MP ਰਾਘਵ ਚੱਢਾ ਬਣੇ ਪੰਜਾਬ ਦੀ ਆਰਜ਼ੀ ਸਲਾਹਕਾਰ ਕਮੇਟੀ ਦੇ ਚੇਅਰਮੈਨ 
Published : Jul 11, 2022, 1:42 pm IST
Updated : Jul 11, 2022, 2:22 pm IST
SHARE ARTICLE
MP Raghav Chadda
MP Raghav Chadda

ਜਨਤਕ ਮਸਲਿਆਂ 'ਤੇ ਪੰਜਾਬ ਸਰਕਾਰ ਨੂੰ ਸਲਾਹ ਦੇਵੇਗੀ ਕਮੇਟੀ 

ਨਵੀਂ ਬਣੀ ਕਮੇਟੀ ਨੂੰ ਵੱਖਰੇ ਰੂਪ ਵਿਚ ਨਹੀਂ ਮਿਲੇਗੀ ਤਨਖ਼ਾਹ ਜਾਂ ਭੱਤਾ - ਸੂਤਰ 
ਚੰਡੀਗੜ੍ਹ :
ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਨਵੀਂ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਹ ਕਮੇਟੀ ਲੋਕ ਹਿੱਤ ਦੇ ਮੁੱਦਿਆਂ 'ਤੇ ਸਰਕਾਰ ਨੂੰ ਸਲਾਹ ਦੇਵੇਗੀ।

Raghav Chadda Raghav Chadda

ਰਾਜ ਸਭਾ ਮੈਂਬਰ ਚੱਢਾ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਹਨ। ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣੀ ਤਾਂ ਉਨ੍ਹਾਂ ਨੇ ਵਿਧਾਇਕ ਦਾ ਅਹੁਦਾ ਛੱਡ ਦਿੱਤਾ। ਫਿਰ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਗਿਆ ਹੈ। ਹੁਣ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ ਹਨ ਅਤੇ ਇਸ ਕਮੇਟੀ ਰਾਹੀਂ ਦਿੱਲੀ ਅਤੇ ਪੰਜਾਬ ਸਰਕਾਰ ਵਿਚਕਾਰ 'ਗਿਆਨ ਦਾ ਆਦਾਨ ਪ੍ਰਦਾਨ' ਸਮਝੌਤੇ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਕਮੇਟੀ ਦੇ ਅਹੁਦੇਦਾਰਾਂ ਨੂੰ ਕੋਈ ਵੱਖਰਾ ਭੱਤਾ ਜਾਂ ਲਾਭ ਨਹੀਂ ਮਿਲੇਗਾ।

Raghav ChadhaRaghav Chadha

ਦੱਸਣਯੋਗ ਹੈ ਕਿ ਇਸ ਸਮਝੌਤੇ 'ਤੇ ਅਪ੍ਰੈਲ ਮਹੀਨੇ 'ਚ ਹਸਤਾਖਰ ਕੀਤੇ ਗਏ ਸਨ। ਨਵੀਂ ਕਮੇਟੀ ਰਾਹੀਂ ਸਿੱਖਿਆ ਅਤੇ ਸਿਹਤ ਵਿੱਚ ਤਬਦੀਲੀਆਂ ਲਾਗੂ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਦਾ ਤਰਕ ਹੈ ਕਿ ਇਸ ਕਮੇਟੀ ਰਾਹੀਂ ਸਰਕਾਰ ਦੇ ਪ੍ਰਸ਼ਾਸਨਿਕ ਕੰਮਾਂ 'ਚ ਤੇਜ਼ੀ ਆਵੇਗੀ। ਇਹ ਕਮੇਟੀ ਸਰਕਾਰ ਦੇ ਲੋਕਾਂ ਨਾਲ ਸਬੰਧਤ ਫ਼ੈਸਲਿਆਂ ਬਾਰੇ ਕੰਮ ਦੇਖੇਗੀ। ਜਿੱਥੇ ਲੋੜ ਪਵੇਗੀ, ਇਹ ਸੁਧਾਰਾਂ ਦੀ ਸਿਫ਼ਾਰਸ਼ ਵੀ ਕਰੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement