ਨਹੀਂ ਹੋਈ ਲਾਹੌਰ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ੍ਹਤੋੜ
Published : Aug 11, 2019, 1:42 pm IST
Updated : Aug 11, 2019, 4:39 pm IST
SHARE ARTICLE
Maharaj Ranjit Singh's statue in Lahore
Maharaj Ranjit Singh's statue in Lahore

ਸਿੱਖਾਂ ਨੂੰ ਪਾਕਿ ਵਿਰੁੱਧ ਭੜਕਾਉਣ ਲਈ ਫੈਲਾਈਆਂ ਜਾ ਰਹੀਆਂ ਗ਼ਲਤ ਖ਼ਬਰਾਂ!

ਲਾਹੌਰ (ਬਾਬਰ ਜਲੰਧਰੀ) - ਪਾਕਿਸਤਾਨ ਦੇ ਲਾਹੌਰ ਕਿਲ੍ਹੇ ਵਿਚ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਬੁੱਤ ਜੋ ਪੂਰੀ ਤਰ੍ਹਾਂ ਸੁਰੱਖਿਅਤ ਹੈ ਦਰਅਸਲ ਕੁੱਝ ਸਮਾਂ ਖ਼ਬਰ ਫ਼ੈਲਾਈ ਗਈ ਸੀ ਕਿ ਧਾਰਾ 370 ਤੋਂ ਬੌਖ਼ਲਾਇਆ ਪਾਕਿਸਤਾਨ ਹੁਣ ਭਾਰਤ ਦੀਆਂ ਮਹਾਨ ਸਖ਼ਸ਼ੀਅਤਾਂ ਦੇ ਬੁੱਤਾਂ 'ਤੇ ਆਪਣਾ ਗੁੱਸਾ ਉਤਾਰਨ ਲੱਗਿਆ ਹੈ। ਜਿਸ ਦੇ ਚਲਦਿਆਂ ਦੋ ਲੋਕਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਨੂੰ ਨੁਕਸਾਨ ਪਹੁੰਚਾਇਆ ਗਿਆ।

ਪਰ ਇਹ ਖ਼ਬਰ ਪੂਰੀ ਤਰ੍ਹਾਂ ਝੂਠ ਹੈ ਕਿਉਂਕਿ ਲਾਹੌਰ ਕਿਲ੍ਹੇ ਵਿਚ ਸਥਿਤ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਪੂਰੀ ਤਰ੍ਹਾਂ ਸੁਰੱਖਿਅਤ ਹੈ। ਮੁਨੀਰ ਹੁਸ਼ਿਆਰਪੁਰੀਆ ਨਾਂਅ ਦੇ ਇਕ ਵਿਅਕਤੀ ਵੱਲੋਂ ਲਾਹੌਰ ਕਿਲ੍ਹੇ ਤੋਂ ਲਾਈਵ ਹੋ ਕੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਵਿਖਾਇਆ ਗਿਆ ਹੈ ਜੋ ਕਿ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸਹੀ ਸਲਾਮਤ ਹੈ। Maharaj Ranjit Singh's statue in LahoreMaharaj Ranjit Singh's statue in Lahore

ਉਨ੍ਹਾਂ ਕਿਹਾ ਕਿ ਇਹ ਮਹਿਜ਼ ਇਕ ਪ੍ਰਾਪੇਗੰਡਾ ਹੈ ਜੋ ਸਿੱਖਾਂ ਨੂੰ ਪਾਕਿਸਤਾਨ ਦੇ ਵਿਰੁੱਧ ਭੜਕਾਉਣ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਕੁੱਝ ਲੋਕ ਨਹੀਂ ਚਾਹੁੰਦੇ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹੇ ਅਤੇ ਸਿੱਖ ਅਪਣੇ ਪਵਿੱਤਰ ਅਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣ। ਲਾਹੌਰ ਕਿਲ੍ਹੇ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਨੌਂ ਫੁੱਟ ਲੰਮੀ ਮੂਰਤੀ ਦਾ ਉਦਘਾਟਨ ਜੂਨ ਮਹੀਨੇ ਵਿਚ ਕੀਤਾ ਗਿਆ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਗੁਰੂ ਨਾਨਕ ਮਹਿਲ ਨੂੰ ਲੈ ਕੇ ਵੀ ਝੂਠੀ ਖ਼ਬਰ ਫੈਲਾਈ ਗਈ ਸੀ ਜੋ ਕਿ ਪੂਰੀ ਤਰ੍ਹਾਂ ਝੂਠ ਸੀ ਕਿਉਂਕਿ ਢਾਹੀ ਗਈ ਇਮਾਰਤ ਦਾ ਬਾਬਾ ਨਾਨਕ ਨਾਲ ਕੋਈ ਸਬੰਧ ਨਹੀਂ ਸੀ। ਉਹ ਮਹਿਜ਼ ਕਿਸੇ ਦੀ ਨਿੱਜੀ ਹਵੇਲੀ ਸੀ। ਜਿਸ ਦੀ ਪੁਸ਼ਟੀ ਪਾਕਿਸਤਾਨ ਦੇ ਸਿੱਖ ਆਗੂਆਂ ਵੱਲੋਂ ਕੀਤੀ ਗਈ ਸੀ ਹੁਣ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਲੈ ਕੇ ਵੀ ਝੂਠੀ ਖ਼ਬਰ ਫੈਲਾਈ ਗਈ ਹੈ ਜੋ ਸਿੱਖਾਂ ਨੂੰ ਭੜਕਾਉਣ ਤੋਂ ਇਲਾਵਾ ਹੋਰ ਕੁੱਝ ਨਹੀਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement