Shubhkaran News: ਸ਼ੁਭਕਰਨ ਦੀ ਭੈਣ ਨੇ ਜੁਆਇਨ ਕੀਤੀ ਪੰਜਾਬ ਪੁਲਿਸ 'ਚ ਨੌਕਰੀ
Published : Jul 11, 2024, 12:30 pm IST
Updated : Jul 11, 2024, 12:30 pm IST
SHARE ARTICLE
Shubhkaran News: Shubhkaran's sister has joined Punjab Police
Shubhkaran News: Shubhkaran's sister has joined Punjab Police

Shubhkaran News: ਸੀਐਮ ਭਗਵੰਤ ਮਾਨ ਨੇ ਦਿੱਤਾ ਸੀ ਨਿਯੁਕਤੀ ਪੱਤਰ

 

Shubhkaran's sister has joined Punjab Police : ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਹਰਿਆਣਾ ਸਰਹੱਦ 'ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੇ ਪੰਜਾਬ ਪੁਲਿਸ ਵਿਚ ਨੌਕਰੀ ਜੁਆਇਨ ਕਰ ਲਈ ਹੈ। ਕੱਲ੍ਹ ਯਾਨੀ ਕਿ 12 ਜੁਲਾਈ ਨੂੰ ਡਿਊਟੀ ਉੱਤੇ ਜਾਣਾ ਸ਼ੁਰੂ ਕਰ ਦੇਵੇਗੀ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੁਲਿਸ ਵਿਭਾਗ ਵਿੱਚ ਨਿਯੁਕਤ ਕੀਤਾ ਹੈ। ਜਾਣਕਾਰੀ ਮੁਤਾਬਕ ਉਸ ਦੀਆਂ ਸਾਰੀਆਂ ਮੈਡੀਕਲ ਪ੍ਰਕਿਰਿਆਵਾਂ ਪੂਰੀਆਂ ਹੋ ਚੁੱਕੀਆਂ ਹਨ। 

ਪੜ੍ਹੋ ਇਹ ਖ਼ਬਰ :  Health News: ਗਰਭ ਅਵਸਥਾ ਦੌਰਾਨ ਔਰਤਾਂ ਲਈ ਬਹੁਤ ਜ਼ਰੂਰੀ ਹੈ ਆਇਰਨ

ਪੰਜਾਬ ਦੇ ਕਿਸਾਨ ਫਰਵਰੀ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਸੰਘਰਸ਼ ਕਰ ਰਹੇ ਹਨ। 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਪੁਲਿਸ ਦੀ ਗੋਲੀ ਨਾਲ ਸ਼ੁਭਕਰਨ ਦੀ ਮੌਤ ਹੋ ਗਈ ਸੀ। ਜਦੋਂ ਕਿ ਹਾਈ ਕੋਰਟ ਦੇ ਹੁਕਮਾਂ 'ਤੇ ਬਣੀ ਕਮੇਟੀ ਨੇ ਅਦਾਲਤ ਨੂੰ ਦੱਸਿਆ ਹੈ ਕਿ ਸ਼ੁਭਕਰਨ ਦੀ ਮੌਤ ਸ਼ਾਟ ਗੰਨ ਨਾਲ ਹੋਈ ਹੈ। ਹਾਲਾਂਕਿ, ਪੁਲਿਸ ਸ਼ਾਟ ਗੰਨ ਦੀ ਵਰਤੋਂ ਨਹੀਂ ਕਰਦੀ।

ਪੜ੍ਹੋ ਇਹ ਖ਼ਬਰ :  Health News: ਭਾਰਤ ’ਚ ਹਰ ਦੋ ਡਾਕਟਰੀ ਨੁਸਖਿਆਂ ’ਚੋਂ ਲਗਭਗ ਇਕ ਮੈਡੀਕਲ ਨੁਸਖਾ ਹਦਾਇਤਾਂ ਤੋਂ ਵੱਖ : ਅਧਿਐਨ

ਸ਼ੁਭਕਰਨ ਸਿੰਘ ਦੀ ਮੌਤ ’ਤੇ ਕਿਸਾਨਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਪੰਜਾਬ ਸਰਕਾਰ ਨੇ ਇਹ ਦੋਵੇਂ ਵਾਅਦੇ ਹਾਲ ਹੀ ਵਿੱਚ ਪੂਰੇ ਕੀਤੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Shubhkaran's sister has joined Punjab Police stay tuned to Rozana Spokesman


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement