ਜ਼ਿਲ੍ਹਾ ਪ੍ਰਸ਼ਾਸਨਕ ਦਫ਼ਤਰ ਨੇੜੇ ਸੀਵਰੇਜ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ
Published : Aug 11, 2018, 1:19 pm IST
Updated : Aug 11, 2018, 1:19 pm IST
SHARE ARTICLE
District Administrative Complex
District Administrative Complex

ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਤੇ ਜ਼ਿਲ੍ਹਾ ਅਦਾਲਤਾਂ ਨੇੜੇ ਕਈ ਦਿਨਾਂ ਤੋਂ ਸੀਵਰੇਜ ਬੰਦ ਹੋਣ ਕਾਰਨ ਵੱਖ-ਵੱਖ ਥਾਵਾਂ ਤੋਂ ਇਥੇ ਪਹੁੰਚੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ............

ਐਸ.ਏ.ਐਸ. ਨਗਰ : ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਤੇ ਜ਼ਿਲ੍ਹਾ ਅਦਾਲਤਾਂ ਨੇੜੇ ਕਈ ਦਿਨਾਂ ਤੋਂ ਸੀਵਰੇਜ ਬੰਦ ਹੋਣ ਕਾਰਨ ਵੱਖ-ਵੱਖ ਥਾਵਾਂ ਤੋਂ ਇਥੇ ਪਹੁੰਚੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਬੰਦ ਹੋਣ ਕਾਰਨ ਚਾਰੋਂ ਪਾਸੇ ਬਦਬੂ ਫੈਲੀ ਹੋਈ ਹੈ ਪਰ ਪ੍ਰਸ਼ਾਸਨ ਨੇ ਅੱਜ ਤਕ ਇਸ ਨੂੰ ਠੀਕ ਕਰਵਾਉਣ ਬਾਰੇ ਨਹੀਂ ਸੋਚਿਆ। ਅਦਾਲਤੀ ਕੰਪਲੈਕਸ ਅਤੇ ਪ੍ਰਸ਼ਾਸਨਕ ਕੰਪਲੈਕਸ ਦੇ ਨੇੜਿਉਂ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜਿਥੇ ਵੱਖ-ਵੱਖ ਫ਼ੇਜ਼ਾਂ ਅਤੇ ਸੈਕਟਰਾਂ ਤੋਂ ਲੋਕ ਆਉਂਦੇ ਹਨ, ਉਥੇ ਨੇੜਲੇ ਪਿੰਡਾਂ ਤੋਂ ਵੀ ਲੋਕ ਆਉਾਂਦੇਹਨ ਜਿਨ੍ਹਾਂ ਨੂੰ ਗੰਦੇ ਪਾਣੀ ਦੀ ਬਦਬੂ ਕਾਰਨ ਪ੍ਰੇਸ਼ਾਨ ਹੋਣਾ ਪੈਂਦਾ ਹੈ। 

ਇੱਥੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਜਲਦੀ ਇਸ ਬੰਦ ਪਏ ਸੀਵਰੇਜ ਨੂੰ ਠੀਕ ਕਰਵਾਏ। ਅਦਾਲਤੀ ਕੰਪਲੈਕਸ ਦੇ ਵਕੀਲਾਂ ਅਤੇ ਪ੍ਰਸ਼ਾਸਨਕ ਕੰਪਲੈਕਸ ਵਿਚ ਬੈਠੇ ਵਸੀਕਾ ਨਵੀਸਾਂ ਦਾ ਕਹਿਣਾ ਹੈ ਕਿ ਸੀਵਰੇਜ ਬੰਦ ਹੋਣ ਕਾਰਨ ਕਾਫ਼ੀ ਸਮੱਸਿਆ ਆ ਰਹੀ ਹੈ। ਪ੍ਰਸ਼ਾਸਨ ਨੇ ਸਵੱਛ ਭਾਰਤ ਦੇ ਬੋਰਡ ਤਾਂ ਲਗਾਏ ਹਨ ਪਰ ਪ੍ਰਸ਼ਾਸਨਕ ਕੰਪਲੈਕਸ ਦਾ ਸੀਵਰੇਜ ਬੰਦ ਹੋਣਾ ਦੀਵੇ ਥੱਲੇ ਹਨੇਰੇ ਵਾਲੀ ਗੱਲ ਹੈ। ਪ੍ਰਸ਼ਾਸਨਕ ਕੰਪਲੈਕਸ ਦੇ ਟਾਈਪਿਸਟਾਂ ਦਾ ਕਹਿਣਾ ਹੈ ਕਿ ਸੀਵਰੇਜ ਦੀ ਬਦਬੂ ਕਾਰਨ ਉਨ੍ਹਾਂ ਦਾ ਇਥੇ ਬੈਠਣਾ ਮੁਸ਼ਕਲ ਹੋ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement