ਖੂਹੀ ’ਚ ਉੱਤਰੇ ਪੰਜਾਬੀ ਨੌਜਵਾਨ ਤੇ 2 ਪ੍ਰਵਾਸੀਆਂ ਦੀ ਮੌਤ,  ਮੋਟਰ ਠੀਕ ਕਰਨ ਲਈ ਖੂਹੀ 'ਚ ਉਤਰੇ ਸੀ ਨੌਜਵਾਨ 
Published : Jul 11, 2023, 9:56 pm IST
Updated : Jul 11, 2023, 9:56 pm IST
SHARE ARTICLE
File Photo
File Photo

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਔੜ ਦੇ ਐੱਸ. ਐੱਚ. ਓ. ਬਖਸ਼ੀਸ਼ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ

 

ਬੁਰਜ ਟਹਿਲ : ਪਿੰਡ ਬੁਰਜ ਟਹਿਲ ਦਾਸ ਵਿਖੇ ਖੂਹੀ ’ਚ ਉੱਤਰੇ ਦੋ ਪ੍ਰਵਾਸੀ ਮਜ਼ਦੂਰਾਂ ਅਤੇ ਇਕ ਪੰਜਾਬੀ ਨੌਜਵਾਨ ਦੀ ਇਕੱਠਿਆਂ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪੰਜਾਬੀ ਨੌਜਵਾਨ ਪਰਮਜੀਤ ਸਿੰਘ (35) ਪੁੱਤਰ ਦਲਬਾਰਾ ਸਿੰਘ ਵਾਸੀ ਬੁਰਜ ਟਹਿਲਦਾਸ, ਜੋ ਆਪਣੇ ਘਰ ਨੌਕਰੀ ਕਰਦੇ ਪ੍ਰਵਾਸੀ ਮਜ਼ਦੂਰ ਜਨਾਰਦਨ ਨਾਲ ਪਿੰਡ ਗੜ੍ਹਪਧਾਣਾ ਦੀ ਖੜਕੂਵਾਲ ਵਿਖੇ ਠੇਕੇ ’ਤੇ ਲਈ ਪੰਚਾਇਤੀ ਜ਼ਮੀਨ ’ਚ ਲੱਗੀ ਮੋਟਰ ਤੋਂ ਖੇਤਾਂ ਨੂੰ ਪਾਣੀ ਲਾਉਣ ਗਿਆ ਸੀ। 

ਜਦੋਂ ਬਟਨ ਦੱਬਣ ’ਤੇ ਮੋਟਰ ਨਹੀਂ ਚੱਲੀ ਤਾਂ ਜਨਾਰਦਨ 10 ਫੁੱਟ ਡੂੰਘੀ ਖੂਹੀ ’ਚ ਉਤਰ ਕੇ ਮੋਟਰ ਦੀ ਹਵਾ ਕੱਢਣ ਗਿਆ ਤਾਂ ਉੱਥੇ ਹੀ ਬੇਹੋਸ਼ ਹੋ ਗਿਆ, ਜਿਸ ਨੂੰ ਦੇਖਣ ਲਈ ਖੂਹੀ ਕੋਲ ਹੀ ਝੋਨਾ ਲਗਾਉਂਦੇ ਹੋਏ ਮਜ਼ਦੂਰ ਜੋ ਰੋਟੀ ਖਾ ਰਹੇ ਸਨ, ਉਹਨਾਂ ਵਿਚੋਂ ਇਕ ਸ਼੍ਰੀ ਚੰਦਰ ਖੂਹੀ ’ਚ ਉਤਰ ਗਿਆ ਅਤੇ ਉਹ ਜਾ ਕੇ ਬੇਹੋਸ਼ ਹੋ ਗਿਆ। ਉਨ੍ਹਾਂ ਨੂੰ ਬਚਾਉਣ ਲਈ ਜਦੋਂ ਪਰਮਜੀਤ ਸਿੰਘ ਖੂਹੀ ਵਿਚ ਉਤਰਿਆ ਤਾਂ ਉਹ ਵੀ ਬੇਹੋਸ਼ ਹੋ ਗਿਆ

 ਜਿਨ੍ਹਾਂ ਨੂੰ ਦੇਖਦਿਆਂ ਰੋਟੀ ਖਾ ਰਹੇ ਪ੍ਰਵਾਸੀ ਮਜ਼ਦੂਰਾਂ ਨੇ ਹਾਲ-ਦੁਹਾਈ ਪਾਈ ਅਤੇ ਪਿੰਡ ਵਾਸੀਆਂ ਦੇ ਇਕੱਠੇ ਹੋਣ ਉਪਰੰਤ ਤਿੰਨਾਂ ਨੂੰ ਬਾਹਰ ਕੱਢਿਆ ਗਿਆ ਪਰ ਤਿੰਨਾਂ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਔੜ ਦੇ ਐੱਸ. ਐੱਚ. ਓ. ਬਖਸ਼ੀਸ਼ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਅਤੇ ਪ੍ਰਵਾਸੀ ਮਜ਼ਦੂਰ ਦੇ ਹੋਰ ਪਰਿਵਾਰਕ ਮੈਂਬਰਾਂ ਦੀ ਉਡੀਕ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement