ਫਿਰੌਤੀ ਮੰਗਣ ਵਾਲੇ ਬੰਬੀਹਾ ਗੈਂਗ ਦੇ 2 ਗੁਰਗੇ ਅਸਲੇ ਸਣੇ ਕਾਬੂ, ਜੈਤੋਂ ਵਿਖੇ ਕੀਤੀ ਸੀ ਫਾਈਰਿੰਗ
Published : Jul 11, 2023, 5:15 pm IST
Updated : Jul 11, 2023, 5:15 pm IST
SHARE ARTICLE
Two Bambiha gang members nabbed
Two Bambiha gang members nabbed

ਵਪਾਰੀ ਤੋਂ ਫਰੌਤੀ ਲੈਣ ਲਈ ਡਰਾਉਣ ਦੇ ਮਕਸਦ ਨਾਲ ਕੀਤੀ ਸੀ ਫਾਈਰਿੰਗ

 

ਫਰੀਦਕੋਟ: ਹਾਲ ਵਿਚ ਜੈਤੋਂ ਵਿਖੇ ਹੋਈ ਫਾਈਰਿੰਗ ਦੇ ਮਾਮਲੇ ਵਿਚ ਫਰੀਦਕੋਟ ਪੁਲਿਸ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਸ਼ਵਿੰਦਰ ਲਾਲ ਅਤੇ ਸੁਰਿੰਦਰ ਪਾਲ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦਸਿਆ ਕਿ ਸੁਰਿੰਦਰ ਪਾਲ ਸਿੰਘ ਨੂੰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਣ ਮਗਰੋਂ ਹਸਪਤਾਲ ਭਰਤੀ ਕਰਵਾਇਆ ਗਿਆ।

ਇਹ ਵੀ ਪੜ੍ਹੋ: ਦੋ ਦਿਨ ਪਹਿਲਾਂ ਲਾਪਤਾ ਹੋਏ ਤਿੰਨ ਨੌਜੁਆਨਾਂ ’ਚੋਂ ਦੋ ਦੀਆਂ ਮਿਲੀਆਂ ਲਾਸ਼ਾਂ, ਰਾਓ ਨਦੀ ਵਿਚੋਂ ਮਿਲੀ ਸਵਿਫਟ ਕਾਰ

ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਫਰੀਦਕੋਟ ਹਰਜੀਤ ਸਿੰਘ ਨੇ ਦਸਿਆ ਕਿ ਬੀਤੀ 6 ਜੁਲਾਈ ਨੂੰ ਜੈਤੋਂ ਵਿਚ ਤਿੰਨ ਮੋਟਰਸਾਇਕਲ ਸਵਾਰ ਅਣਪਛਾਤੇ ਨੌਜਵਾਨਾਂ ਵਲੋਂ ਫਾਈਰਿੰਗ ਕੀਤੀ ਗਈ ਸੀ, ਜਿਸ ਸਬੰਧੀ ਥਾਣਾ ਜੈਤੋਂ ਵਿਖੇ ਮੁਕਦਮਾ ਨੰਬਰ 92 ਅਧੀਨ ਧਾਰਾ 384/336 ਅਤੇ ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਸੀ। ਇਸੇ ਮਾਮਲੇ ਦੀ ਤਫਤੀਸ਼ ਪੁਲਿਸ ਵਲੋਂ ਕੀਤੀ ਜਾ ਰਹੀ ਸੀ ਅਤੇ ਵੱਖ ਵੱਖ ਟੀਮਾਂ ਵਲੋਂ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਗਈ ਸੀ, ਜਿਸ ਦੇ ਚਲਦਿਆਂ ਇਨ੍ਹਾਂ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ: ਔਰਤ ਨੂੰ ਜਨਮਦਿਨ ਦੇ ਤੋਹਫ਼ੇ ਵਜੋਂ ਮਿਲੇ ਟਮਾਟਰ 

ਪੁਛਗਿਛ ਦੌਰਾਨ ਸਾਹਮਣੇ ਆਇਆ ਕਿ ਇਹ ਨੌਜੁਆਨ ਬੰਬੀਹਾ ਗੈਂਗ ਨਾਲ ਸਬੰਧ ਰੱਖਦੇ ਹਨ। ਇਨ੍ਹਾਂ ਨੇ ਵਪਾਰੀਆਂ ਅਤੇ ਹੋਰ ਲੋਕਾਂ ਤੋਂ ਫਰੌਤੀ ਲੈਣ ਲਈ ਉਨ੍ਹਾਂ ਨੂੰ ਡਰਾਉਣ ਦੇ ਮਕਸਦ ਨਾਲ ਫਾਈਰਿੰਗ ਕੀਤੀ ਸੀ। ਇਨ੍ਹਾਂ ਨੇ ਵਪਾਰੀ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਜਾਣਕਾਰੀ ਦਿੰਦਿਆ ਐਸ.ਐਸ.ਪੀ. ਹਰਜੀਤ ਸਿੰਘ ਨੇ ਦਸਿਆ ਕਿ ਪੁਛਗਿਛ ਵਿਚ ਪਤਾ ਚੱਲਿਆ ਕਿ ਇਨ੍ਹਾਂ ਦਾ ਇਕ ਹੋਰ ਸਾਥੀ ਵੀ ਸੀ, ਜਿਸ ਨੇ ਇਸ ਪੂਰੀ ਵਾਰਦਾਤ ਵਿਚ ਇਹਨਾਂ ਦਾ ਸਾਥ ਦਿਤਾ। ਮੁਲਜ਼ਮਾਂ ਕੋਲੋਂ ਇਕ ਪਿਸਤੌਲ 32 ਬੋਰ ਸਮੇਤ ਮੈਗਜੀਨ, ਇਕ ਇਨੋਵਾ ਕਾਰ ਅਤੇ ਇਕ ਮੋਟਰਸਾਇਕਲ ਬਰਾਮਦ ਹੋਇਆ ਹੈ।  

 

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement