Punjab News: ਕਪੂਰਥਲਾ ਦੀ ਮਾਡਰਨ ਜੇਲ ’ਚ ਗੋਲੀ ਲੱਗਣ ਨਾਲ CRPF ਦੇ ਜਵਾਨ ਦੀ ਹੋਈ ਮੌਤ
Published : Jul 11, 2024, 10:14 am IST
Updated : Jul 11, 2024, 10:14 am IST
SHARE ARTICLE
Punjab News: CRPF jawan died due to bullet injury in modern jail of Kapurthala
Punjab News: CRPF jawan died due to bullet injury in modern jail of Kapurthala

Punjab News: ਪ੍ਰਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬੀਐਨਐਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

 

 Punjab News: ਕਪੂਰਥਲਾ ਮਾਡਰਨ ਜੇਲ ਵਿਚ ਦੇਰ ਰਾਤ ਸੀਆਰਪੀਐਫ਼ ਦੇ ਹੈੱਡ ਕਾਂਸਟੇਬਲ ਦੀ ਅਪਣੀ ਸਰਵਿਸ ਰਾਈਫ਼ਲ ’ਚੋਂ ਗੋਲੀ ਚਲਣ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦਸਿਆ ਕਿ ਜਵਾਨ ਕਿਸੇ ਨਿਜੀ ਮਾਮਲੇ ਨੂੰ ਲੈ ਕੇ ਪਰੇਸ਼ਾਨ ਰਹਿੰਦਾ ਸੀ। ਪ੍ਰਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬੀਐਨਐਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਸੀਆਰਪੀਐਫ਼ ਦੇ ਹੈੱਡ ਕਾਂਸਟੇਬਲ ਅਨਿਲ ਕੁਮਾਰ ਵਾਸੀ ਝੁੰਝਨੂ, ਰਾਜਸਥਾਨ ਕਾਫ਼ੀ ਸਮੇਂ ਤੋਂ ਕਪੂਰਥਲਾ ਮਾਡਰਨ ਜੇਲ ਵਿਚ ਤਾਇਨਾਤ ਸੀ। ਮੰਗਲਵਾਰ ਰਾਤ ਡਿਊਟੀ ਦੌਰਾਨ ਉਕਤ ਹੈੱਡ ਕਾਂਸਟੇਬਲ ਦੀ ਸਰਵਿਸ ਰਾਈਫ਼ਲ ’ਚੋਂ ਅਚਾਨਕ ਗੋਲੀ ਚਲ ਗਈ ਜਿਸ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਪੁਲਿਸ ਨੇ ਜਵਾਨ ਅਨਿਲ ਕੁਮਾਰ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਮੁਰਦਾਘਰ ਵਿਚ ਰਖਵਾ ਦਿਤਾ ਹੈ।

ਉਥੇ ਹੀ ਸਿਵਲ ਹਸਪਤਾਲ ਦੇ ਐਸਐਮਓ ਡਾ. ਸੰਦੀਪ ਧਵਨ ਨੇ ਦਸਿਆ ਕਿ ਮੰਗਲਵਾਰ ਦੇਰ ਰਾਤ ਸੀਆਰਪੀਐਫ਼ ਜਵਾਨ ਅਨਿਲ ਕੁਮਾਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਜਿਸ ਦਾ ਤਿੰਨ ਡਾਕਟਰਾਂ ਦੇ ਬੋਰਡ ਵਲੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਬੋਰਡ ਵਿਚ ਡਾ. ਹਰਪ੍ਰੀਤ ਮੋਮੀ, ਡਾ. ਅਮਨਜੋਤ ਅਤੇ ਡਾ. ਰਾਜੇਸ਼ ਚੰਦਰ ਸ਼ਾਮਲ ਹਨ।

ਐਸਐਮਓ ਡਾ. ਸੰਦੀਪ ਧਵਨ ਨੇ ਦਸਿਆ ਕਿ ਗੋਲੀ ਜਵਾਨ ਦੀ ਗਰਦਨ ਦੇ ਉਪਰੋਂ ਸਿਰ ਵਲ ਲੱਗੀ ਹੈ। ਦੂਜੇ ਪਾਸੇ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਦਸਿਆ ਕਿ ਸੀਆਰਪੀਐਫ਼ ਜਵਾਨ ਦੇ ਪ੍ਰਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬੀਐਨਐਸ ਦੀ ਧਾਰਾ 194 ਤਹਿਤ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪ੍ਰਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement