1.33 ਲੱਖ ਲੀਟਰ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਨਸ਼ਟ ਕੀਤੀ
Published : Aug 11, 2020, 10:35 am IST
Updated : Aug 11, 2020, 10:35 am IST
SHARE ARTICLE
File Photo
File Photo

ਆਬਕਾਰੀ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਸੂਬੇ ਵਿਚ ਸਰਗਰਮ

ਚੰਡੀਗੜ੍ਹ, 10 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਵਿਚ ਨਾਜਾਇਜ਼ ਸ਼ਰਾਬ ਦੇ ਧੰਦੇ ਵਿਰੁਧ ਅਪਣੀਆਂ ਕਾਰਵਾਈਆਂ ਨੂੰ ਤੇਜ਼ ਕਰਦਿਆਂ ਆਬਕਾਰੀ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਅੱਜ ਤਰਨ ਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿਚ 1.33 ਲੱਖ ਲੀਟਰ ਲਾਹਣ ਦੀ ਵੱਡੀ ਖੇਪ ਨਸ਼ਟ ਕੀਤੀ ਗਈ।

ਆਬਕਾਰੀ ਵਿਭਾਗ ਦੇ ਇਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਪੁਲਿਸ ਅਤੇ ਆਬਕਾਰੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਤਿੰਨ ਜ਼ਿਲ੍ਹਿਆਂ ਵਿਚ ਇਕ ਵੱਡੇ ਆਪਰੇਸ਼ਨ ਦੌਰਾਨ 1,33,500 ਲੀਟਰ ਲਾਹਨ ਨਸ਼ਟ ਕੀਤਾ ਗਿਆ। ਫ਼ਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿਚ ਤਕਰੀਬਨ 1,25,000 ਲੀਟਰ ਲਾਹਣ ਫੜਿਆ ਗਿਆ ਅਤੇ ਨਸ਼ਟ ਕੀਤਾ ਗਿਆ। ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੇ ਪਿੰਡ ਮਹਾਲਮ ਵਿਚ ਤਕਰੀਬਨ 6500 ਲੀਟਰ ਲਾਹਣ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਤਕਰੀਬਨ 2000 ਲੀਟਰ ਲਾਹਣ ਬਰਾਮਦ ਕੀਤਾ ਗਿਆ।

ਬੁਲਾਰੇ ਨੇ ਅੱਗੇ ਦਸਿਆ ਕਿ ਫ਼ਿਰੋਜ਼ਪੁਰ ਅਤੇ ਤਰਨ ਤਾਰਨ ਦੇ ਆਬਕਾਰੀ ਅਤੇ ਪੁਲਿਸ ਵਿਭਾਗ ਦੀ ਟੀਮ ਵਲੋਂ ਹਰੀਕੇ ਵਿਖੇ ਸਤਲੁਜ ਅਤੇ ਬਿਆਸ ਦਰਿਆਵਾਂ ਵਿਚਲੇ ਖੇਤਰ ਵਿੱਚ ਸਾਂਝੇ ਤੌਰ 'ਤੇ ਛਾਪੇਮਾਰੀ ਕੀਤੀ ਗਈ। ਛਾਪਮਾਰੀ ਦੌਰਾਨ ਲਗਭਗ 1.25 ਲੱਖ ਲੀਟਰ ਲਾਹਨ ਸਮੇਤ 26 ਪਲਾਸਟਿਕ ਦੀਆਂ ਤਰਪਾਲਾਂ ਅਤੇ 10 ਲੋਹੇ ਦੇ ਡਰੱਮ ਬਰਾਮਦ ਕੀਤੇ ਗਏ। ਟੀਮ ਨੇ ਲਾਹਣ ਨੂੰ ਨਸ਼ਟ ਕਰ ਦਿਤਾ ਅਤੇ ਥਾਣਾ ਹਰੀਕੇ ਵਿਖੇ ਐਫਆਈਆਰ ਦਰਜ ਕਰਵਾਈ।

File PhotoFile Photo

ਇਸੇ ਤਰ੍ਹਾਂ ਇਕ ਆਬਕਾਰੀ ਟੀਮ ਨੇ ਪੁਲਿਸ ਨਾਲ ਮਿਲ ਕੇ ਪਿੰਡ ਮਹਾਲਮ (ਜਲਾਲਾਬਾਦ) ਵਿਖੇ ਛਾਪੇਮਾਰੀ ਕੀਤੀ ਅਤੇ 70 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 6500 ਲੀਟਰ ਲਾਹਣ ਬਰਾਮਦ ਕੀਤਾ। ਤੁਰਤ ਕਾਰਵਾਈ ਕਰਦਿਆਂ ਟੀਮ ਨੇ ਪਿੰਡ ਦੇ ਇਕ ਖੇਤ ਵਿਚ ਲਾਹਣ ਨੂੰ ਨਸ਼ਟ ਕਰ ਦਿਤਾ।

ਫ਼ਿਰੋਜ਼ਪੁਰ, ਤਰਨਤਾਰਨ ਤੇ ਮਹਾਲਮ ਤੋਂ ਸ਼ਰਾਬ ਬਰਾਮਦ- ਫ਼ਿਰੋਜ਼ਪੁਰ, 10 ਅਗੱਸਤ (ਸੁਭਾਸ਼ ਕੱਕੜ): ਆਬਕਾਰੀ ਵਿਭਾਗ ਫ਼ਿਰੋਜ਼ਪੁਰ ਅਤੇ ਤਰਨਤਾਰਨ ਦੀਆਂ ਟੀਮਾਂ ਨੇ ਸਾਂਝੇ ਤੌਰ ਉਤੇ ਨਸ਼ੇ ਦੇ ਵਿਰੁਧ ਇਕ ਵੱਡੀ ਕਾਰਵਾਈ ਕਰਦੇ ਹੋਏ ਅੱਜ ਛਾਪੇਮਾਰੀ ਦੌਰਾਨ 1.25 ਲੱਖ ਲੀਟਰ ਲਾਹਣ, ਚਾਲੂ ਭੱਟੀ, 26 ਤਰਪਾਲਾਂ ਅਤੇ 10 ਲੋਹੇ ਦੇ ਜਬਤ ਬਰਾਮਦ ਕੀਤੇ।

ਫ਼ਾਜ਼ਿਲਕਾ/ਜਲਾਲਾਬਾਦ, 10 ਅਗੱਸਤ (ਤੇਜਿੰਦਰ ਸਿੰਘ ਖਾਲਸਾ/ਅਮਰਜੀਤ ਖੁਰਾਣਾ): ਸੋਮਵਾਰ ਦੀ ਸਵੇਰ ਪੁਲਿਸ ਵਿਭਾਗ ਨੇ ਇਕ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ ਪਿੰਡ ਮਹਾਲਮ ਵਿਚ ਛਾਪੇਮਾਰੀ ਕੀਤੀ ਅਤੇ ਇੱਥੇ ਵੱਖ ਵੱਖ ਥਾਵਾਂ ਉਤੇ ਲੁਕਾ ਕੇ ਰੱਖੀ ਲਗਭਗ 1200 ਲੀਟਰ ਲਾਹਣ ਬਰਾਮਦ ਕੀਤੀ ਗਈ। ਇਸ ਮੌਕੇ ਐਕਸਾਈਜ ਵਿਭਾਗ ਦੀ ਟੀਮ ਵੀ ਉਨ੍ਹਾਂ ਦੇ ਨਾਲ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement