ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦਾ ਬੈਕਲਾਗ ਪੁਰ ਕਰਨ ਲਈ 20 ਜੁਲਾਈ ਤੋਂ ਵਿਸ਼ੇਸ ਮੁਹਿੰਮ ਸ਼ੁਰੂ
Published : Jul 11, 2023, 3:18 pm IST
Updated : Jul 11, 2023, 3:18 pm IST
SHARE ARTICLE
Dr Baljeet Kaur
Dr Baljeet Kaur

ਭਗਵੰਤ ਮਾਨ ਸਰਕਾਰ ਦਿਵਿਆਂਗ ਵਰਗ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ -  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਪਦਉਨਤੀ ਕੋਟੇ ਵਿੱਚ ਬਣਦੇ ਬੈਕਲਾਗ ਨੂੰ ਪੁਰ ਕਰਨ ਲਈ ਪਹਿਲ ਦੇ ਆਧਾਰ 'ਤੇ ਇਕ ਵਿਸ਼ੇਸ਼ ਮੁਹਿੰਮ 20 ਜੁਲਾਈ ਤੋਂ 20 ਸਤੰਬਰ, 2023 ਤੱਕ ਚਲਾਈ ਜਾਵੇਗੀ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਬੈਕਲਾਗ ਨੂੰ ਪਹਿਲ ਦੇ ਆਧਾਰ ਤੇ ਭਰਨ ਸਬੰਧੀ ਸੂਬਾ ਸਰਕਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 32 ਵਿਭਾਗਾਂ ਵਲੋਂ ਇਸ ਸਬੰਧੀ ਸੂਚਨਾ ਉਪਲਬੱਧ ਕਰਵਾਈ ਗਈ ਹੈ ਅਤੇ ਸੂਚਨਾ ਦੇ ਅਧਾਰ ਤੇ ਕੁੱਲ 920 ਆਸਾਮੀਆਂ ਹਨ। ਜਿਸ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਰਾਹੀਂ ਭਰਨ ਲਈ ਆਸਾਮੀਆਂ ਦੀ ਗਿਣਤੀ ਸਾਮਲ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬਾਕੀ ਵਿਭਾਗਾਂ ਵਲੋਂ ਵੀ ਬੈਕਲਾਗ ਦੀ ਰਿਪੋਰਟ ਤੁਰੰਤ ਪ੍ਰਾਪਤ ਕਰਨ ਅਤੇ ਇਸ ਮੁਹਿੰਮ ਵਿੱਚ ਸ਼ਾਮਿਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਦਿਵਿਆਂਗਜਨਾ ਦੇ ਰੋਸਟਰ ਰਜਿਸਟਰ ਨੂੰ ਸਹੀ ਤਰੀਕੇ ਨਾਲ ਮੇਨਟੇਨ ਕਰਨ ਲਈ ਹਦਾਇਤ ਕੀਤੀ ਤਾਂ ਜੋ ਭਵਿੱਖ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਰਾਈਟਸ ਆਫ ਪਰਸਨਜ਼ ਵਿਦ ਡਿਸਇਬਲਟੀ ਐਕਟ, 2016 ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਸਿੱਧੀ ਭਰਤੀ ਅਤੇ ਤਰੱਕੀ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਵਿਭਾਗ ਨੂੰ ਇਸ ਸਬੰਧੀ ਵਰਕਸ਼ਾਪ ਆਯੋਜਿਤ ਕਰਕੇ ਮਾਸਟਰ ਟਰੇਨਰ ਤਿਆਰ ਕਰਨ ਦੇ ਆਦੇਸ਼ ਦਿੱਤੇ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਟਰੇਨਰ ਮੁੱਖ ਦਫਤਰਾਂ ਅਤੇ ਖੇਤਰੀ ਦਫ਼ਤਰਾਂ ਵਿਚ ਦਿਵਿਆਗਜਨਾਂ ਦੇ ਰੋਸਟਰ ਰਜਿਸਟਰ ਸਹੀ ਤਰੀਕੇ ਨਾਲ ਤਿਆਰ ਕਰਵਾਉਣ ਲਈ ਹਰ ਪੱਧਰ ਤੇ ਟਰੇਨਿੰਗ ਦੇ ਕੇ ਭਵਿੱਖ ਵਿੱਚ ਦਿਵਿਆਂਗ ਕੋਟੇ ਦੇ ਅਸਾਮੀ ਰੋਸਟਰ ਰਜਿਸਟਰ ਹਦਾਇਤਾਂ ਅਨੁਸਾਰ ਤਿਆਰ ਕਰਨਾ ਯਕੀਨੀ ਬਨਾਉਣ।
ਵਿਸ਼ੇਸ਼ ਮੁੱਖ ਸਕੱਤਰ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ ਨੇ ਅਧਿਕਾਰੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੇ ਸਿੱਧੀ ਭਰਤੀ ਅਤੇ ਤਰੱਕੀ ਕੋਟੇ ਦੇ ਬੈਕਲਾਗ ਸਬੰਧੀ ਅੰਕੜੇ ਇਕੱਠੇ ਕਰਨ ਲਈ ਕਿਹਾ ਤਾਂ ਜੋ ਦਿਵਿਆਂਗਜਨਾਂ ਦਾ ਬੈਕਲਾਗ ਪੁਰ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ  ਵੱਡੇ ਪੱਧਰ ਤੇ ਰੋਸਟਰ ਰਜਿਸਟਰ ਚੈੱਕ ਅਤੇ ਲੋੜੀਦਾ ਡਾਟਾ ਤਿਆਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਗਏ। ਰੋਸਟਰ ਰਜਿਸਟਰ ਚੈਕ ਕਰਵਾਕੇ ਕਮੀਆਂ ਨੂੰ ਦਰੁਸੱਤ ਕਰਵਾਇਆ ਗਿਆ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ 32 ਸਰਕਾਰੀ ਵਿਭਾਗਾਂ ਨਾਲ ਮੀਟਿੰਗ ਕਰਕੇ ਦਿਵਿਆਂਗ ਕੋਟੇ ਦੇ ਸਿੱਧੀ ਭਰਤੀ ਦੇ ਬੈਕਲਾਗ ਵਿਰੁੱਧ ਭਰਤੀ ਕਰਨ ਲਈ ਇਸ਼ਤਿਹਾਰ 20 ਜਲਾਈ 2023 ਤੋਂ ਪਹਿਲਾਂ-ਪਹਿਲਾਂ ਪ੍ਰਕਾਸ਼ਿਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦਿਵਿਆਂਗ ਕੋਟੇ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਪੁਰ ਕਰਨ ਲਈ ਇਸ਼ਤਿਹਾਰ ਸਪੈਸ਼ਲ ਤੌਰ ਤੇ ਜਾਰੀ ਕੀਤਾ ਜਾਵੇ, ਇਸ ਵਿਚ ਵਿਭਾਗ ਦੀਆਂ ਬਾਕੀ ਖਾਲੀ ਆਸਾਮੀਆਂ ਨੂੰ ਸ਼ਾਮਿਲ ਨਾ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਸਿੱਧੀ ਭਰਤੀ ਦੇ ਬੈਕਲਾਗ ਸਬੰਧੀ ਇਸ਼ਤਿਹਾਰ ਜਾਰੀ ਕਰਨ ਦੇ ਨਾਲ-ਨਾਲ ਪਦਉਨਤੀ ਕੋਟੇ ਵਿਚ ਬਣਦੇ ਬੈਕਲਾਗ ਵਿਰੁੱਧ ਵੀ ਪਦਉਨਤੀਆਂ ਕਰਨ ਲਈ ਕਾਰਵਾਈ ਵਿੱਚ ਤੇਜੀ ਲਿਆਂਦੀ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement