Punjab News: ਏ.ਡੀ.ਸੀ. ਵੱਲੋਂ  ਮੈਸਰਜ਼ ਵਨ ਵਰਲਡ ਐਜ਼ੂਕੇਸ਼ਨ ਫਰਮ ਦਾ ਲਾਇਸੰਸ ਰੱਦ
Published : Jul 11, 2024, 3:29 pm IST
Updated : Jul 11, 2024, 3:29 pm IST
SHARE ARTICLE
Punjab News: ADC Canceled the license of M/s One World Education Firm
Punjab News: ADC Canceled the license of M/s One World Education Firm

Punjab News:ਜਨਵਰੀ 2022 ਤੋਂ ਅਗਸਤ 2022 ਤੱਕ ਦੀ ਰਿਪੋਰਟ ਪੇਸ਼ ਨਾ ਕਰਨ ਕਾਰਨ  ਅਤੇ ਕਲਾਇੰਟਾਂ ਦੀ ਮੁਕੰਮਲ ਜਾਣਕਾਰੀ ਪੇਸ਼ ਨਾ ਕਰਦੇ ਹੋਏ ਅਧੂਰੀ ਸੂਚਨਾ ਭੇਜੀ ਗਈ ਹੈ

 

ADC Canceled the license of M/s One World Education Firm: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਵਨ ਵਰਲਡ ਐਜ਼ੂਕੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।    

ਪੜ੍ਹੋ ਇਹ ਖ਼ਬਰ :  Railway News: ਹੁਣ ਤੁਸੀਂ ਰੇਲ ਟਿਕਟਾਂ ਦੇ ਨਾਲ ਮੈਟਰੋ ਦੀਆਂ ਟਿਕਟਾਂ ਵੀ ਖਰੀਦ ਸਕੋਗੇ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਸਰਜ਼ ਵਨ ਵਰਲਡ ਐਜ਼ੂਕੇਸ਼ਨ ਫਰਮ ਐਸ.ਸੀ. ਐਫ ਨੰ: 20, ਦੂਜੀ   ਮੰਜ਼ਿਲ, ਫੇਜ਼-3-ਏ, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਦਿਲਪ੍ਰੀਤ ਸਿੰਘ, ਪੁੱਤਰ ਗੁਰਤੇਜ ਸਿੰਘ ਵਾਸੀ ਠਾਕਰ ਪੱਟੀ ਸੱਫੂਵਾਲਾ, ਮੋਗਾ ਹਾਲ ਵਾਸੀ ਮਕਾਨ ਨੰ: 977, ਸੈਕਟਰ 70, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 421/ਆਈ.ਸੀ. ਮਿਤੀ 06.11.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 05.11.2025 ਤੱਕ ਸੀ।

ਪੜ੍ਹੋ ਇਹ ਖ਼ਬਰ :  Health News: ਭਾਰਤ ’ਚ ਹਰ ਦੋ ਡਾਕਟਰੀ ਨੁਸਖਿਆਂ ’ਚੋਂ ਲਗਭਗ ਇਕ ਮੈਡੀਕਲ ਨੁਸਖਾ ਹਦਾਇਤਾਂ ਤੋਂ ਵੱਖ : ਅਧਿਐਨ

ਫਰਮ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ ਕੋਈ ਵੀ ਮਹੀਨਾਵਾਰ ਕਲਾਇੰਟ ਰਿਪੋਰਟਾਂ ਨਾ ਭੇਜਣ ਕਾਰਨ ਫਰਮ  ਦਾ ਕੋਵਿਡ-2019 ਦੌਰਾਨ ਕਾਰੋਬਾਰ/ਕੰਮ ਤਕਰੀਬਨ ਬੰਦ ਹੋਣ ਕਾਰਨ ਜਨਵਰੀ 2022 ਤੋਂ ਅਗਸਤ 2022 ਤੱਕ ਦੀ ਰਿਪੋਰਟ ਪੇਸ਼ ਨਾ ਕਰਨ ਕਾਰਨ  ਅਤੇ ਕਲਾਇੰਟਾਂ ਦੀ ਮੁਕੰਮਲ ਜਾਣਕਾਰੀ ਪੇਸ਼ ਨਾ ਕਰਦੇ ਹੋਏ ਅਧੂਰੀ ਸੂਚਨਾ ਭੇਜੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਲਾਇਸਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 421/ਆਈ.ਸੀ. ਮਿਤੀ 06.11.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

​(For more Punjabi news apart from  ADC Canceled the license of M/s One World Education Firm, stay tuned to Rozana Spokesman

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement