
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਏ.) ਦੇ ਚੇਅਰਮੈਨ ਇਮਰਾਨ ਖਾਨ ਵੱਲੋਂ ਆਪਣੇ ਸਹੁੰ ਚੁੱਕ ਸਮਾਗਮ ਲਈ...
ਚੰਡੀਗੜ੍ਹ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਏ.) ਦੇ ਚੇਅਰਮੈਨ ਇਮਰਾਨ ਖਾਨ ਵੱਲੋਂ ਆਪਣੇ ਸਹੁੰ ਚੁੱਕ ਸਮਾਗਮ ਲਈ ਸਾਬਕਾ ਕ੍ਰਿਕਟਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਪੱਤਰ ਭੇਜਿਆ ਹੈ। ਇਸ ਤੋਂ ਇਲਾਵਾ ਇਮਰਾਨ ਖਾਨ ਨੇ ਸ. ਸਿੱਧੂ ਨੂੰ ਨਿੱਜੀ ਤੌਰ ਉਤੇ ਫ਼ੋਨ ਕਰ ਕੇ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਜਿਸ ਨੂੰ ਸ. ਸਿੱਧੂ ਨੇ ਹਲੀਮੀ ਨਾਲ ਕਬੂਲਿਆ ਉਤੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਸਹਿਮਤੀ ਦਿੱਤੀ।
Imran Khan extends personal invitation to Navjot Sidhu
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਸਕੱਤਰੇਤ ਵੱਲੋਂ ਆਏ ਸੱਦਾ ਪੱਤਰ ਵਿੱਚ ਉਨ੍ਹਾਂ ਨੂੰ 18 ਅਗਸਤ ਨੂੰ ਇਸਲਾਮਾਬਾਦ ਵਿਖੇ ਹੋ ਰਹੇ ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੱਦਾ ਪੱਤਰ ਤੋਂ ਇਲਾਵਾ ਇਮਰਾਨ ਖਾਨ ਨੇ ਫ਼ੋਨ ਕਰ ਕੇ ਬੁਲਾਵਾ ਦਿੱਤਾ। ਉਨ੍ਹਾਂ ਕਿਹਾ ਕਿ ਸੰਖੇਪ ਜਿਹੀ ਗੱਲਬਾਤ ਦੌਰਾਨ ਇਮਰਾਨ ਖਾਨ ਨੇ ਉਨ੍ਹਾਂ ਬਾਰੇ ਦਿੱਤੇ ਬਿਆਨ ਵਿੱਚ ਕੀਤੀ ਪ੍ਰਸੰਸਾ ਉਤੇ ਧੰਨਵਾਦ ਕੀਤਾ।
Invitation
ਉਨ੍ਹਾਂ ਕਿਹਾ ਕਿ ਸੱਦਾ ਪੱਤਰ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਦੇ ਐਸ.ਓ. ਇਨਾਮ ਸ਼ਾਹ ਵੱਲੋਂ ਲਿਖਿਆ ਗਿਆ ਹੈ ਕਿ ਉਨ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਸਬੰਧੀ ਚੇਅਰਮੈਨ ਸਕੱਤਰੇਤ ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇਗਾ ਅਤੇ ਲੋੜੀਂਦੀ ਇੰਤਜ਼ਾਮ ਕੀਤੇ ਜਾਣਗੇ। ਸ.ਸਿੱਧੂ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਕੇਂਦਰੀ ਗ੍ਰਹਿ ਮੰਤਰਾਲੇ ਤੇ ਪੰਜਾਬ ਦੇ ਮੁੱਖ ਮੰਤਰੀ ਦਫਤਰ ਨੂੰ ਸੂਚਨਾ ਦੇ ਦਿੱਤੀ ਹੈ।
Imran Khan
ਇਸ ਤੋਂ ਇਲਾਵਾ ਇਸਲਾਮਾਬਾਦ ਜਾਣ ਸੰਬੰਧੀ ਰਸਮੀ ਕਾਰਵਾਈ ਲਈ ਪੰਜਾਬ ਸਰਕਾਰ ਦੇ ਸਕੱਤਰ ਪ੍ਰਸੋਨਲ ਸ੍ਰੀ ਕਿਰਪਾ ਸ਼ੰਕਰ ਸਰੋਜ ਨੂੰ ਕਹਿ ਦਿੱਤਾ ਹੈ।
ਇਸ ਦੌਰਾਨ ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਸਾਬਕਾ ਭਾਰਤੀ ਕ੍ਰਿਕਟ ਦੇ ਕਪਤਾਨ ਕਪਿਲ ਦੇਵ ਨਾਲ ਵੀ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੂੰ ਵੀ ਸੱਦਾ ਪੱਤਰ ਮਿਲਿਆ ਹੈ।