ਪੰਜਾਬ ਵਿਚ Covid ਕੇਸ ਵਧਣ 'ਤੇ ਕੈਪਟਨ ਵੱਲੋਂ PM ਨੂੰ ਫਰਾਖ਼ਦਿਲੀ ਨਾਲ ਵਿੱਤੀ ਪੈਕੇਜ ਦੇਣ ਦੀ ਮੰਗ
Published : Aug 11, 2020, 3:08 pm IST
Updated : Aug 11, 2020, 3:08 pm IST
SHARE ARTICLE
Captain Amarinder Singh And Narendra Modi
Captain Amarinder Singh And Narendra Modi

ਕੇਂਦਰ ਸਰਕਾਰ ਦੀਆਂ ਲੈਬਾਰਟਰੀਆਂ ਵਿੱਚ ਟੈਸਟਿੰਗ ਸਮਰੱਥਾ ਵਧਾਉਣ ਦੀ ਮੰਗ  

 ਚੰਡੀਗੜ੍ਹ, 11 ਅਗਸਤ : ਪੰਜਾਬ ਵਿੱਚ ਕੋਵਿਡ ਕੇਸਾਂ ਵਿੱਚ ਵਾਧਾ ਹੋਣ ਅਤੇ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀ ਗਿਰਾਵਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਮਹਾਂਮਾਰੀ ਨਾਲ ਮਾਲੀਏ ਦੀ ਉਗਰਾਹੀ ਦੇ ਪਏ ਪਾੜੇ ਨੂੰ ਪੂਰਨ ਲਈ ਸੂਬਿਆਂ ਨੂੰ ਉਦਾਰ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਹੈ।

Captain Amarinder Singh With Other Cheif Ministers Captain Amarinder Singh With Other Cheif Ministers

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬਾਈ ਆਫ਼ਤ ਰਾਹਤ ਫੰਡ (ਐਸ.ਡੀ.ਆਰ.ਐਫ.) ਵਿੱਚੋਂ ਖਰਚਿਆਂ ਲਈ ਕੋਵਿਡ ਨਾਲ ਸਬੰਧਤ ਸ਼ਰਤਾਂ ਵੀ ਨਰਮ ਕਰਨ ਦੀ ਮੰਗ ਰੱਖੀ। ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੁਝ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਪ੍ਰਧਾਨ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੋਵਿਡ ਨਾਲ ਸਬੰਧਤ ਖਰਚਿਆਂ ਲਈ ਐਸ.ਡੀ.ਆਰ.ਐਫ. ਵਿੱਚੋਂ ਇਸ ਵੇਲੇ 35 ਫੀਸਦੀ ਤੱਕ ਫੰਡ ਵਰਤਣ ਦੀ ਸ਼ਰਤ ਹੈ ਜਦਕਿ ਮੌਜੂਦਾ ਲੋੜਾਂ ਦੀ ਪੂਰਤੀ ਲਈ ਇਹ ਕਾਫੀ ਨਹੀਂ ਹੈ।

rajnath singhrajnath singh

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵੀ ਮੀਟਿੰਗ ਵਿੱਚ ਹਾਜ਼ਰ ਸਨ। ਮੁੱਖ ਮੰਤਰੀ ਨੇ ਉੱਤਰੀ ਜ਼ੋਨ ਲਈ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਦੀ ਸਥਾਪਨਾ ਕਰਨ ਲਈ ਪੰਜਾਬ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇਣ 'ਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਉਦੇਸ਼ ਲਈ ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐਮ.ਆਰ.) ਨੂੰ ਇੰਸਟੀਚਿਊਟ ਲਈ ਛੇਤੀ ਹੀ 25 ਏਕੜ ਜ਼ਮੀਨ ਸੌਂਪ ਦਿੱਤੀ ਜਾਵੇਗੀ।

UGCUGC

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੋਵਿਡ ਦੇ ਮਾਮਲੇ ਵਧ ਰਹੇ ਹਨ ਜੋ ਹੁਣ ਤੱਕ 24891 ਤੱਕ ਪਹੁੰਚ ਗਏ ਹਨ ਅਤੇ 604 ਮੌਤਾਂ ਹੋਈਆਂ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯੂ.ਜੀ.ਸੀ. ਦੇ 30 ਸਤੰਬਰ ਤੱਕ ਫਾਈਨਲ ਇਮਤਿਹਾਨ ਲਾਜ਼ਮੀ ਤੌਰ 'ਤੇ ਕਰਵਾਉਣ ਦੇ ਫੈਸਲੇ ਦੀ ਨਜ਼ਰਸਾਨੀ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਸਤੰਬਰ ਵਿੱਚ ਪ੍ਰੀਖਿਆਵਾਂ ਕਰਵਾਉਣ ਦੀ ਸਥਿਤੀ ਵਿੱਚ ਨਹੀਂ ਹੋਵੇਗਾ ਕਿਉਂ ਜੋ ਉਸ ਸਮੇਂ ਸੂਬੇ ਨੂੰ ਕੋਵਿਡ ਦੇ ਸਿਖਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Captain Amarinder Singh With Other Cheif Ministers Captain Amarinder Singh With Other Cheif Ministers

ਉਨ੍ਹਾਂ ਨੇ ਸੁਝਾਅ ਦਿੱਤਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਅਤੇ ਅੰਦਰੂਨੀ ਮੁਲਾਂਕਣ ਦੇ ਆਧਾਰ 'ਤੇ ਅਗਲੀਆਂ ਕਲਾਸਾਂ ਵਿੱਚ ਭੇਜਿਆ ਜਾ ਸਕਦਾ ਹੈ ਅਤੇ ਜਿਹੜੇ ਵਿਦਿਆਰਥੀ ਆਪਣੇ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣਾ ਚਾਹੁੰਦੇ ਹਨ, ਉਨ੍ਹਾਂ ਦੇ ਬਾਅਦ ਵਿੱਚ ਇਮਤਿਹਾਨ ਲੈਣ ਦੀ ਖੁੱਲ੍ਹ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਪਾਸੋਂ ਆਨਲਾਈਨ ਸਕੂਲ ਸਿੱਖਿਆ ਖਾਸ ਕਰਕੇ 11ਵੀਂ ਅਤੇ 12ਵੀਂ ਜਮਾਤ ਦੇ ਗਰੀਬ ਵਿਦਿਆਰਥੀਆਂ ਲਈ ਸਹਾਇਤਾ ਦੀ ਮੰਗ ਕੀਤੀ।

Coronavirus Coronavirus

ਉਨ੍ਹਾਂ ਕਿਹਾ ਕਿ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਲਈ ਬੁਨਿਆਦੀ ਢਾਂਚਾ ਸਿਰਜਣ ਵਾਸਤੇ ਹੋਰ ਫੰਡਾਂ ਦੀ ਲੋੜ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਪੰਜਾਬ ਕੋਵਿਡ ਲਈ 10 ਲੱਖ (ਇਕ ਮਿਲੀਅਨ) ਪਿੱਛੇ 23,000 ਟੈਸਟ ਕਰ ਰਿਹਾ ਹੈ ਜੋ ਕੌਮੀ ਔਸਤ ਨਾਲੋਂ ਵੱਧ ਹੈ ਅਤੇ ਅਗਲੇ 15 ਦਿਨਾਂ ਵਿੱਚ ਆਰ.ਟੀ.-ਪੀ.ਸੀ.ਆਰ. ਟੈਸਟ 12000 ਤੋਂ ਵਧਾ ਕੇ 20000 ਕਰਨ ਦੀ ਯੋਜਨਾ ਹੈ। ਇਹ ਟੈਸਟਿੰਗ ਸਮਰਥਾ ਹੋਰ ਵਧਾਉਣ ਦੀ ਲੋੜ ਹੈ।

Narendra ModiNarendra Modi

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚੰਡੀਗੜ੍ਹ ਅਤੇ ਪੰਜਾਬ ਵਿੱਚ ਸਥਿਤ ਭਾਰਤ ਸਰਕਾਰ ਦੀਆਂ ਸੰਸਥਾਵਾਂ ਨੂੰ ਟੈਸਟਿੰਗ ਸਮਰਥਾ ਵਧਾਉਣ ਦੀ ਅਪੀਲ ਕੀਤੀ ਅਤੇ ਇਸ ਬਾਰੇ ਉਹ ਪਹਿਲਾਂ ਵੀ ਉਨ੍ਹਾਂ ਨੂੰ ਪੱਤਰ ਲਿਖ ਚੁੱਕੇ ਹਨ। ਸੂਬੇ ਦੀ 2.4 ਫੀਸਦੀ ਮੌਤ ਦਰ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਸਾਰੇ ਭਾਰਤ ਵਿੱਚ ਇਕ ਮਿਲੀਅਨ ਪਿੱਛੇ ਹੁੰਦੀਆਂ ਮੌਤਾਂ ਨਾਲੋਂ ਇਹ ਘੱਟ ਹੈ ਅਤੇ ਮੌਤਾਂ ਦੇ 91 ਫੀਸਦੀ ਮਾਮਲੇ ਸਹਿ-ਬਿਮਾਰੀਆਂ ਨਾਲ ਸਬੰਧਤ ਹਨ ਪਰ ਇਹ ਅਜੇ ਵੀ ਗੁਆਂਢੀ ਸੂਬੇ ਹਰਿਆਣਾ ਨਾਲੋਂ ਵੱਧ ਹਨ।

Captain Amarinder Singh Captain Amarinder Singh

ਉਨ੍ਹਾਂ ਕਿਹਾ ਕਿ ਮਰੀਜ਼ ਇਲਾਜ ਲਈ ਹਸਪਤਾਲਾਂ ਵਿੱਚ ਦੇਰੀ ਨਾਲ ਆ ਰਹੇ ਹਨ ਅਤੇ 86 ਫੀਸਦੀ ਮੌਤਾਂ ਟਰਸ਼ਰੀ ਹਸਪਤਾਲਾਂ ਵਿੱਚ ਵੀ ਹੋ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਵਿਖੇ ਸਥਿਤ ਏਮਜ਼ ਵਿਖੇ ਕੋਵਿਡ ਟੈਸਟਿੰਗ ਅਤੇ ਇਲਾਜ ਤੁਰੰਤ ਸ਼ੁਰੂ ਕਰਨ ਦੀ ਅਪੀਲ ਕੀਤੀ ਜਦਕਿ ਇਸ ਸੰਸਥਾ ਵਿੱਚ ਓ.ਪੀ.ਡੀ. ਪਹਿਲਾਂ ਹੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦਾ ਇਲਾਜ ਸ਼ੁਰੂ ਕਰਨ ਨਾਲ ਦੱਖਣੀ ਪੰਜਾਬ ਦੇ ਲੋਕਾਂ ਨੂੰ ਸਹਾਇਤਾ ਮਿਲੇਗੀ।

Chandigarh PGI PGI

ਉਨ੍ਹਾਂ ਨੇ ਸੰਗਰੂਰ ਵਿਖੇ ਸਥਿਤ ਪੀ.ਜੀ.ਆਈ. ਸੈਟੇਲਾਈਟ ਸੈਂਟਰ ਵਿੱਚ ਵਿਸ਼ੇਸ਼ ਤੌਰ 'ਤੇ ਕੋਵਿਡ ਦੇ ਇਲਾਜ ਲਈ ਬਿਸਤਰਿਆਂ ਦੀ ਸਮਰੱਥਾ ਵਧਾਉਣ ਦੀ ਵੀ ਮੰਗ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਫਿਰੋਜ਼ਪੁਰ ਵਿਖੇ ਪ੍ਰਵਾਨ ਕੀਤੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦਾ ਕੰਮ ਵੀ ਤੁਰੰਤ ਕਰਨ ਦੀ ਬੇਨਤੀ ਕੀਤੀ।

Corona Virus Corona Virus

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਹੀ ਮਨਜ਼ੂਰ ਕੀਤੇ ਤਿੰਨ ਮੈਡੀਕਲ ਕਾਲਜਾਂ ਵਿੱਚੋਂ ਮੋਹਾਲੀ ਦੇ ਮੈਡੀਕਲ ਕਾਲਜ ਵਿੱਚ ਕਲਾਸਾਂ ਇਸ ਸਾਲ ਤੋਂ ਸ਼ੁਰੂ ਹੋਣ ਜਾਣਗੀਆਂ ਪਰ ਅਜਿਹੀਆਂ ਹੋਰ ਸੰਸਥਾਵਾਂ ਦੀ ਲੋੜ ਹੈ। ਉਨ੍ਹਾਂ ਨੇ ਲੋੜ ਅਧਾਰਿਤ ਜ਼ਿਲ੍ਹਿਆਂ ਗੁਰਦਸਾਪੁਰ, ਸੰਗਰੂਰ/ਮਲੇਰਕੋਟਲਾ ਦੇ ਨਾਲ-ਨਾਲ ਮੋਗਾ ਵਿੱਚ ਨਵੇਂ ਕਾਲਜ ਸਥਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ ਨੇ ਇਹ ਦਰਸਾ ਦਿੱਤਾ ਹੈ ਕਿ ਸਾਨੂੰ ਸਿਹਤ ਖੇਤਰ ਵਿੱਚ ਸਿਹਤ ਸਹੂਲਤਾਂ ਹੋਰ ਮਜ਼ਬੂਤ ਕਰਨ ਦੀ ਲੋੜ ਹੈ।

Captain Amrinder Singh Captain Amrinder Singh

ਸੂਬੇ ਵਿੱਚ ਕੋਵਿਡ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਹਫ਼ਤਿਆਂ ਵਿੱਚ ਕੋਵਿਡ ਕੇਸ 500 ਤੋਂ 1000 ਤੱਕ ਵਧੇ ਹਨ ਅਤੇ ਪਿਛਲੇ ਪੰਜ ਦਿਨਾਂ ਦੀ ਪਾਜ਼ੇਟਿਵ ਦਰ 8.73 ਫੀਸਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਰੇ ਜ਼ਿਲ੍ਹਿਆਂ ਵਿੱਚ ਕੇਸ ਵਧ ਰਹੇ ਹਨ ਪਰ ਲੁਧਿਆਣਾ, ਜਲੰਧਰ ਅਤੇ ਪਟਿਆਲਾ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ।

corona vaccinecorona virus

ਉਨ੍ਹਾਂ ਦੱਸਿਆ ਕਿ ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਰਗੇ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮਾਈਕ੍ਰੋ-ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਦੱਸਿਆ ਕਿ ਕੋਵਿਡ ਵਿਰੁੱਧ ਲੜਾਈ ਹੋਰ ਤੇਜ਼ ਕਰਨ ਲਈ ਸੂਬੇ ਨੇ ਦੋ ਪਲਾਜ਼ਮਾ ਬੈਂਕ (ਪਟਿਆਲਾ ਤੇ ਅੰਮ੍ਰਿਤਸਰ) ਕਾਰਜਸ਼ੀਲ ਕਰ ਦਿੱਤੇ ਹਨ ਅਤੇ ਇਕ ਹੋਰ ਬੈਂਕ ਛੇਤੀ ਹੀ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਖੋਲ੍ਹਿਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement