
ਕਿਹਾ, ਮੈਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਵਾਂਗਾ
ਚੰਡੀਗੜ੍ਹ: ਕਾਂਗਰਸ ਹਾਈ ਕਮਾਂਡ ਵਲੋਂ ਪਾਰਟੀ ਨੂੰ ਹੇਠਲੇ ਪਧਰ ’ਤੇ ਮਜ਼ਬੂਤ ਕਰਨ ਲਈ ਸੂਬੇ ਅੰਦਰ ਯੂਥ ਕਾਂਗਰਸ ਦੀਆਂ ਚੋਣਾਂ ਕਰਵਾਈਆਂ ਗਈਆਂ ਸਨ, ਜਿਸ ਦਾ ਨਤੀਜਾ ਅੱਜ ਐਲਾਨਿਆ ਗਿਆ। ਇਸ ਦੌਰਾਨ ਹਲਕਾ ਪਟਿਆਲਾ ਦਿਹਾਤੀ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਨੋਜਵਾਨ ਆਗੂ ਮੋਹਿਤ ਮੋਹਿੰਦਰਾ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਮੋਹਿਤ ਮੋਹਿੰਦਰਾ ਨੂੰ ਵਧਾਈ ਦਿਤੀ।
ਇਹ ਵੀ ਪੜ੍ਹੋ: ਚਿਤਕਾਰਾ ਯੂਨੀਵਰਸਿਟੀ ਵਿਚ ਪਾਣੀ ’ਚ ਡੁੱਬਣ ਕਾਰਨ ਵਿਦਿਆਰਥੀ ਦੀ ਮੌਤ
ਯੂਥ ਕਾਂਗਰਸ ਪੰਜਾਬ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਦੇ ਪੁੱਤਰ ਅਪਣੇ ਵਿਰੋਧੀ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾ ਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਣੇ। ਮੋਹਿਤ ਮੋਹਿੰਦਰਾ ਦੇ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਜਿਥੇ ਪੰਜਾਬ ਅੰਦਰ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਪਟਿਆਲਾ ਜ਼ਿਲ੍ਹੇ ਅੰਦਰ ਵਰਕਰਾਂ ਵਲੋਂ ਜਸ਼ਨ ਮਨਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਸਾਬਕਾ ਕਰਮਚਾਰੀ ਨੇ ਕੀਤੀ ਤਕਨੀਕੀ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਅਤੇ CEO ਦੀ ਹਤਿਆ
ਮੋਹਿਤ ਮੋਹਿੰਦਰਾ ਨੇ ਸੂਬੇ ਦੇ ਯੂਥ ਕਾਂਗਰਸ ਦੇ ਵੋਟਰਾਂ ਦਾ ਸਾਥ ਦੇਣ ’ਤੇ ਵਿਸ਼ੇਸ਼ ਧੰਨਵਾਦ ਕਰਦਿਆਂ ਕਾਂਗਰਸ ਹਾਈ ਕਮਾਂਡ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਮੈਂ ਹਮੇਸ਼ਾਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਵਾਂਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪੰਜਾਬ ਦੇ ਨੋਜਵਾਨਾਂ ਨੂੰ ਲਾਮਬੰਦ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਅੱਗੇ ਲੈ ਕੇ ਜਾਣਗੇ।