕਰਨ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਕਰੜੇ ਇੰਤਜ਼ਾਮਾਤ ਕੀਤੇ ਹੋਏ ਸਨ। ਜਾਣਕਾਰੀ ਦਿੰਦਿਆਂ ਬਿਸ਼ਨੋਈ ਦੇ ਵਕੀਲ ਪੰਕਜ ਬੇਦੀ ਨੇ ਦੱਸਿਆ ਕਿ ਸਾਲ 2019 ਚ ਹੁਸ਼ਿਆਰਪੁਰ 'ਚ ਇਕ ਸ਼ਰਾਬ ਕਾਰੋਬਾਰੀ ਦੇ ਘਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ
Lawrence Bishnoi
ਜਿਸ ਤੋਂ ਬਾਅਦ ਪੁਲਿਸ ਵਲੋਂ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ ਤੇ ਪੁਲਿਸ ਵਲੋਂ ਉਸ ਮਾਮਲੇ 'ਚ ਹੀ ਲਾਰੈਂਸ ਬਿਸ਼ਨੋਈ ਦੀ ਗ੍ਰਿਫਤਾਰੀ ਪਾਉਣ ਲਈ ਇਥੇ ਪੇਸ਼ ਕੀਤਾ ਗਿਆ ਏ। ਐਡਵੋਕੇਟ ਪੰਕਜ ਬੇਦੀ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਸੀ ਤਾਂ ਉਸ ਵਕਤ ਲਾਰੈਂਸ ਭਗਤਗੜ੍ਹ ਜੇਲ੍ਹ 'ਚ ਮੌਜੂਦ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਲਾਰੈਂਸ ਬਿਸ਼ਨੋਈ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਹੈ।