ਆਟੇ ਦੀ ਹੋਮ ਡਿਲੀਵਰੀ ਲਈ ਵੱਖ-ਵੱਖ ਟੈਂਡਰ ਕੀਤੇ ਜਾਰੀ
Published : Jul 11, 2022, 3:51 pm IST
Updated : Jul 11, 2022, 3:51 pm IST
SHARE ARTICLE
 Various tenders issued for home delivery of flour
Various tenders issued for home delivery of flour

ਸਰਬੋਤਮ ਸੇਵਾ ਪ੍ਰਦਾਨ ਕਰਨ ਵਾਲਿਆਂ ਨੂੰ ਆਕਰਸ਼ਿਤ ਕਰਨ ਲਈ ਆਲ ਇੰਡੀਆ ਟੈਂਡਰ ਨੋਟਿਸ

 ਤਿਮਾਹੀ ਕਣਕ ਵੰਡ ਦੀ ਪ੍ਰਕਿਰਿਆ ਹੁਣ ਮਹੀਨਾਵਾਰ ਆਟਾ ਚੱਕਰ ਵਿੱਚ ਤਬਦੀਲ

ਇਤਿਹਾਸਕ ਫੈਸਲਾ ਕਣਕ ਦੀ ਖਰੀਦ ਸੀਜ਼ਨ ਦੌਰਾਨ ਵੀ ਆਟਾ ਵੰਡ ਨੂੰ ਬਣਾਏਗਾ ਯਕੀਨੀ

ਚੰਡੀਗੜ੍ਹ : ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਲਾਭਪਾਤਰੀਆਂ 'ਤੇ ਆਰਥਿਕ ਬੋਝ ਨੂੰ ਘਟਾਉਣ ਅਤੇ ਲਾਭਪਾਤਰੀ ਸੁਖਾਲੇ ਤੇ ਪਾਰਦਰਸ਼ੀ ਢੰਗ ਨਾਲ ਆਪਣਾ ਮਹੀਨਾਵਾਰ ਰਾਸ਼ਨ ਪ੍ਰਾਪਤ ਕਰ ਸਕਣ, ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਰਾਸ਼ਨ ਦੀ ਹੋਮ ਡਿਲਿਵਰੀ ਦੀ ਸੇਵਾ ਨੂੰ ਕਾਰਜਸ਼ੀਲ ਕਰਨ ਦਾ ਮਹੱਤਵਪੂਰਨ ਉਪਰਾਲਾ ਆਰੰਭਿਆ ਗਿਆ ਹੈ।

Bhagwant Mann Bhagwant Mann

ਇਹਨਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਵੀਂ ਬਣੀ ਪੰਜਾਬ ਰਾਜ ਸਹਿਕਾਰੀ ਡੀ2ਡੀ ਮਾਰਕਿਟਿੰਗ ਸੁਸਾਇਟੀ, ਲਿਮਟਿਡ ਵੱਲੋਂ ਡਿਲਿਵਰੀ ਸੇਵਾਵਾਂ ਨੂੰ ਸ਼ਾਮਲ ਕਰਨ ਅਤੇ ਫਲੋਰ ਮਿੱਲਾਂ ਨੂੰ ਸੂਚੀਬੱਧ ਕਰਨ ਲਈ ਟੈਂਡਰ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵੱਧ ਤੋਂ ਵੱਧ ਪਾਰਦਰਸ਼ਤਾ ਅਤੇ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ, ਡਿਲਿਵਰੀ ਸੇਵਾਵਾਂ ਸਬੰਧੀ ਟੈਂਡਰ ਦੇਸ਼ ਭਰ ਵਿੱਚ ਇੱਕ ਪ੍ਰਮੁੱਖ ਆਰਥਿਕ ਮਾਮਲਿਆਂ ਦੇ ਰੋਜ਼ਾਨਾ ਅਖ਼ਬਾਰ ਵਿੱਚ ਪ੍ਰਕਾਸ਼ਿਤ ਕੀਤੇ ਗਏ ਹਨ ਅਤੇ ਇਸ ਦੇ ਮੁਲਾਂਕਣ ਸਮੇਤ ਸਾਰੀ ਟੈਂਡਰ ਪ੍ਰਕਿਰਿਆ ਸੂਬਾ ਸਰਕਾਰ ਦੇ ਈ-ਪ੍ਰੋਕਿਊਰਮੈਂਟ ਪੋਰਟਲ 'ਤੇ ਆਨਲਾਈਨ ਹੋਵੇਗੀ। 

 Various tenders issued for home delivery of flour Various tenders issued for home delivery of flour

ਇਸ ਸੇਵਾ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਬੁਲਾਰੇ ਨੇ ਕਿਹਾ ਕਿ ਲਾਭਪਾਤਰੀ ਨੂੰ ਹੁਣ ਰਾਸ਼ਨ ਦੀਆਂ ਦੁਕਾਨਾਂ ਬਾਹਰ ਲੰਬੀਆਂ ਕਤਾਰਾਂ ਵਿੱਚ ਉਡੀਕ ਕਰਨ ਅਤੇ ਆਪਣੀ ਦਿਹਾੜੀ ਛੱਡਣ ਦੀ ਲੋੜ ਨਹੀਂ ਪਵੇਗੀ। ਉਹਨਾਂ ਅੱਗੇ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਕਿਸਮ ਦੀ ਖਰਾਬੀ ਨੂੰ ਦੂਰ ਕੀਤਾ ਜਾਵੇਗਾ ਕਿਉਂ ਜੋ ਕਣਕ ਦੇ ਮੁਕਾਬਲੇ ਆਟੇ ਵਿੱਚ ਘਪਲੇਬਾਜੀ ਕਰਨਾ ਜ਼ਿਆਦਾ ਔਖਾ ਹੈ। ਉਹਨਾਂ ਦੱਸਿਆ ਕਿ ਪਹਿਲੀ ਵਾਰ ਐਸਐਮਐਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਲਾਭਪਾਤਰੀ ਨੂੰ ਰਾਸ਼ਨ ਦੀ ਨਿਰਧਾਰਤ ਹੋਮ ਡਿਲਿਵਰੀ ਦੀ ਮਿਤੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ।

ਰਾਸ਼ਨ ਵੰਡ ਦੀ ਰਫ਼ਤਾਰ ਵਿੱਚ ਸੁਧਾਰ ਲਿਆਉਣ ਦੇ ਸਬੰਧ ਵਿੱਚ, ਬੁਲਾਰੇ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਆਟਾ ਦੇ ਰੂਪ ਵਿੱਚ ਅਨਾਜ ਦੀ ਸਾਲ ਭਰ ਦੌਰਾਨ ਨਿਰੰਤਰ ਵੰਡ ਕਰਨੀ ਜਾਰੀ ਰੱਖੀ ਜਾਵੇਗੀ, ਜੋ ਕਿ ਮੌਜੂਦਾ ਸਥਿਤੀ ਦੇ ਬਿਲਕੁਲ ਉਲਟ ਹੋਵੇਗਾ ਜਦੋਂ ਮੰਡੀਆਂ ਵਿੱਚ ਪੀਡੀਐਸ ਕਣਕ ਦੀ ਮੁੜ ਵਿਕਰੀ ਨੂੰ ਰੋਕਣ ਲਈ ਮਾਰਚ, ਅਪ੍ਰੈਲ ਅਤੇ ਮਈ ਦੌਰਾਨ ਕਣਕ ਵੰਡ ‘ਤੇ ਰੋਕ ਲਗਾਈ ਗਈ।

 Various tenders issued for home delivery of flour Various tenders issued for home delivery of flour

ਅਤਿ-ਆਧੁਨਿਕ ਪ੍ਰਕਿਰਿਆਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਪ੍ਰਣਾਲੀ ਦੀਆਂ ਨਵੀਨਤਮ ਤਕਨੀਕਾਂ ਜਿਵੇਂ ਬਾਰ ਕੋਡ, ਸੀਸੀਟੀਵੀ, ਜੀਪੀਐਸ, ਪੀਓਐਸ ਡਿਵਾਈਸਾਂ ਨਾਲ ਬਾਇਓਮੀਟ੍ਰਿਕ ਪ੍ਰਮਾਣੀਕਰਣ ਆਦਿ ਦੀ ਵਰਤੋਂ ਕਰਕੇ ਸਰੋਤ (ਗੋਦਾਮ) ਤੋਂ ਮੰਜ਼ਿਲ (ਲਾਭਪਾਤਰੀ) ਤੱਕ ਕਣਕ ਦੇ ਹਰੇਕ ਦਾਣੇ ਦਾ ਪਤਾ ਲਗਾਇਆ ਜਾ ਸਕੇਗਾ। ਵੰਡ ਦੀ ਸਮੁੱਚੀ ਜਾਣਕਾਰੀ ਵਿਭਾਗ ਨੂੰ ਅਸਲ ਸਮੇਂ ਦੇ ਆਧਾਰ 'ਤੇ ਆਨਲਾਈਨ ਉਪਲਬਧ ਹੋਵੇਗੀ ਜੋ ਸਮੁੱਚੀ ਸਪਲਾਈ ਲੜੀ ਪ੍ਰਬੰਧਨ ਵਿੱਚ ਸਹਾਇਕ ਹੋਵੇਗੀ, ਜਿਸ ਨਾਲ ਟੀਪੀਡੀਐਸ ਅਧੀਨ ਕਿਸੇ ਵੀ ਖਰਾਬੀ ਨੂੰ ਰੋਕਿਆ ਜਾ ਸਕੇਗਾ। ਵੱਖ-ਵੱਖ ਡਿਜੀਟਲ ਮੋਡ/ਵਾਲਟ ਜਿਵੇਂ ਭੀਮ, ਭਾਰਤਪੇ, ਪੇਟੀਐਮ, ਗੂਗਲ ਪੇ ਆਦਿ ਰਾਹੀਂ 2 ਰੁਪਏ ਪ੍ਰਤੀ ਕਿਲੋ ਭੁਗਤਾਨ ਕੀਤਾ ਜਾ ਸਕੇਗਾ।

ਜ਼ਿਕਰਯੋਗ ਹੈ ਕਿ ਐਨਐਫਐਸਏ ਤਹਿਤ ਲਾਭਪਾਤਰੀ ਨੂੰ ਮੌਜੂਦਾ ਸਮੇਂ ਹਰ ਮਹੀਨੇ 5 ਕਿਲੋ ਕਣਕ ਮਿਲਦੀ ਹੈ ਜਿਸ ਦੀ ਥਾਂ ਹੁਣ ਆਟਾ ਦਿੱਤਾ ਜਾਵੇਗਾ। ਇਸ ਨਾਲ ਸਮੇਂ ਦੀ ਬੱਚਤ ਹੋਵੇਗੀ ਅਤੇ ਲਾਭਪਾਤਰੀਆਂ ਨੂੰ 170 ਕਰੋੜ ਰੁਪਏ ਦੀ ਸਾਲਾਨਾ ਬੱਚਤ ਵੀ ਹੋਵੇਗੀ, ਜੋ ਕਿ ਗਰੀਬ ਲੋਕਾਂ ਲਈ ਇੱਕ ਮਹੱਤਵਪੂਰਨ ਰਕਮ ਹੈ, ਜਿਨ੍ਹਾਂ ਦੀ ਆਮਦਨ ਅਤੇ ਬੱਚਤ ਕੋਵਿਡ ਮਹਾਂਮਾਰੀ ਸਦਕਾ ਕਾਫ਼ੀ ਘਟ ਗਈ ਹੈ।

 Various tenders issued for home delivery of flour Various tenders issued for home delivery of flour

ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਮੌਜੂਦਾ ਸਮੇਂ ਤਿੰਨ ਮਹੀਨਿਆਂ ਵਿੱਚ ਇੱਕ ਵਾਰ ਰਾਸ਼ਨ ਦਿੱਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਨੂੰ ਭੰਡਾਰਨ ਸਬੰਧੀ ਵੱਡੀ ਸਮੱਸਿਆ ਦਰਪੇਸ਼ ਆਉਂਦੀ ਹੈ ਕਿਉਂ ਜੋ ਚਾਰ ਵਿਅਕਤੀਆਂ ਦੇ ਇੱਕ ਆਮ ਪਰਿਵਾਰ ਨੂੰ 60 ਕਿਲੋ ਕਣਕ ਮਿਲਦੀ ਹੈ। ਨਤੀਜੇ ਵਜੋਂ ਇਹ ਆਮ ਵਰਤਾਰਾ ਬਣ ਗਿਆ ਹੈ ਕਿ ਉਹ ਕਣਕ ਨੂੰ ਨਜ਼ਦੀਕੀ ਆਟਾ ਚੱਕੀ 'ਤੇ ਦੇ ਦਿੰਦੇ ਹਨ ਅਤੇ ਇਸ ਦੇ ਬਦਲੇ ਨਕਦ ਰਾਸ਼ੀ ਜਾਂ ਕੁਝ ਹੋਰ ਰਾਸ਼ਨ ਲੈ ਲੈਂਦੇ ਹਨ। ਆਟਾ ਦੀ ਵੰਡ ਸ਼ੁਰੂ ਹੋਣ ਨਾਲ ਚਾਰ ਵਿਅਕਤੀਆਂ ਦੇ ਹਰੇਕ ਪਰਿਵਾਰ ਨੂੰ ਹਰ ਮਹੀਨੇ 20 ਕਿਲੋ ਆਟਾ ਮਿਲੇਗਾ, ਜਿਸ ਦਾ ਭੰਡਾਰਨ ਕਰਨਾ ਵਧੇਰੇ ਸੁਖਾਲਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

AAP Big PC Live On Sukhwinder Singh Calcutta Murder case |Raja warring |Former sarpanch son murder

06 Oct 2025 3:31 PM

Big News : Attack on BJP MP and MLA | car attack video | BJP leader escapes deadly attack |

06 Oct 2025 3:30 PM

Bhai Jagtar Singh Hawara Mother Health | Ram Rahim Porale | Nihang Singh Raja Raj Singh Interview

05 Oct 2025 3:09 PM

Rajvir Jawanda Health Update | Rajvir Jawanda Still on Ventilator on 10th Day | Fortis Hospital Live

05 Oct 2025 3:08 PM

Malerkotla Road Accident : ਤੜਕਸਾਰ ਵਾਪਰ ਗਿਆ Rajvir Jawanda ਜਿਹਾ Accident, ਪਤਾ ਨਹੀਂ ਸੀ ਕਿ, ਅੱਗੇ ਮੌਤ...

04 Oct 2025 3:12 PM
Advertisement