ਵਿਜੀਲੈਂਸ ਵਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਅਤੇ ਸਿਪਾਹੀ ਕਾਬੂ 

By : KOMALJEET

Published : Jul 11, 2023, 3:48 pm IST
Updated : Jul 11, 2023, 3:48 pm IST
SHARE ARTICLE
punjab news
punjab news

ਛੇੜਛਾੜ ਦਾ ਮਾਮਲਾ ਨਿਬੇੜਨ ਬਦਲੇ ਪਹਿਲਾਂ ਹੀ ਲੈ ਚੁੱਕੇ ਸਨ 35 ਹਜ਼ਾਰ ਰੁਪਏ 

ਚੰਡੀਗੜ੍ਹ, 11 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭੀਮ ਸੈਨ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਭੀਮ ਸੈਨ ਨੇ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏ.ਐਸ.ਆਈ. ਨੇ 17 ਮਾਰਚ, 2023 ਨੂੰ ਉਸਦੇ ਮੋਬਾਈਲ ਫੋਨ 'ਤੇ ਕਾਲ ਕੀਤੀ ਸੀ ਕਿ ਇਕ ਮਹਿਲਾ ਨੇ ਉਸ (ਭੀਮ ਸੈਨ) ਖ਼ਿਲਾਫ਼ ਛੇੜਛਾੜ ਦੀ ਸ਼ਿਕਾਇਤ ਕੀਤੀ ਹੈ। ਅਗਲੇ ਦਿਨ ਸ਼ਿਕਾਇਤਕਰਤਾ ਆਪਣੇ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ ਦੇ ਵਸਨੀਕ ਸਿਪਾਹੀ ਰਾਜ ਕੁਮਾਰ ਨੂੰ ਨਾਲ ਲੈ ਕੇ ਸਿਟੀ ਥਾਣਾ -1, ਅਬੋਹਰ ਵਿਖੇ ਗਿਆ।

ਇਹ ਵੀ ਪੜ੍ਹੋ: ਅਮਰੀਕਾ ਮੁਕਾਬਲੇ ਭਾਰਤ ’ਚ ਜ਼ਿਆਦਾ ਸੁਰਖਿਅਤ ਨੇ ਘੱਟਗਿਣਤੀ : ਵੈਂਕਈਆ ਨਾਇਡੂ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਖ਼ਿਲਾਫ਼ ਆਈ ਛੇੜਛਾੜ ਦੀ ਸ਼ਿਕਾਇਤ ਦਾ ਨਿਬੇੜਾ ਕਰਨ ਅਤੇ ਰਾਜ਼ੀਨਾਮਾ ਕਰਵਾਉਣ ਬਦਲੇ 1 ਲੱਖ ਰੁਪਏ ਰਿਸ਼ਵਤ ਮੰਗੀ ਸੀ। ਵਾਰ-ਵਾਰ ਬੇਨਤੀ ਕਰਨ 'ਤੇ ਏ.ਐਸ.ਆਈ. 50,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸੇ ਦਿਨ ਉਸ (ਭੀਮ ਸੈਨ) ਕੋਲੋਂ 20,000 ਰੁਪਏ ਲੈ ਲਏ। ਇਸ ਉਪਰੰਤ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਲਈ ਮਜ਼ਬੂਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਸ਼ਿਕਾਇਤਕਰਤਾ ਨੇ 26 ਮਾਰਚ, 2023 ਨੂੰ ਕਾਂਸਟੇਬਲ ਰਾਜ ਕੁਮਾਰ ਦੇ ਮੋਬਾਈਲ ਨੰਬਰ 'ਤੇ ਗੂਗਲ ਪੇਅ ਰਾਹੀਂ 15,000 ਰੁਪਏ ਹੋਰ ਅਦਾ ਕੀਤੇ। ਜਦੋਂ ਸ਼ਿਕਾਇਤਕਰਤਾ ਨੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਦੇ ਬਕਾਇਆ 15,000 ਰੁਪਏ ਦੀ ਮੰਗ ਲਏ।

ਬੁਲਾਰੇ ਨੇ ਦਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਫ਼ਾਜ਼ਿਲਕਾ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਅਤੇ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਉਕਤ ਏ.ਐਸ.ਆਈ. ਅਤੇ ਕਾਂਸਟੇਬਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement