ਪਨਬੱਸ ਵਰਕਰਾਂ ਵਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ
Published : Aug 11, 2018, 2:50 pm IST
Updated : Aug 11, 2018, 2:50 pm IST
SHARE ARTICLE
Union's Leaders Protested
Union's Leaders Protested

ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਿਚ ਸਰਕਾਰ ਵਿਰੁਧ ਰੋਸ ਵਜੋਂ ਕਾਲੇ ਬਿੱਲੇ ਲਗਾ ਕੇ ਡਿਊਟੀ ਸ਼ੁਰੂ ਕੀਤੀ...............

ਫ਼ਿਰੋਜ਼ਪੁਰ : ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਿਚ ਸਰਕਾਰ ਵਿਰੁਧ ਰੋਸ ਵਜੋਂ ਕਾਲੇ ਬਿੱਲੇ ਲਗਾ ਕੇ ਡਿਊਟੀ ਸ਼ੁਰੂ ਕੀਤੀ। ਇਸ ਮੌਕੇ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਸਿਸਟਮ ਰਾਹੀਂ ਕੰਮ ਕਰ ਕੇ ਵਰਕਰਾਂ ਦੀਆਂ ਮੰਗਾਂ ਨੂੰ ਟਾਲ-ਮਟੋਲ ਕਰ ਰਹੀ ਹੈ। ਕਾਫੀ ਲੰਮੇ ਸਮੇਂ ਤੋਂ ਪਨਬੱਸ ਕਾਮੇ ਠੇਕੇਦਾਰੀ ਸਿਸਟਮ ਰਾਹੀਂ ਬਹੁਤ ਘੱਟ ਤਨਖਾਹ ਤੇ ਕੰਮ ਕਰ ਰਹੇ ਹਨ ਅਤੇ ਠੇਕੇਦਾਰੀ ਸਿਸਟਮ ਦੀ ਗੁਲਾਮੀ ਹੰਡਾ ਰਹੇ ਹਨ। ਠੇਕੇਦਾਰੀ ਵਿਚ ਕੰਮ ਕਰ ਕੇ ਵਰਕਰ ਅਪਣੇ ਆਪ ਨੂੰ ਸਰਮਾਏਦਾਰਾਂ ਅਤੇ ਠੇਕੇਦਾਰਾਂ ਦੇ ਗੁਲਾਮ ਹੋਏ ਸਮਝਦੇ ਹਨ।

ਠੇਕੇਦਾਰੀ ਅਤੇ ਕੰਟਰੈਕਟ ਤੇ ਕੰਮ ਕਰਦੇ ਕਾਮਿਆਂ ਉਪਰ ਕਾਲੇ ਕਾਨੂੰਨ ਲਗਾ ਕੇ ਅਫ਼ਸਰਸ਼ਾਹੀ ਵਰਕਰਾਂ ਨਾਲ ਗੁਲਾਮਾਂ ਵਰਗਾ ਸਲੂਕ ਕਰਦੀ ਹੈ, ਜਦਕਿ ਭਾਰਤੀ ਸੰਵਿਧਾਨ ਅੰਦਰ 240 ਦਿਨ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਬਣਦਾ ਹੈ ਅਤੇ ਨਾਲ ਹੀ ਇਹ ਵੀ ਦਸਿਆ ਕਿ ਮਾਣਯੋਗ ਸੁਪਰੀਮ ਕੋਰਟ ਦਾ ਫ਼ੈਸਲਾ ਬਰਾਬਰ ਕੰਮ ਬਰਾਬਰ ਤਨਖਾਹ 26 ਅਕਤੂਬਰ 2016 ਨੂੰ ਅਫ਼ਸਰਸ਼ਾਹੀ ਅਤੇ ਸਰਕਾਰ ਨੇ ਛਿੱਕੇ ਟੰਗ ਕੇ ਠੇਕੇਦਾਰੀ ਅਤੇ ਕੰਟਰੈਕਟ ਕੰਮ ਕਰਦੇ ਵਰਕਰਾਂ ਦਾ ਖ਼ੂਨ ਨਚੋੜਿਆ ਜਾ ਰਿਹਾ ਹੈ।

ਉਨ੍ਹਾਂ ਦਸਿਆ ਕਿ 15 ਅਗੱਸਤ 2018 ਨੂੰ ਸੰਘਰਸ਼ ਨੂੰ ਹੋਰ ਤਿੱਖੇ ਕਰਦੇ ਹੋਏ ਕਾਲੇ ਚੋਲੇ ਪਾ ਕੇ ਸਰਕਾਰ ਖਿਲਾਫ ਪ੍ਰਚਾਰ ਵੀ ਕੀਤਾ ਜਾਵੇਗਾ, ਜਿਹੜੀ ਸਰਕਾਰ ਵੋਟਾਂ ਤੋਂ ਪਹਿਲਾ ਠੇਕੇਦਾਰੀ ਸਿਸਟਮ ਨੂੰ ਬੰਦ ਕਰ ਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਕਰਦੀ ਸੀ, ਪਰ ਉਸ ਦੇ ਉਲਟ ਸਰਕਾਰ ਅਪਣੇ ਵਾਅਦਿਆਂ ਤੋਂ ਮੁਕਰਦੀ ਨਜ਼ਰ ਆ ਰਹੀ ਹੈ। ਇਸ ਮੌਕੇ ਰੇਸ਼ਮ ਸਿੰਘ ਪੰਜਾਬ ਪ੍ਰਧਾਨ, ਡਿਪੂ ਸਰਪ੍ਰਸਤ ਪ੍ਰਗਟ ਸਿੰਘ, ਜਸਵੰਤ ਸਿੰਘ ਮੀਤ ਪ੍ਰਧਾਨ, ਕੰਵਲਜੀਤ ਸਿੰਘ ਸੈਕਟਰੀ, ਗੌਰਵ ਮੈਣੀ ਮੀਤ ਪ੍ਰਧਾਨ, ਹਰਭਜਨ ਸਿੰਘ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement