Moga News : ਮੋਗਾ 'ਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੀਤਾ ਕਤਲ

By : BALJINDERK

Published : Jul 11, 2024, 7:16 pm IST
Updated : Jul 11, 2024, 7:16 pm IST
SHARE ARTICLE
ਮ੍ਰਿਤਕ ਦੀ ਫਾਈਲ ਫੋਟੋ
ਮ੍ਰਿਤਕ ਦੀ ਫਾਈਲ ਫੋਟੋ

Moga News : ਪੁਲਿਸ ਨੇ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਭਾਲ ਕੀਤੀ ਸ਼ੁਰੂ

Moga News : ਮੋਗਾ ’ਚ ਨਿੱਜੀ ਰੰਜਿਸ਼ ਕਾਰਨ ਬੀਤੀ ਦੇਰ ਰਾਤ ਮੋਗਾ ’ਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਹਰਵਿੰਦਰ ਸਿੰਘ ਉਮਰ 21 ਸਾਲ ਵਾਸੀ ਬੁੱਕਣਵਾਲਾ ਰੋਡ ਮੋਗਾ ਬੀਤੀ ਰਾਤ ਕਰੀਬ 10 ਵਜੇ ਆਪਣਾ ਸੈਲੂਨ ਬੰਦ ਕਰਕੇ ਘਰ ਨੂੰ ਜਾ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ ਦਾ ਪਿੱਛਾ ਕੀਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਨੌਜਵਾਨ ਆਪਣੀ ਜਾਨ ਬਚਾਉਣ ਲਈ ਭੱਜ ਕੇ ਕਿਸੇ ਦੇ ਘਰ ਵੜ ਗਿਆ ਪਰ ਹਮਲਾਵਰਾਂ ਨੇ ਉਸ ਘਰ 'ਚ ਵੜ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।  
 

ਇਹ ਵੀ ਪੜੋ: Delhi News : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਉਦਯੋਗ ਅਤੇ ਕਿਸਾਨਾਂ ਦੇ ਮੁੱਦਿਆਂ 'ਤੇ ਕੀਤੀ ਚਰਚਾ 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਸ.ਪੀ.ਡੀ ਬੀ.ਕੇ ਸਿੰਗਲਾ ਨੇ ਦੱਸਿਆ ਕਿ ਬੀਤੀ ਰਾਤ ਮੋਗਾ ਵਿਖੇ ਹਰਵਿੰਦਰ ਸਿੰਘ ਉਮਰ 21 ਸਾਲ ਨਾਮਕ ਲੜਕੇ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਐਸ.ਪੀ.ਡੀ ਬੀ.ਕੇ ਸਿੰਗਲਾ ਨੇ ਦੱਸਿਆ ਕਿ 6 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੀ ਪੁਰਾਣੀ ਰੰਜਿਸ਼ ਸੀ ਜਿਸ ਕਾਰਨ ਉਨ੍ਹਾਂ ਨੇ ਇਹ ਵਾਰਦਾਤ ਨੂੰ  ਅੰਜਾਮ ਦਿੱਤਾ। ਇਸ ਮਾਮਲੇ ’ਚ ਪੰਕਜ ਚੋਪੜਾ (ਸ਼ਿਵ ਸੈਨਾ ਪੰਜਾਬ ਉੱਤਰੀ ਭਾਰਤ ਦੇ ਆਗੂ), ਉਸ ਦੀ ਪਤਨੀ ਸੀਮਾ, ਧਵਨ ਚੋਪੜਾ,ਅਮਨਜੋਤ, ਸੰਦੀਪ ਸਿੰਘ, ਗਗਨ ਭੁੱਲਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।

(For more news apart from young man was attacked and killed with sharp weapons in Moga News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement