
Punjab News : ਜਾਣੋ ਹੁਣ ਕਿੰਨੇ ਦਿਨਾਂ ਤਕ ਚੱਲੇਗਾ ਇਜਲਾਸ
Punjab Vidhan Sabha Session Extended Latest News in Punjabi ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਸਮਾਂ ਵਧਾ ਦਿਤਾ ਗਿਆ ਹੈ। ਹੁਣ ਵਿਧਾਨ ਸਭਾ ਦੀ ਕਾਰਵਾਈ 5 ਦਿਨਾਂ ਤਕ ਚੱਲੇਗੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਸਿਆ ਕਿ ਹੁਣ ਵਿਧਾਨ ਸਭਾ ਦਾ ਸੈਸ਼ਨ 11 ਜੁਲਾਈ ਤੋਂ 15 ਜੁਲਾਈ ਤਕ ਚੱਲੇਗਾ।
ਇਸ ਦੌਰਾਨ 11 ਜੁਲਾਈ ਦਿਨ ਸ਼ੁਕਰਵਾਰ ਨੂੰ ਵਿਧਾਨਿਕ ਕੰਮਕਾਰ ਹੋਣਗੇ। 12 ਜੁਲਾਈ ਦਿਨ ਸ਼ਨਿਚਰਵਾਰ ਤੇ 13 ਜੁਲਾਈ ਐਤਵਾਰ ਦੀ ਛੁੱਟੀ ਰਹੇਗੀ। ਇਸ ਤੋਂ ਬਾਅਦ 14 ਜੁਲਾਈ ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 2 ਵਜੇ ਵਿਧਾਨਿਕ ਕੰਮਕਾਰ ਹੋਣਗੇ।
ਸੰਧਵਾਂ ਨੇ ਦਸਿਆ ਕਿ 15 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਵਿਧਾਨਿਕ ਤੇ ਹੋਰ ਕੰਮਕਾਰ ਹੋਣਗੇ।
(For more news apart from Punjab Vidhan Sabha Session Extended Latest News in Punjabi stay tuned to Rozana Spokesman.)