
ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਦਿਆਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੰਦਰੁਸਤ ਮਿਸ਼ਨ ਪੰਜਾਬ ਤਹਿਤ..............
ਖਰੜ : ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਦਿਆਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਬਲਾਕ ਖਰੜ ਵਲੋਂ ਕਿਸਾਨ ਭਲਾਈ ਵਿਭਾਗ, ਆਤਮਾ ਅਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਦਾਊਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਪ੍ਰਭਮਨਿੰਦਰ ਕੌਰ ਡਿਪਟੀ ਡਾਇਰੈਕਟਰ ਆਤਮਾ ਵਲੋਂ ਕਿਸਾਨਾਂ ਨੂੰ ਮਿੱਟੀ ਦੀ ਸੰਭਾਲ ਅਤੇ ਸੋਮੇ ਪਾਣੀ ਦੀ ਸੰਭਾਲ ਬਾਰੇ ਦੱਸਿਆ। ਉਨ੍ਹਾਂ ਵਾਤਾਵਰਣ ਦੇ ਸੁੰਤਲਨ ਨੂੰ ਸਾਫ ਸੁੱਥਰਾ ਰੱਖਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਵੀ ਅਪੀਲ ਕੀਤੀ। ਖੇਤੀਬਾੜੀ ਵਿਕਾਸ ਅਫਸਰ ਡਾ. ਅਮਰਜੀਤ ਸਿੰਘ ਨੇ ਖੇਤਾਂ ਵਿਚ ਖਾਦਾਂ, ਕੀੜੇਮਾਰ ਦਵਾਈਆਂ ਦੇ ਸਹੀ ਉਪਯੋਗ ਬਾਰੇ ਦੱਸਿਆ।