
ਰਾਘਵ ਚੱਢਾ ਨੇ ਵੀ ਕੀਤੀ ਸ਼ਲਾਘਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਮੱਤੇਵਾੜਾ ਪ੍ਰਾਜੈਕਟ ਰੱਦ ਹੋਵੇਗਾ। ਇਹ ਫ਼ੈਸਲਾ ਪਬਲਿਕ ਐਕਸ਼ਨ ਕਮੇਟੀ ਦੇ ਨਾਲ ਹਹੋਈ ਮੀਟਿੰਗ ਵਿਚ ਫ਼ੈਸਲਾ ਲਿਆ ਹੈ। ਇਹ ਪ੍ਰਗਟਾਵਾ ਦਫ਼ਤਰ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਆਪਣੇ ਟਵਿੱਟਰ ਅਕਾਊਂਟ ਉੱਤੇ ਕੀਤਾ। ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਮੱਤੇਵਾੜਾ ਪ੍ਰਾਜੈਕਟ ਰੱਦ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਇਸ ਫ਼ੈਸਲੇ ਨੂੰ ਲੈ ਕੇ ਕਈ ਆਪ ਲੀਡਰਾਂ ਨੇ ਵੀ ਟਵੀਟ ਕੀਤਾ ਹੈ ਤੇ ਮੁੱਖ ਮੰਤਰੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।
Bhagwant Mann
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੀਤਾ ਟਵੀਟ
ਮੁੱਖ ਮੰਤਰੀ ਭਗਵੰਤ ਮਾਨ ਦਾ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਨੂੰ ਰੱਦ ਕਰਨ ਦਾ ਫ਼ੈਸਲਾ ਇੱਕ ਦਲੇਰ ਅਤੇ ਬਹਾਦਰੀ ਵਾਲਾ ਫ਼ੈਸਲਾ ਹੈ। ਇਹ ਇੱਕ ਸੱਚੇ ਰਾਜਨੇਤਾ ਦਾ ਪ੍ਰਤੀਬਿੰਬ ਹੈ ਜੋ ਜਨਤਾ ਦੀਆਂ ਜਾਇਜ਼ ਚਿੰਤਾਵਾਂ ਪ੍ਰਤੀ ਸੰਵੇਦਨਸ਼ੀਲ ਹੈ। ਰਾਘਵ ਚੱਢਾ ਨੇ ਅੱਗੇ ਲਿਖਿਆ ਕਿ ਮੱਤੇਵਾੜਾ ਜੰਗਲ ਲੁਧਿਆਣਾ ਦੀ ਹਵਾ ਨੂੰ ਸ਼ੁੱਧ ਕਰਦਾ ਹੈ ਅਤੇ ਜੀਵੰਤ ਜੰਗਲੀ ਜੀਵਾਂ ਦਾ ਘਰ ਹੈ। ਮੱਤੇਵਾੜਾ ਉਦਯੋਗਿਕ ਪਾਰਕ ਦੇ ਡਿਜ਼ਾਈਨ ਨੇ ਹਜ਼ਾਰਾਂ ਰੁੱਖਾਂ, ਪੌਦਿਆਂ ਦੀ ਬਲੀ ਦੀ ਮੰਗ ਕੀਤੀ ਅਤੇ ਸਤਲੁਜ ਨੂੰ ਖ਼ਤਰੇ ਵਿਚ ਪਾਇਆ। ਭਗਵੰਤ ਮਾਨ ਸਰਕਾਰ ਵਾਤਾਵਰਣ ਨੂੰ ਖਰਾਬ ਨਹੀਂ ਹੋਣ ਦੇਵੇਗੀ।
Raghav Chadda Tweet
ਇਸ ਲਈ ਮੱਤੇਵਾੜਾ ਉਦਯੋਗਿਕ ਪ੍ਰੋਜੈਕਟ ਨੂੰ ਰੱਦ ਕਰਨ ਦਾ ਇਤਿਹਾਸਕ ਕਦਮ ਉਚਿਤ ਸਲਾਹ-ਮਸ਼ਵਰੇ ਤੋਂ ਬਾਅਦ ਚੁੱਕਿਆ ਗਿਆ ਹੈ। ਇਹ ਫੈਸਲਾ ਸਾਡੇ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੀ ਹਵਾ ਅਤੇ ਪਾਣੀ ਨੂੰ ਸ਼ੁੱਧ ਰੱਖੇਗਾ। ਭ੍ਰਿਸ਼ਟਾਚਾਰ ਤੋਂ ਬਿਨ੍ਹਾਂ ਸ਼ਾਸਨ ਹਮੇਸ਼ਾ ਹਰੇ ਨਤੀਜਿਆਂ ਵੱਲ ਲੈ ਜਾਂਦਾ ਹੈ।
ਇਸ ਤੋਂ ਇਲਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਵੀ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ ਸਾਡੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ ।ਅਸੀਂ ਭਗਵੰਤ ਸਿੰਘ ਮਾਨ ਜੀ ਦੇ ਇਸ ਐਲਾਨ ਦਾ ਸਵਾਗਤ ਕਰਦੇ ਹਾਂ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤਾ ਟਵੀਟ
ਪੰਜਾਬ ਦੇ CM ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਦੇ ਨਾਲ ਖੜੀ ਹੈ ਅਤੇ ਹਰ ਫ਼ੈਸਲਾ ਲੋਕਾਂ ਦੇ ਹੱਕ ਵਿਚ ਕਰੇਗੀ। ਅਸੀਂ ਮਾਣਯੋਗ ਮੁੱਖ ਮੰਤਰੀ ਜੀ ਦੇ ਇਸ ਐਲਾਨ ਦਾ ਸਵਾਗਤ ਕਰਦੇ ਹਾਂ।
ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕੀਤਾ ਟਵੀਟ
ਪੰਜਾਬ ਦੇ ਲੋਕਾਂ, ਵਾਤਾਵਰਨ ਪ੍ਰੇਮੀਆਂ ਦੀ ਮੰਗ ਨੂੰ ਮੰਨਦਿਆਂ ਅਤੇ ਖੁਸ਼ਹਾਲ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੁਰਾਣੀ ਸਰਕਾਰ ਵਲੋਂ ਸ਼ੁਰੂ ਕੀਤੇ "ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ" ਨੂੰ ਰੱਦ ਕੀਤਾ।