Punjab News : ਹੁਣ ਫ਼ਿਲਮਾਂ ਅਤੇ ਟੀਵੀ ਸੀਰੀਅਲ 'ਚ ਨਹੀਂ ਦਿਖਾਇਆ ਜਾਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ
Published : Jul 11, 2024, 1:22 pm IST
Updated : Jul 11, 2024, 1:37 pm IST
SHARE ARTICLE
SGPC
SGPC

ਨਹੀਂ ਬਣਾਏ ਜਾ ਸਕਦੇ ਗੁਰਦੁਆਰਾ ਸਾਹਿਬ ਦੇ ਸੈੱਟ : ਸ਼੍ਰੋਮਣੀ ਕਮੇਟੀ

Punjab News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫ਼ਿਲਮਾਂ ਅਤੇ ਟੀਵੀ ਸੀਰੀਅਲ 'ਚ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਨਹੀਂ ਦਿਖਾਇਆ ਜਾਵੇਗਾ। ਇਸ ਮਾਮਲੇ 'ਤੇ ਜਲਦ ਪੰਜੇ ਤਖ਼ਤਾਂ ਦੇ ਜਥੇਦਾਰਾਂ ਦੀ ਬੈਠਕ ਹੋ ਸਕਦੀ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਜਲਦ ਫ਼ੈਸਲਾ ਜਾਰੀ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਨੇ PSPCL ਦੇ ਜੇਈ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਇਸ ਸਬੰਧ ਵਿੱਚ ਸਖ਼ਤ ਤਾੜਨਾ ਕੀਤੀ ਗਈ ਹੈ ਅਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਫ਼ਿਲਮਾਂ ਬਣਾਉਣ ਵਾਲੇ ਤੇ ਡਰਾਮੇ ਬਣਾਉਣ ਵਾਲਿਆਂ ਨੂੰ ਇਸ ਸੰਬੰਧ ਵਿੱਚ ਤਾੜਨਾ ਕੀਤੀ ਗਈ ਹੈ ਕਿ ਕੋਈ ਵੀ ਸ਼ੂਟਿੰਗ ਦੇ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਆਪਣੀਆਂ ਫ਼ਿਲਮਾਂ ਜਾਂ ਟੀਵੀ ਸੀਰੀਅਲ ਦੇ ਵਿੱਚ ਨਹੀਂ ਦਿਖਾ ਸਕੇਗਾ।

ਇਹ ਵੀ ਪੜ੍ਹੋ : ਪਤੀ ਵਿਦੇਸ਼ 'ਚ ਰਹਿੰਦਾ ,ਪਿੰਡ ਦੇ ਨੌਜਵਾਨ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਖੁਦਕੁਸ਼ੀ ,ਇਲਾਜ ਦੌਰਾਨ ਹੋਈ ਮੌਤ

ਦਰਅਸਲ 'ਚ ਬੀਤੇ ਦਿਨੀਂ ਮੋਹਾਲੀ ਦੇ ਖਰੜ ਨੇੜੇ ਪਿੰਡ ਘੜੂੰਆਂ ਵਿਖੇ ਇਕ ਹਿੰਦੀ ਨਾਟਕ ਦੀ ਚੱਲ ਰਹੀ ਸ਼ੂਟਿੰਗ ਦੌਰਾਨ ਨਕਲੀ ਗੁਰਦੁਆਰਾ ਸਾਹਿਬ ਬਣਾ ਕੇ ਨਕਲੀ ਅਨੰਦ ਕਾਰਜ ਕਰਵਾਏ ਜਾ ਰਹੇ ਸਨ। ਜਿਸ ਤੋਂ ਬਾਅਦ ਨਿਹੰਗ ਸਿੰਘਾਂ ਨੇ ਸ਼ੂਟਿੰਗ ਵਾਲੀ ਜਗ੍ਹਾ ’ਤੇ ਜਾ ਕੇ ਸ਼ੂਟਿੰਗ ਦਾ ਕੰਮ ਰੁਕਵਾ ਦਿੱਤਾ ਸੀ।

ਦੱਸਿਆ ਜਾ ਰਿਹਾ ਹੈ ਕਿ ਸ਼ੂਟਿੰਗ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਕਲ ਕਰ ਕੇ ਪੂਰੀ ਪਾਲਕੀ ਸਾਹਿਬ ਸਜਾ ਕੇ ਚੌਰ ਸਾਹਿਬ, ਤਬਲੇ, ਤਿੰਨ ਗ੍ਰੰਥੀ ਸਿੰਘ ਮੌਜੂਦ ਸੀ, ਜੋ ਕਿ ਨਕਲੀ ਅਨੰਦ ਕਾਰਜ ਕਰਵਾਉਣ ਦੀ ਵੀਡੀਓ ਬਣਾ ਕੇ ਕੋਈ ਸੀਰੀਅਲ ਬਣਾ ਰਹੇ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement