ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਨੂੰ ਪਿਛਲੇ ਕੁੱਝ ਦਿਨਾਂ ਤੋਂ ਬੁਖਾਰ ਸੀ
ਫਰੀਦਕੋਟ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਦੇਰ ਰਾਤ ਸਿਹਤ ਵਿਗੜ ਗਈ। ਜੇਲ ਵਿਚ ਇਲਾਜ ਤੋਂ ਬਾਅਦ ਹੁਣ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿਚ ਦਾਖਲ ਕਰਵਾਇਆ ਗਿਆ ਹੈ। ਜਿਥੇ ਡਾਕਟਰਾਂ ਦੀ ਚੁਣੀ ਹੋਈ ਟੀਮ ਵਲੋਂ ਉਸ ਦਾ ਇਲਾਜ ਸ਼ੁਰੂ ਕਰ ਦਿਤਾ ਗਿਆ ਹੈ।
ਇਹ ਵੀ ਪੜ੍ਹੋ: ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਪਾਣੀ 'ਚ ਰੁੜ੍ਹਿਆ ਨੌਜੁਆਨ
ਫਿਲਹਾਲ ਉਸ ਨੂੰ ਵੱਖਰੇ ਕਮਰੇ ਵਿਚ ਤਬਦੀਲ ਕਰ ਦਿਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਨੂੰ ਪਿਛਲੇ ਕੁੱਝ ਦਿਨਾਂ ਤੋਂ ਬੁਖਾਰ ਸੀ, ਦੇਰ ਰਾਤ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ। ਦੇਰ ਰਾਤ ਉਸ ਨੂੰ ਸੁਰੱਖਿਆ ਘੇਰੇ ਹੇਠ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ: ਦਿਹਾੜੀ-ਮਜ਼ਦੂਰੀ ਕਰਨ ਲਈ ਮਜਬੂਰ ਕੌਮੀ ਪੱਧਰ ਦਾ ਕੁਸ਼ਤੀ ਖਿਡਾਰੀ
ਲਾਰੈਂਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿਤੀ ਗਈ ਹੈ ਅਤੇ ਸਿਰਫ਼ ਕੁੱਝ ਲੋਕਾਂ ਨੂੰ ਹੀ ਉਸ ਦੇ ਆਲੇ-ਦੁਆਲੇ ਆਉਣ ਦੀ ਇਜਾਜ਼ਤ ਦਿਤੀ ਜਾ ਰਹੀ ਹੈ। ਲਾਰੈਂਸ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ ਵਿਚ ਸ਼ਿਫਟ ਕੀਤਾ ਗਿਆ ਸੀ। ਐਨ.ਆਈ.ਏ. ਅਤੇ ਫਿਰ ਗੁਜਰਾਤ ਪੁਲਿਸ ਉਸ ਨੂੰ ਪੁਛਗਿਛ ਲਈ ਲੈ ਕੇ ਗਈ ਸੀ।
ਇਹ ਵੀ ਪੜ੍ਹੋ: ਮੌਸਮ ਵਿਭਾਗ ਦਾ ਅਨੁਮਾਨ -ਮਾਲਵੇ ਦੇ ਕੁੱਝ ਹਿੱਸਿਆਂ ਤੋਂ ਇਲਾਵਾ ਪੰਜਾਬ ਵਿਚ ਅੱਜ ਸਾਫ਼ ਰਹੇਗਾ ਮੌਸਮ
ਦਿੱਲੀ ਵਿਚ ਰਹਿੰਦਿਆਂ ਹੀ ਉਸ ਨੂੰ ਨਾਲੋਂ ਮਾਰਨ ਦੀਆਂ ਧਮਕੀਆਂ ਸਬੰਧੀ ਸੂਚਨਾ ਮਿਲੀ। ਜਿਸ ਤੋਂ ਬਾਅਦ ਦਿੱਲੀ ਜੇਲ ਪ੍ਰਸ਼ਾਸਨ ਨੇ ਉਸ ਨੂੰ ਮੁੜ ਪੰਜਾਬ ਦੀ ਬਠਿੰਡਾ ਜੇਲ ਭੇਜਣ ਲਈ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਪਿਛਲੇ ਮਹੀਨੇ ਬਠਿੰਡਾ ਜੇਲ ਭੇਜ ਦਿਤਾ ਗਿਆ ਸੀ।