ਪੰਜਾਬ 'ਚ ਰਾਇਸ਼ੁਮਾਰੀ 2020 ਦੀ ਗੱਲ ਬੇਤੁਕੀ : ਕੈਪਟਨ
Published : Aug 11, 2018, 8:42 am IST
Updated : Aug 11, 2018, 8:42 am IST
SHARE ARTICLE
Amarinder Singh
Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ ਹੈ..............

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ ਹੈ। ਉਨ੍ਹਾਂ ਨੇ 12 ਅਗਸਤ ਨੂੰ ਲੰਡਨ ਦੇ ਟ੍ਰੈਫਲਗਰ ਸਕੇਅਰ ਵਿਖੇ ਹੋਣ ਵਾਲੀ ਪ੍ਰਸਤਾਵਿਤ ਰੈਲੀ ਨੂੰ ਨਕਾਰਦਿਆਂ ਕਿਹਾ ਹੈ ਕਿ ਇਹ ਵਿਦੇਸ਼ਾਂ ਵਿੱਚ ਵਸੇ ਆਈਐਸਆਈ ਦਾ ਸਮਰਥਨ ਪ੍ਰਾਪਤ ਮੁੱਠੀਭਰ ਬੁਖਲਾਏ ਹੋਏ ਸਿੱਖਾਂ ਦੀ ਪੰਜਾਬ ਅਤੇ ਭਾਰਤ ਵਿੱਚ ਫੁੱਟ ਪਾਊ ਨਾਅਰਿਆਂ ਦੇ ਨਾਲ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਹੈ।

2020 ਰਾਇਸ਼ੁਮਾਰੀ ਰੈਲੀ ਨੂੰ ਰੋਕਣ ਤੋਂ ਇੰਗਲੈਂਡ ਦੀ ਸਰਕਾਰ ਵੱਲੋਂ ਨਾਂਹ ਕਰਨ ਬਾਰੇ ਇਕ ਸਵਾਲ ਦੇ ਜ਼ਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਉਨ੍ਹਾਂ ਨੂੰ ਕੋਈ ਵੀ ਪਰਵਾਹ ਨਹੀਂ ਹੈ। ਅੱਜ ਇੱਥੇ ਕੁੱਝ ਪੱਤਰਕਾਰਾਂ ਨਾਲ ਰਸਮੀਂ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਨੁੱਕਰੇ ਲੱਗੇ ਹੋਏ ਤੱਤਾਂ ਅਤੇ ਇਨ੍ਹਾਂ ਦੀ ਲੰਡਨ ਵਿਖੇ 12 ਅਗੱਸਤ ਦੀ ਪ੍ਰਸਤਾਵਿਤ ਰੈਲੀ  ਤੋਂ ਕੋਈ ਵੀ ਚਿੰਤਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਆਈ.ਐਸ.ਆਈ. ਦੇ ਹੱਥਾਂ ਵਿੱਚ ਖੇਡ ਰਹੇ ਹਨ ਜਿਸ ਦਾ ਖੁਲ੍ਹਾ ਏਜੰਡਾ ਪੰਜਾਬ ਅਤੇ ਭਾਰਤ ਵਿੱਚ ਹਿੰਸਾ ਨੂੰ ਭੜਕਾਉਣਾ ਹੈ।

ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜ਼ਾਜਤ ਨਹੀਂ ਦੇਣਗੇ। ਇਸ ਸਬੰਧ ਵਿੱਚ ਸਖ਼ਤ ਅਤੇ ਦ੍ਰਿੜ ਰੁਖ ਅਪਣਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਇਹ ਤੱਤ ਇਹ ਸੋਚਦੇ ਹਨ ਕਿ ਉਹ ਮੇਰੇ ਦੇਸ਼ ਅਤੇ ਮੇਰੇ ਸੂਬੇ ਦੀ ਸ਼ਾਂਤੀ ਭੰਗ ਕਰ ਸਕਦੇ ਹਨ ਤਾਂ ਉਹ ਬਹੁਤ ਗਲਤਫਹਿਮੀ ਵਿੱਚ ਹਨ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਸੂਬੇ ਵਿੱਚ ਅੱਤਵਾਦ ਨੂੰ ਸੁਰਜੀਤ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਖ਼ਤੀ ਨਾਲ ਮਸਲਣ ਲਈ ਪੰਜਾਬ ਪੁਲਿਸ ਨੂੰ ਆਖਿਆ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪਿਛਲੇ 15 ਮਹੀਨਿਆਂ ਦੇ ਸ਼ਾਸਨ ਦੌਰਾਨ ਪੁਲਿਸ ਨੇ ਬਹੁਤ ਸਾਰੇ ਅੱਤਵਾਦੀ ਗਿਰੋਹਾਂ 'ਤੇ ਨਿਸ਼ਾਨਾ ਸਾਧਿਆ ਹੈ ਅਤੇ ਉਨ੍ਹਾਂ ਕੋਲੋ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕੇ ਤੋਂ ਇਲਾਵਾ ਨਸ਼ੀਲੀਆਂ ਵਸਤਾਂ ਵੀ ਫੜੀਆਂ ਹਨ।  ਮੁੱਖ ਮੰਤਰੀ ਨੇ ਐਸ.ਐਫ.ਜੇ. ਨੂੰ ਪਖੰਡੀਆਂ ਦੀ ਇਕ ਜੱਥੇਬੰਦੀ ਦੱਸਿਆ ਹੈ ਜਿਸ ਦਾ ਮਾਨਵੀ ਅਧਿਕਾਰਾਂ ਦੇ ਕਾਰਜਾਂ ਨਾਲ ਰੱਤੀ ਭਰ ਵੀ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੰਗਲੈਂਡ, ਕੈਨੇਡਾ, ਅਮਰੀਕਾ ਅਤੇ ਜਰਮਨੀ ਵਰਗੇ ਦੇਸ਼ਾਂ ਦੇ ਮੁੱਠੀਭਰ ਬੁਖਲਾਏ ਹੋਏ ਸਿੱਖ ਇਸ ਮੁਹਿੰਮ ਦਾ ਸਮਰਥਣ ਕਰ ਰਹੇ ਹਨ ਜੋ ਜ਼ਿਆਦਾ ਸਮਾਂ ਨਹੀਂ ਚਲ ਸਕਦੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement