ਨੌਜੁਆਨ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

By : KOMALJEET

Published : Jul 11, 2023, 3:24 pm IST
Updated : Jul 11, 2023, 3:24 pm IST
SHARE ARTICLE
Punjab News
Punjab News

ਸਹੁਰੇ ਪ੍ਰਵਾਰ 'ਤੇ ਲੱਗੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ 

ਹੁਸ਼ਿਆਰਪੁਰ : ਬੀਤੇ ਕੱਲ੍ਹ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਹਰਦੋ ਖਾਨਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਵਾਰ ਵਲੋਂ ਮ੍ਰਿਤਕ ਦੇ ਸਹੁਰੇ ਪਰਵਾਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ।

ਮ੍ਰਿਤਕ ਦੀ ਪਹਿਚਾਣ ਚੇਤਨ ਭਾਰਗਵ ਵਜੋਂ ਹੋਈ ਹੈ ਜਿਸ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਥਾਣਾ ਮਾਡਲ ਟਾਊਨ ਪੁਲਿਸ ਵਲੋਂ ਸਹੁਰਾ ਪ੍ਰਵਾਰ ਦੇ 3 ਮੈਂਬਰਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਅੱਜ ਪੀੜਤ ਪ੍ਰਵਾਰ ਵਲੋਂ ਮ੍ਰਿਤਕ ਚੇਤਨ ਦੀ ਲਾਸ਼ ਨੂੰ ਹੁਸ਼ਿਆਰਪੁਰ ਦੇ ਟਾਂਡਾ ਚੌਕ 'ਚ ਰੱਖ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ਕਿ ਪੁਲਿਸ ਰਾਜਸੀ ਦਬਾਅ ਹੇਠ ਕੰਮ ਕਰ ਰਹੀ ਹੈ ਤੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਇਹ ਵੀ ਪੜ੍ਹੋ: ਭਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ : ਵਧ ਸਕਦੀਆਂ ਹਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ 

ਪ੍ਰਵਾਰ ਨੇ ਦਸਿਆ ਕਿ ਚੇਤਨ ਦੇ ਵਿਆਹ ਨੂੰ 3 ਸਾਲ ਦਾ ਸਮਾਂ ਹੋਣ ਵਾਲਾ ਹੈ ਤੇ ਉਸ ਦੀ ਇਕ ਡੇਢ ਕੁ ਸਾਲ ਦੀ ਧੀ ਵੀ ਹੈ। ਚੇਤਨ ਹੁਸ਼ਿਆਰਪੁਰ ਦੇ ਮੁਹੱਲਾ ਕ੍ਰਿਸ਼ਨਾ ਨਗਰ 'ਚ ਵਿਆਹਿਆ ਸੀ ਤੇ ਵਿਆਹ ਤੋਂ ਬਾਅਦ ਹੀ ਉਸ ਦੇ ਸਹੁਰਾ ਪ੍ਰਵਾਰ ਜਿਸ ਵਿਚ ਉਸ ਦੀ ਪਤਨੀ, ਸੱਸ ਅਤੇ ਸਾਲੇ ਵਲੋਂ ਉਸ ਨੂੰ ਆਪਣੇ ਕੋਲ ਯਾਨੀ ਘਰ ਜਵਾਈ ਬਣ ਕੇ ਰਹਿਣ ਲਈ ਦਬਾਅ ਪਾਇਆ ਜਾ ਰਿਹਾ ਸੀ।

ਮ੍ਰਿਤਕ ਦੇ ਪ੍ਰਵਾਰ ਦਾ ਕਹਿਣਾ ਹੈ ਕਿ ਕਈ ਵਾਰ ਸਹੁਰਿਆਂ ਵਲੋਂ ਉਸ ਦੀ ਮਾਰਕੁੱਟ ਵੀ ਕੀਤੀ ਗਈ ਸੀ ਜਿਸ ਤੋਂ ਦੁਖੀ ਹੋ ਕੇ ਚੇਤਨ ਵਲੋਂ ਇਹ ਕਦਮ ਚੁਕਿਆ ਗਿਆ ਹੈ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਐਸ.ਐਚ.ਓ. ਸੁਖਜੀਵਨ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ 'ਚ ਕੋਈ ਵੀ ਢਿੱਲ ਮੱਠ ਨਹੀਂ ਦਿਖਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement