ਪੰਜਾਬ ਦੀ ਖ਼ਰਾਬ ਆਬੋ-ਹਵਾ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ: ਮਲਵਿੰਦਰ ਕੰਗ
Published : Jul 11, 2022, 6:04 pm IST
Updated : Jul 11, 2022, 6:04 pm IST
SHARE ARTICLE
Malvinder Singh Kang
Malvinder Singh Kang

ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਰੱਦ ਕਰਨ ਦਾ ਫ਼ੈਸਲਾ ਦਲੇਰਾਨਾ: ਆਪ

 

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਦੇ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕਰਨ ਦੇ ਫੈਸਲੇ ਨੂੰ ‘ਦਲੇਰੀ' ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਵਾਤਾਵਰਣ ਪ੍ਰਦੂਸ਼ਣ ਰੋਕਣ ਅਤੇ ਸੂਬੇ ਨੂੰ ਮੁੜ ਹਰਾ-ਭਰਾ ਬਣਾਉਣ ਲਈ ਦ੍ਰਿੜ ਵਚਨਬੱਧ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕੰਗ ਨੇ ਕਿਹਾ ਕਿ ਆਪ ਪੰਜਾਬ ਦੇ ਪਾਣੀ, ਜੰਗਲ ਅਤੇ ਹਵਾ ਦੀ ਰਾਖੀ ਲਈ, ਸੂਬੇ ਨੂੰ ਖੁਸ਼ਹਾਲ ਬਣਾਉਣ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵਚਨਬੱਧ ਹੈ। ਅਤੇ ਇਹ ਫ਼ੈਸਲਾ ਜਨਤਾ ਦੀਆਂ ਜਾਇਜ਼ ਚਿੰਤਾਵਾਂ ਪ੍ਰਤੀ ਮੁੱਖ ਮੰਤਰੀ ਮਾਨ ਦੀ ਦ੍ਰਿੜਤਾ ਅਤੇ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।

Malvinder Singh KangMalvinder Singh Kang

ਪੰਜਾਬ ਵਿੱਚ ਵਾਤਾਵਰਨ ਦੀ ਸੰਭਾਲ ਲਈ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਠੋਸ ਕਦਮ ਨਾ ਚੁੱਕੇ ਜਾਣ ’ਤੇ ਦੁੱਖ ਪ੍ਰਗਟ ਕਰਦਿਆਂ ਕੰਗ ਨੇ ਕਿਹਾ ਕਿ ਸੂਬੇ ਵਿੱਚ ਮੌਜੂਦਾ ਵਾਤਾਵਰਨ ਦੀ ਖ਼ਰਾਬ ਹਾਲਤ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ ਕਿਉਂਕਿ ਕੇਂਦਰ ਪੰਜਾਬ ਦੇ ਵਾਤਾਵਰਣ ਅਤੇ ਵਾਤਾਵਰਣ ਪ੍ਰਣਾਲੀ 'ਤੇ ਇਸ ਦੇ ਮਾੜੇ ਪ੍ਰਭਾਵਾਂ ਨੂੰ ਨਜ਼ਰਅੰਦਾਜ਼ ਕਰਕੇ ਇਸ ਜ਼ਮੀਨ 'ਤੇ 1000 ਏਕੜ ਦਾ ਇੱਕ  ਟੈਕਸਟਾਈਲ ਪਾਰਕ ਵਿਕਸਤ ਕਰਨਾ ਚਾਹੁੰਦਾ ਸੀ।

Mattewara projectMattewara project

ਕੰਗ ਨੇ ਕਿਹਾ ਕਿ ਮੱਤੇਵਾੜਾ ਜੰਗਲ ਲੁਧਿਆਣਾ ਦੀ ਹਵਾ ਨੂੰ ਸ਼ੁੱਧ ਕਰਦਾ ਹੈ ਅਤੇ ਜੀਵੰਤ ਜੰਗਲੀ ਜੀਵਾਂ ਦਾ ਘਰ ਹੈ ਅਤੇ ਆਪ ਦੀ ਪੰਜਾਬ ਸਰਕਾਰ ਉੱਥੇ ਕਿਸੇ ਨੂੰ ਵੀ ਈਕੋ ਸਿਸਟਮ ਵਿਗਾੜ ਕੇ ਉਦਯੋਗਿਕ ਯੂਨਿਟ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਟੈਕਸਟਾਈਲ ਪਾਰਕ ਦੇ ਵਿਕਾਸ ਲਈ ਪ੍ਰਾਜੈਕਟ ਲਈ ਬਦਲਵੀਂ ਜ਼ਮੀਨ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement
Advertisement

Khalsa ਰਾਜ ਦੀ ਬਾਤ ਪਾਉਂਦਾ ਇਹ ਸਰਪੰਚ, Maharaja Ranjit Singh ਦੀ ਸਰਕਾਰ ਵਾਂਗ ਚਲਾਉਂਦਾ ਹੈ ਆਪਣਾ Pind....

26 May 2023 4:02 PM

Punjab 'ਚ 1st Rank ਲਿਆ Sujan Kaur ਨੇ ਮਾਰੀਆਂ ਮੱਲਾਂ, CM Mann ਵੱਲੋਂ 51000 Rs ਦਾ ਐਲਾਨ, ਸੁਣੋ ਸੁਜਾਨ ਤੇ...

26 May 2023 4:00 PM

SGPC ਪ੍ਰਧਾਨ ਨੂੰ CM Mann ਦਾ ਮੋੜਵਾਂ ਜਵਾਬ, 'ਤੁਸੀਂ ਕਿਉਂ ਤੱਕੜੀ ਲਈ ਜਲੰਧਰ ਜਾ ਕੇ ਮੰਗੀਆਂ ਸਨ ਵੋਟਾਂ?' Live News

22 May 2023 7:17 PM

2000 ਦਾ ਨੋਟ ਹੋਇਆ ਬੰਦ! RBI ਨੇ ਉਡਾਈ ਵਪਾਰੀਆਂ ਦੀ ਨੀਂਦ!

20 May 2023 2:34 PM

ਵੇਖੋ ਪੁਲਸੀਏ ਦਾ ਚੋਰਾਂ ਨੂੰ ਫੜਨ ਦਾ ਨਵਾਂ ਤਰੀਕਾ! ਲੋਕਾਂ ਦੇ ਸੁੱਕ ਗਏ ਸਾਹ, ਹੁਣ ਕੱਟਣਗੇ ਇਸ ਤਰ੍ਹਾਂ ਚਲਾਨ!

20 May 2023 2:31 PM