
ਬੈਠ ਕੇ ਗੁਰਬਾਣੀ ਦਾ ਕੀਤਾ ਸਰਵਣ
ਬਠਿੰਡਾ: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬੈਠ ਕੇ ਗੁਰਬਾਣੀ ਦਾ ਜਾਪ ਕੀਤਾ। ਜਿਸ ਦੌਰਾਨ ਵੱਡੀ ਗਿਣਤੀ 'ਚ ਸਿੱਧੂ ਮੂਸੇਵਾਲਾ ਦੇ ਪ੍ਰਸੰਸ਼ਕ ਸਿੱਧੂ ਦੇ ਮਾਪਿਆਂ ਨੂੰ ਮਿਲੇ।
Parents of late singer Sidhu Musewala pay obeisance at Takht Sri Damdama Sahib
ਤਖ਼ਤ ਸਾਹਿਬ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਜਿੱਥੇ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਅਤੇ ਨਾਮ ਸਿਮਰਨ ਕਰਨ ਲਈ ਕਿਹਾ।
ਸੂਤਰ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਪੰਜਾਬ ਪੁਲਿਸ ਨੇ ਬਣਦੀ ਕਾਰਵਾਈ ਨਹੀਂ ਕੀਤੀ ਪਰ ਦਿੱਲੀ ਪੁਲਿਸ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰ ਰਹੀ ਹੈ ਪਰ ਅਜੇ ਤੱਕ ਦੋਸ਼ੀ ਨੂੰ ਫੜਨ 'ਚ ਨਾਕਾਮ ਰਹੀ ਹੈ।