Punjab News: ਏ.ਡੀ.ਸੀ. ਵੱਲੋਂ ਫੋਨਿਕਸ ਆਇਲੈਟਸ ਅਕੈਡਮੀ ਦਾ ਲਾਇਸੰਸ ਰੱਦ
Published : Jul 11, 2024, 3:40 pm IST
Updated : Jul 11, 2024, 3:40 pm IST
SHARE ARTICLE
ADC License of Phonics IELTS Academy canceled by
ADC License of Phonics IELTS Academy canceled by

Punjab News: ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ

 

ADC License of Phonics IELTS Academy canceled by: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਫੋਨਿਕਸ ਆਇਲੈਟਸ ਅਕੈਡਮੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।    

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਫੋਨਿਕਸ ਆਇਲਟਸ ਅਕੈਡਮੀ ਐਸ.ਸੀ.ਓ ਨੰ: 59, ਦੂਜੀ ਮੰਜ਼ਿਲ, ਫੇਜ਼-3-ਬੀ-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਹਰਗੀਤ ਕੌਰ ਪਤਨੀ ਜਗਜੀਤ ਸਿੰਘ ਵਾਸੀ ਮਕਾਨ ਨੰ: 2865, ਸੈਕਟਰ-66, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ: 398/ਆਈ.ਸੀ. ਮਿਤੀ 16.07.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 15.07.2025 ਤੱਕ ਸੀ।


ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਲਾਇਸਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 398/ਆਈ.ਸੀ. ਮਿਤੀ 16.07.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

SHARE ARTICLE

ਏਜੰਸੀ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement