
Punjab News: ਅੰਗਰੇਜ਼ੀ ਦੇ ਨਾਲ-ਨਾਲ ਵਿਦਿਆਰਥੀ ਪੰਜਾਬੀ ਵਿਚ ਸਮਝ ਸਕਣਗੇ ਅਰਥ
Now you can study engineering in Punjabi: ਪੰਜਾਬ ਦੇ ਵਿਦਿਆਰਥੀ ਹੁਣ ਮਾਂ ਬੋਲੀ ਪੰਜਾਬੀ ਵਿੱਚ ਵੀ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਸਕਣਗੇ। ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮਿ੍ਤਸਰ ਨੇ ਵਿਗਿਆਨ ਅਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ, ਨਵੀਂ ਦਿੱਲੀ ਦੇ ਸਹਿਯੋਗ ਨਾਲ ਇੰਜੀਨੀਅਰਿੰਗ ਵਿਸ਼ਿਆਂ ਦੇ ਤਕਨੀਕੀ ਸ਼ਬਦਾਂ ਦਾ ਪੰਜਾਬੀ ਵਿਚ ਅਨੁਵਾਦ ਕੀਤਾ ਹੈ, ਤਾਂ ਜੋ ਅੰਗਰੇਜ਼ੀ ਦੇ ਨਾਲ-ਨਾਲ ਵਿਦਿਆਰਥੀ ਇਨ੍ਹਾਂ ਦੇ ਪੰਜਾਬੀ ਵਿਚ ਅਰਥ ਸਮਝ ਸਕਣ |
ਇਹ ਵੀ ਪੜ੍ਹੋ: UK MP Preet Kaur Gill: UK ਵਿਚ MP ਚੁਣੀ ਗਈ ਪ੍ਰੀਤ ਕੌਰ ਗਿੱਲ ਨੇ ਸੁੰਦਰ ਗੁਟਕਾ ਸਾਹਿਬ ਨਾਲ ਚੁੱਕੀ ਸਹੁੰ
ਹਾਲਾਂਕਿ, ਇਹ ਵਿਦਿਆਰਥੀ ਦੀ ਪਸੰਦ 'ਤੇ ਵੀ ਨਿਰਭਰ ਕਰੇਗਾ ਕਿ ਉਸ ਨੇ ਕਿਹੜੀ ਭਾਸ਼ਾ ਪੜ੍ਹਣੀ ਹੈ। ਸਕੂਲ ਆਫ਼ ਪੰਜਾਬੀ ਸਟੱਡੀਜ਼ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਕਿਹਾ ਕਿ ਵਿਗਿਆਨ ਵਰਗੇ ਵਿਸ਼ਿਆਂ ਨੂੰ ਪੰਜਾਬੀ ਵਿਚ ਪੜ੍ਹਾਉਣ ਦੀ ਕੋਸ਼ਿਸ਼ ਵਿਚ ਇਨ੍ਹਾਂ ਸ਼ਬਦਾਂ ਦਾ ਪੰਜਾਬੀ ਵਿਚ ਅਨੁਵਾਦ ਕੀਤਾ ਗਿਆ ਹੈ, ਕਿਉਂਕਿ ਕੋਈ ਵੀ ਵਿਸ਼ਾ ਆਪਣੀ ਭਾਸ਼ਾ ਵਿਚ ਹੀ ਸਮਝਿਆ ਜਾ ਸਕਦਾ ਹੈ। ਇਸ ਦੀਆਂ ਉਦਾਹਰਣਾਂ ਦੁਨੀਆਂ ਦੇ ਕਈ ਦੇਸ਼ਾਂ ਜਿਵੇਂ ਜਾਪਾਨ, ਚੀਨ, ਰੂਸ ਅਤੇ ਫਰਾਂਸ ਆਦਿ ਵਿੱਚ ਮਿਲਦੀਆਂ ਹਨ। ਇਹ ਸਾਰੇ ਦੇਸ਼ ਆਪਣੀ ਭਾਸ਼ਾ ਵਿੱਚ ਸਿੱਖਿਆ ਪ੍ਰਦਾਨ ਕਰਦੇ ਹਨ।
ਇਹ ਵੀ ਪੜ੍ਹੋ: ICC Champions Trophy 2025: ਚੈਂਪੀਅਨਸ ਟਰਾਫੀ ਲਈ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ
ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਰਾਹੀਂ ਅਸੀਂ ਪਹਿਲੀ ਵਾਰ ਵਿਗਿਆਨ ਵਰਗੇ ਵਿਸ਼ੇ ਅੰਗਰੇਜ਼ੀ ਦੀ ਥਾਂ ਪੰਜਾਬੀ ਵਿੱਚ ਪੜ੍ਹਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿਉਂਕਿ ਵਿਦਿਆਰਥੀ ਆਪਣੀ ਮਾਤ-ਭਾਸ਼ਾ ਵਿੱਚ ਬਿਹਤਰ ਸਿੱਖਿਆ ਪ੍ਰਾਪਤ ਕਰ ਸਕਦੇ ਹਨ। ਜੇਕਰ ਕਿਸੇ ਵੀ ਤਰ੍ਹਾਂ ਦਾ ਗਿਆਨ ਮਾਤ-ਭਾਸ਼ਾ ਵਿੱਚ ਸਮਝਾਇਆ ਜਾਵੇ ਤਾਂ ਉਸ ਨੂੰ ਆਸਾਨੀ ਨਾਲ ਗ੍ਰਹਿਣ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 50 ਹਜ਼ਾਰ ਤਕਨੀਕੀ ਸ਼ਬਦਾਂ ਦਾ ਅਨੁਵਾਦ ਕੀਤਾ ਗਿਆ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਇੱਕ-ਦੋ ਸਾਲਾਂ ਵਿਚ ਪੰਜਾਬੀ ਵਿਚ ਪੜ੍ਹਾਈ ਸ਼ੁਰੂ ਹੋ ਜਾਵੇਗੀ। ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਲਈ ਵਿਕਲਪ ਹੋਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਕੋਸ਼ਿਸ਼ ਹੈ ਕਿ ਇੰਜਨੀਅਰਿੰਗ ਦੀ ਦਾਖ਼ਲਾ ਪ੍ਰੀਖਿਆ ਪੰਜਾਬੀ ਵਿੱਚ ਸ਼ੁਰੂ ਕੀਤੀ ਜਾਵੇ, ਤਾਂ ਜੋ ਦਾਖ਼ਲਾ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
(For more Punjabi news apart from Now you can study engineering in Punjabi , stay tuned to Rozana Spokesman)