
Punjab News: ਮਲੋਟ ਵਿਧਾਨ ਸਭਾ ਹਲਕੇ ਵਿਚ ਲਗਾਏ ਜਾਣਗੇ 1.10 ਲੱਖ ਪੌਦੇ
Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ ਮਲੋਟ ਵਿਧਾਨ ਸਭਾ ਹਲਕੇ ਵਿਚ –ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ- ਮੁਹਿੰਮ ਦੀ ਸ਼ੁਰੂਆਤ 12 ਜੁਲਾਈ ਨੂੰ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਖ਼ਬਰ : Manish Sisodia News: ਜਸਟਿਸ ਸੰਜੇ ਕੁਮਾਰ ਨੇ ਸਿਸੋਦੀਆ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ: ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ
ਇਹ ਜਾਣਕਾਰੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਨੇ ਕਿਹਾ ਗੰਧਲਾ ਹੋ ਰਿਹਾ ਵਾਤਾਵਰਨ ਅੱਜ ਪੂਰੀ ਮਨੁੱਖਤਾ ਲਈ ਇਕ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਕਾਦਰ ਦੀ ਕੁਦਰਤ ਵੱਲੋਂ ਸਾਜੀ ਇਸ ਧਰਤ ਸੁਹਾਵਣੀ ਤੇ ਮਾਨਵ ਜਾਤੀ ਦਾ ਭਵਿੱਖ ਅਸੁਰੱਖਿਅਤ ਹੋਣ ਲੱਗਿਆ ਹੈ।
ਪੜ੍ਹੋ ਇਹ ਖ਼ਬਰ : Punjab News: ਪੰਜਾਬ ਵਿੱਚ ਜ਼ਿਲ੍ਹਾ ਅਟਾਰਨੀ ਦਾ ਤਬਾਦਲਾ: ਜਲੰਧਰ ਉਪ ਚੋਣ ਤੋਂ ਬਾਅਦ ਸਰਕਾਰ ਦੀ ਕਾਰਵਾਈ
ਇਸ ਲਈ ਜਰੂਰੀ ਹੈ ਕਿ ਜਿਆਦਾ ਤੋਂ ਜਿਆਦਾ ਰੁੱਖ ਲਗਾਏ ਜਾਣ। ਰੁੱਖ ਸਿਰਫ ਲਗਾਏ ਹੀ ਨਾ ਜਾਣ ਸਗੋਂ ਉਨ੍ਹਾਂ ਨੂੰ ਸੰਭਾਲਿਆਂ ਵੀ ਜਾਵੇ। ਇਸ ਲਈ ਪੰਜਾਬ ਸਰਕਾਰ ਦੇ ਵਾਤਾਵਰਨ ਨੂੰ ਬਚਾਉਣ ਦੇ ਸੁਹਿਰਦ ਯਤਨਾਂ ਦੀ ਲੜੀ ਤਹਿਤ ਇਹ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਇਸ ਮੁਹਿੰਮ ਦਾ ਆਗਾਜ ਮਿਤੀ 12 ਜੁਲਾਈ ਨੂੰ 10 ਵਜੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵੱਲੋਂ ਪਿੰਡ ਸੋਥਾ ਤੋਂ ਕੀਤਾ ਜਾਵੇਗਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਮੌਕੇ ਡਾ: ਬਲਜੀਤ ਕੌਰ ਨੇ ਕਿਹਾ ਕਿ ਇਸ ਅਭਿਆਨ ਤਹਿਤ ਆਪਣੇ ਬਜੁਰਗਾਂ ਅਤੇ ਧੀਆਂ ਦੇ ਨਾਂਅ ਤੇ ਪੌਦੇ ਲਗਾਉਣ ਦੀ ਮੁਹਿੰਮ ਇਸ ਲਈ ਸ਼ੁਰੂ ਕੀਤੀ ਗਈ ਹੈ ਤਾਂਕਿ ਇਸ ਮੁਹਿੰਮ ਤਹਿਤ ਲਗਾਏ ਪੌਦਿਆਂ ਨਾਲ ਲਗਾਉਣ ਵਾਲਿਆਂ ਦੀ ਭਾਵਨਾਤਮਕ ਸਾਂਝ ਪਾਈ ਜਾ ਸਕੇ ਅਤੇ ਉਹ ਪੌਦਾ ਲਗਾਉਣ ਤੋਂ ਬਾਅਦ ਉਸਨੂੰ ਭੁੱਲ ਨਾ ਜਾਣ ਸਗੋਂ ਉਸਦੀ ਸਾਂਭ ਸੰਭਾਲ ਕਰਦੇ ਰਹਿਣ ਤਾਂ ਜੋ ਇਸ ਮੁਹਿੰਮ ਤਹਿਤ ਲਗਾਏ ਪੌਦੇ ਇਕ ਵੱਡੇ ਰੁੱਖ ਬਣਕੇ ਸਾਨੂੰ ਪ੍ਰਾਣ ਵਾਯੂ ਦੇ ਸਕਨ। ਇਸ ਮੁਹਿੰਮ ਤਹਿਤ ਮਲੋਟ ਹਲਕੇ ਵਿਚ 1 ਲੱਖ 10 ਹਜਾਰ ਇਸ ਸਾਲ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਨੇ ਇਸ ਮੁਹਿੰਮ ਨਾਲ ਹਰੇਕ ਪਰਿਵਾਰ ਨੂੰ ਜੁੜਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਜਨਭਾਗੀਦਾਰੀ ਨਾਲ ਅਸੀਂ ਇਸ ਨੂੰ ਸਫਲ ਕਰਾਂਗੇ।
(For more Punjabi news apart from One plant for your elders, one plant for your daughter campaign launched on July 12-Dr. Baljit Kaur, stay tuned to Rozana Spokesman