Mohali News : ਏਡੀਸੀ ਵੱਲੋਂ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ
Published : Jul 11, 2024, 3:00 pm IST
Updated : Jul 11, 2024, 3:00 pm IST
SHARE ARTICLE
License canceled
License canceled

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਇਹ ਕਾਰਵਾਈ ਕੀਤੀ ਗਈ

Mohali News : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਐਸ.ਸੀ. ਐਫ ਨੰ: 84 ਪਹਿਲੀ ਮੰਜ਼ਿਲ, ਫੇਜ਼ 5 ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਰਾਹੁਲ ਮਿੱਤਲ, ਐਚ.ਯੂ.ਐਫ. ਪੁੱਤਰ ਸੁਸ਼ੀਲ ਕੁਮਾਰ ਮਿੱਤਲ ਵਾਸੀ ਗਰਾਊਂਡ ਫਲੋਰ 01, ਟਾਵਰ ਏ-3 ਨਿਰਮਲ ਛਾਇਆ ਟਾਵਰਜ਼, ਲੋਹਗੜ੍ਹ, ਜ਼ੀਰਕਪੁਰ ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਨੰ: 325/ਆਈ.ਸੀ ਮਿਤੀ 24.07.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.7.2024 ਤੱਕ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 325/ਆਈ.ਸੀ ਮਿਤੀ 24.07.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement