
Gurdaspur News : 16 ਜੁਲਾਈ ਨੂੰ ਚੰਡੀਗੜ੍ਹ ਦੇ ਪੰਜਾਬ ਰਾਜ ਭਵਨ 'ਚ ਹੋਵੇਗਾ ਸਮਾਗਮ, ਸਿੱਖਿਆ ਅਧਿਕਾਰੀਆਂ ਨੂੰ ਸੌਂਪੀ ਜ਼ਿੰਮੇਵਾਰੀ
Gurdaspur News : ਪੰਜਾਬ ਸਿੱਖਿਆ ਬੋਰਡ ਦੀਆਂ 2023-24 ਦੀਆਂ ਪ੍ਰੀਖਿਆਵਾਂ ’ਚ 8ਵੀਂ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਹੁਸ਼ਿਆਰਪੁਰ ਦੇ 12 ਵਿਦਿਆਰਥੀਆਂ ਨੂੰ 16 ਜੁਲਾਈ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ।
ਡਾਇਰੈਕਟਰ ਸਕੂਲ ਸਿੱਖਿਆ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਡੀ.ਈ.ਓ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਹ ਸਕੂਲ ਮੁਖੀਆਂ ਦੀ ਮਦਦ ਨਾਲ ਬੱਚਿਆਂ ਨੂੰ ਰਾਜ ਭਵਨ ਅਤੇ ਵਾਪਸ ਲਿਆਉਣ ਦਾ ਪ੍ਰਬੰਧ ਕਰਨਗੇ।
ਇਹ ਵੀ ਪੜੋ:Hyderabad News : ਆਈਆਰਐਸ ਅਧਿਕਾਰੀ ਔਰਤ ਤੋਂ ਮਰਦ ਬਣੀ, 35 ਸਾਲਾ ਅਧਿਕਾਰੀ ਨੇ ਆਪਣਾ ਲਿੰਗ ਬਦਲਿਆ
16 ਅਗਸਤ ਨੂੰ ਗੁਰਦਾਸਪੁਰ ਦੇ ਜਿਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉਨ੍ਹਾਂ ’ਚ ਅੱਠਵੀਂ ਜਮਾਤ ਦੇ ਵਿਦਿਆਰਥੀ ਪੱਲਵੀ ਪੁੱਤਰੀ ਰਤਨ ਚੰਦ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ, ਅਭਿਆਲ ਮਸੀਹ ਪੁੱਤਰ ਗੁਲਜ਼ਾਰ ਮਸੀਹ ਸਰਕਾਰੀ ਮਿਡਲ ਸਕੂਲ ਧਾਰੋਚੱਕਾ ਗੁਰਦਾਸਪੁਰ, ਜਸਲੀਨ ਕੌਰ ਪੁੱਤਰੀ ਸੁਖਦੇਵ ਸਿੰਘ ਸਰਕਾਰੀ ਹਾਈ ਸਕੂਲ ਜੌੜਾ ਸਿੰਘਾ ਗੁਰਦਾਸਪੁਰ, ਸੁਖਰਾਜ ਸਿੰਘ ਪੁੱਤਰ ਬਲਜੀਤ ਸਿੰਘ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਿਖਾਰੀਵਾਲ ਗੁਰਦਾਸਪੁਰ, ਬਲੇਸੀ ਪੁਤਰੀ ਅਸ਼ਰਫ ਸਰਕਾਰੀ ਮਿਡਲ ਸਕੂਲ ਸੁਨੀਆ ਗੁਰਦਾਸਪੁਰ ਦੇ ਨਾਂ ਸ਼ਾਮਿਲ ਹਨ।
ਦਸਵੀਂ ਜਮਾਤ ਦੇ ਜੈਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰ ਗੁਰਦਾਸਪੁਰ, ਸ਼ਿਵਾਨੀ ਬੱਗਾ ਪੁੱਤਰੀ ਬਲਜੀਤ ਬੱਗਾ ਵੀ.ਡੀ.ਪੁਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਗੁਰਦਾਸਪੁਰ, ਨੇਹਾ ਕੁਮਾਰੀ ਪੁੱਤਰੀ ਰਾਕੇਸ਼ ਕੁਮਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਂਪ ਬਟਾਲਾ, ਹਰਸ਼ਿਤ ਸੈਣੀ ਪੁੱਤਰ ਹਰਭਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਰਾੜਾ ਗੁਰਦਾਸਪੁਰ, ਨਵਪ੍ਰੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਚੂੜੀਆਂ ਗੁਰਦਾਸਪੁਰ, ਖੁਸ਼ਪ੍ਰੀਤ ਕੌਰ ਪੁੱਤਰੀ ਮਹਿੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਚੂੜੀਆਂ, ਸੁਖਮਨਜੀਤ ਕੌਰ ਪੁੱਤਰੀ ਸੁਖਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰ ਗੁਰਦਾਸਪੁਰ ਸਾਮਿਲ ਹਨ।
ਵਿਦਿਆਰਥੀਆਂ ਨੂੰ ਆਪਣੇ ਸਕੂਲ ਦੀ ਵਰਦੀ ਅਤੇ ਸ਼ਨਾਖਤੀ ਕਾਰਡ ਨਾਲ ਸਮਾਗਮ ਵਿਚ ਸ਼ਾਮਲ ਹੋਣਾ ਪਵੇਗਾ। ਵਿਦਿਆਰਥੀਆਂ ਨੂੰ ਰਾਜ ਭਵਨ ਤੱਕ ਪਹੁੰਚਾਉਣ ਲਈ ਨੋਡਲ ਅਫਸਰ ਜ਼ਿਲ੍ਹੇ ਦੇ ਨੇੜਲੇ ਸਕੂਲਾਂ ਦੇ ਪੁਰਸ਼ ਅਤੇ ਮਹਿਲਾ ਅਧਿਆਪਕਾਂ ਦੀ ਡਿਊਟੀ ਲਗਾਉਣਗੇ। ਉਕਤ ਅਧਿਆਪਕ ਵੀ ਆਪਣੀ ਸਕੂਲ ਆਈ.ਡੀ ਨਾਲ ਸਮਾਗਮ ਵਿਚ ਹਾਜ਼ਰ ਹੋਣਗੇ।
ਹਾਲਾਂਕਿ ਪੰਜਾਬ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਸੀਟਾਂ ਸੀਮਤ ਹੋਣ ਕਾਰਨ ਬੱਚਿਆਂ ਦੇ ਰਿਸ਼ਤੇਦਾਰ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਣਗੇ। ਦੂਜੇ ਪਾਸੇ ਡੀਈਓ ਸੈਕੰਡਰੀ ਰਾਜੇਸ਼ ਕੁਮਾਰ ਨੇ ਜ਼ਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਸਨਮਾਨ ਸਮਾਰੋਹ ਵਿਚ ਸ਼ਿਰਕਤ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬੱਚੇ ਆਉਣ ਵਾਲੀਆਂ ਪ੍ਰੀਖਿਆਵਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨਗੇ।
(For more news apart from Governor of Punjab will honor 12 students of Gurdaspur News in Punjabi, stay tuned to Rozana Spokesman)