ਹਰਪਾਲ ਚੀਮਾ ਦਾ ਸੁਖਬੀਰ 'ਤੇ ਵਾਰ, ਕਿਹਾ ਧਰਨੇ ਵਾਲੇ ਡਰਾਮੇ ਨਾਲ ਜੱਗ-ਹਸਾਈ ਕਰਵਾ ਰਹੇ ਹਨ ਬਾਦਲ!
Published : Aug 11, 2020, 8:51 pm IST
Updated : Aug 11, 2020, 8:51 pm IST
SHARE ARTICLE
Harpal Singh Cheema
Harpal Singh Cheema

ਚੋਰੀ ਹੋਏ 267 ਪਵਿੱਤਰ ਸਰੂਪਾਂ ਨੂੰ ਲੈ ਕੇ ਅੰਮ੍ਰਿਤਸਰ 'ਚ ਧਰਨਾ ਲਾਵੇਗੀ ਆਮ ਆਦਮੀ ਪਾਰਟੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਨੇੜਲੇ ਕਲਿਆਣ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗ੍ਰੰਥ ਸਾਹਿਬ ਜੀ ਦੀ ਚੋਰੀ ਹੋਈ ਪਵਿੱਤਰ ਬੀੜ ਦੇ ਮੁੱਦੇ 'ਤੇ ਅਮਰਿੰਦਰ ਸਿੰਘ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀ ਲਿਆ। ਮੰਗਲਵਾਰ ਨੂੰ  ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਲਿਆਣ ਪਿੰਡ ਤੋਂ ਚੋਰੀ ਹੋਈ ਪ੍ਰਾਚੀਨ ਬੀੜ ਦੇ ਮਾਮਲੇ 'ਚ ਕਾਂਗਰਸ ਸਰਕਾਰ ਉਸੇ ਤਰ੍ਹਾਂ ਰਹੱਸਮਈ ਸੁਸਤੀ ਦਿਖਾ ਰਹੀ ਹੈ, ਜਿਵੇਂ 2015 'ਚ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਉਪਰੰਤ ਤਤਕਾਲੀ ਬਾਦਲ ਸਰਕਾਰ ਨੇ ਪਵਿੱਤਰ ਸਰੂਪ ਲੱਭਣ 'ਚ ਕੋਈ ਦਿਲਚਸਪੀ ਨਹੀਂ ਦਿਖਾਈ ਸੀ, ਜਿਸ ਕਾਰਨ ਪੰਥ ਅਤੇ ਪੰਜਾਬ ਨੂੰ ਅੱਜ ਤਕ ਇਨਸਾਫ਼ ਨਹੀਂ ਮਿਲਿਆ, ਉਲਟਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅੱਜ ਤੱਕ ਜਾਰੀ ਹੈ।

Harpal CheemaHarpal Cheema

ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਘੇਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਟਿਆਲਾ 'ਚ ਧਰਨਿਆਂ ਦੇ ਡਰਾਮੇ ਕਰਨ ਵਾਲੇ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਜੀ-ਹਜ਼ੂਰੀਏ ਬਰਗਾੜੀ ਸਮੇਤ ਅਪਣੇ (ਬਾਦਲਾਂ) ਦੇ ਰਾਜ ਸਮੇਂ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਵੇਲੇ ਕਿਥੇ ਸਨ? ਹਰਪਾਲ ਸਿੰਘ ਚੀਮਾ ਨੇ ਕਿਹਾ, ''ਬਰਗਾੜੀ-ਬਹਿਬਲ ਕਲਾਂ ਬੇਇਨਸਾਫ਼ੀਆਂ ਵਿਰੁਧ ਇਨਸਾਫ਼ ਦੀ ਮੰਗ ਕਰਨ ਵਾਲੀ ਸੰਗਤ ਨੂੰ ਵਿਹਲੀ ਜਨਤਾ ਦੱਸਣ ਵਾਲੇ ਸੁਖਬੀਰ ਸਿੰਘ ਬਾਦਲ ਕਿਹੜੇ ਮੂੰਹ ਅਜਿਹੇ ਡਰਾਮੇ ਕਰ ਰਹੇ ਹਨ?

Sukhbir BadalSukhbir Badal

ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਭੇਦਭਰੇ ਢੰਗ ਨਾਲ ਚੋਰੀ/ਗੁਮ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਵਿੱਤਰ ਸਰੂਪਾਂ ਦੇ ਮਾਮਲੇ 'ਤੇ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੋਲੋਂ ਸਪਸ਼ਟੀਕਰਨ ਮੰਗਿਆ। ਚੀਮਾ ਅਨੁਸਾਰ, ''ਬਾਦਲ ਪੰਜਾਬ ਦੇ ਲੋਕਾਂ ਅਤੇ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਅਜਿਹੀ ਡਰਾਮੇਬਾਜ਼ੀ ਨਾਲ ਗੁਮਰਾਹ ਕਰਨ ਦੀ ਗ਼ਲਤੀ ਨਾ ਕਰਨ, ਕਿਉਂਕਿ 267 ਸਰੂਪ ਚੋਰੀ ਹੋਣ ਲਈ ਐਸਜੀਪੀਸੀ ਸਿੱਧੇ ਤੌਰ 'ਤੇ ਕਟਹਿਰੇ 'ਚ ਹੈ, ਜਿਸ ਦੀ ਕਮਾਨ ਬਾਦਲਾਂ ਕੋਲ ਹੀ ਹੈ।''

Harpal CheemaHarpal Cheema

ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਲਿਆਣ ਪਿੰਡ ਦੀ ਪਵਿੱਤਰ ਬੀੜ ਸਮੇਤ 267 ਸਰੂਪਾਂ ਦੇ ਮਾਮਲੇ ਦੀ ਸਮਾਂਬੱਧ ਜਾਂਚ ਮਾਨਯੋਗ ਹਾਈ ਕੋਰਟ ਦੀ ਨਿਗਰਾਨੀ ਹੇਠ ਕੁੰਵਰ ਵਿਜੈ ਪ੍ਰਤਾਪ ਸਿੰਘ ਵਾਲੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਹਵਾਲੇ ਕੀਤੀ ਜਾਵੇ। ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ 267 ਪਾਵਨ ਸਰੂਪਾਂ ਦੇ ਮਾਮਲੇ 'ਤੇ ਆਮ ਆਦਮੀ ਪਾਰਟੀ ਸੰਗਤ ਨੂੰ ਨਾਲ ਲੈ ਕੇ ਸ੍ਰੀ ਅੰਮ੍ਰਿਤਸਰ ਵਿਖੇ ਧਰਨੇ ਲਗਾਏਗੀ।

Captain Amrinder SinghCaptain Amrinder Singh

ਉਨ੍ਹਾਂ ਕਿਹਾ ਕਿ ਇਸ ਦੌਰਾਨ ਪਾਰਟੀ ਲੋਕਾਂ ਨੂੰ ਜਾਗਰੂਕ ਕਰੇਗੀ ਕਿ ਬੇਅਦਬੀਆਂ ਦੇ ਮਾਮਲਿਆਂ 'ਚ ਕਿਵੇਂ ਅਮਰਿੰਦਰ ਸਿੰਘ ਸਰਕਾਰ ਬਾਦਲਾਂ ਨੂੰ ਬਚਾ ਰਹੀ ਹੈ ਅਤੇ ਐਸਜੀਪੀਸੀ ਦਾ ਧਿਆਨ 'ਗੁਰੂ' ਦੀ ਥਾਂ 'ਤੇ ਗੋਲਕਾਂ ਦੀ ਪਹਿਰੇਦਾਰੀ 'ਤੇ ਕਿਉਂ ਵੱਧ ਰਹਿੰਦਾ ਹੈ? ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 1985 ਦੇ ਨਕੋਦਰ ਕਾਂਡ ਤੋਂ ਲੈ ਕੇ ਅੱਜ ਤਕ ਸੂਬੇ 'ਚ ਹੋਈਆਂ ਬੇਅਦਬੀ ਜਾਂ ਸਰੂਪ ਚੋਰੀ ਹੋਣ ਵਾਲੀਆਂ ਘਟਨਾਵਾਂ ਬਾਰੇ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਦਾ ਇਕੋ ਜਿਹਾ ਰਵੱਈਆ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement