ਦੋ ਸਾਬਕਾ ਵਿਧਾਇਕਾਂ ਦੀ ਪਟੀਸ਼ਨ ਇਕਹਿਰੇ ਬੈਂਚ ਵਲੋਂ ਜਨਹਿਤ ਵਜੋਂ ਸੁਣਵਾਈ ਹਿਤ ਚੀਫ਼ ਜਸਟਿਸ ਨੂੰ ਰੈਫ਼ਰ
Published : Aug 11, 2020, 10:46 am IST
Updated : Aug 11, 2020, 10:46 am IST
SHARE ARTICLE
Punjanb Haryana High Court
Punjanb Haryana High Court

ਨਕਲੀ ਸ਼ਰਾਬ ਦਾ ਮਾਮਲਾ ਹਾਈ ਕੋਰਟ ਪੁੱਜਾ 

ਚੰਡੀਗੜ੍ਹ, 10 ਅਗੱਸਤ (ਨੀਲ ਭਾਲਿੰਦਰ ਸਿੰਘ) : ਪੰਜਾਬ ਵਿਚ ਵੱਡੀ ਚਰਚਾ ਦਾ ਕੇਂਦਰ ਬਣੇ ਹੋਏ ਗ਼ੈਰ ਕਾਨੂੰਨੀ ਅਤੇ ਨਕਲੀ ਸ਼ਰਾਬ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਕਹਰੇ ਬੈਂਚ ਨੇ ਸੁਣਵਾਈ ਜਨਹਿਤ ਦੇ ਤੌਰ ਉੱਤੇ ਕੀਤੇ ਜਾਣ ਦੀ ਗੱਲ ਕਹਿੰਦੇ ਹੋਏ ਕੇਸ ਚੀਫ਼ ਜਸਟੀਸ ਦੀ ਬੈਂਚ ਨੂੰ ਰੈਫ਼ਰ  ਕਰ ਦਿਤਾ ਹੈ। ਪੰਜਾਬ ਦੇ ਸਾਬਕਾ ਵਿਧਾਇਕ ਤਰਸੇਮ ਜੋਧਾ ਅਤੇ ਹਰਗੋਪਾਲ ਸਿੰਘ ਦੁਆਰਾ ਪਾਈ ਗਈ ਪਟੀਸ਼ਨ ਉੱਤੇ ਜਸਟਿਸ ਅਲਕਾ ਸਰੀਨ ਨੇ ਇਸ ਮਾਮਲੇ ਨੂੰ ਜਨਹਿਤ ਪਟੀਸ਼ਨ ਦੇ ਤੌਰ ਉੱਤੇ ਸੁਣਨ ਲਈ ਹਾਈ ਕੋਰਟ ਦੇ ਚੀਫ਼ ਜਸਟੀਸ ਨੂੰ ਭੇਜ ਦਿਤਾ ਹੈ।  

ਦਰਅਸਲ ਮਾਮਲੇ ਦੀ ਸੁਣਵਾਈ ਸ਼ੁਰੂ ਹੁੰਦੇ ਹੀ ਜਸਟਿਸ ਸਰੀਨ ਨੇ ਪਟੀਸ਼ਨਕਰਤਾਵਾਂ ਦੇ ਵਕੀਲ ਬਲਤੇਜ ਸਿੰਘ ਸਿੱਧੂ ਨੂੰ ਪੁਛਿਆ ਕਿ ਕਿਉਂ ਨਹੀਂ ਇਸ ਮਾਮਲੇ ਨੂੰ ਜਨਹਿਤ ਪਟੀਸ਼ਨ ਦੇ ਤੌਰ ਉੱਤੇ ਸੁਣਿਆ ਜਾਵੇ? ਹਾਈ  ਕੋਰਟ ਨੇ ਕਿਹਾ ਸਿਆਸੀ ਲੜਾਈ ਇਥੇ ਨਾ ਲੜੀ ਜਾਵੇ।  ਜਿਸ ਉੱਤੇ ਵਕੀਲ ਬਲਤੇਜ ਸਿੰਘ ਸਿੱਧੂ ਨੇ ਕਿਹਾ ਕਿ ਦੋਵੇਂ ਪਟੀਸ਼ਨਰ ਵਿਧਾਇਕ ਤਾਂ ਰਹੇ ਹੀ ਹਨ ਪਰ ਉਨ੍ਹਾਂ ਨੇ 1997 ਤੋਂ ਬਾਅਦ ਚੋਣ ਨਹੀਂ ਲੜੀ। ਇਸ ਲਈ ਇਹ ਕੋਈ ਰਾਜਨੀਤੀ ਦੇ ਤੌਰ ਉੱਤੇ ਨਹੀਂ ਸਗੋਂ ਇਹ ਮਾਮਲਾ ਕਾਫ਼ੀ ਗੰਭੀਰ ਹੈ ਇਸ ਲਈ ਉਨ੍ਹਾਂ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ। ਪੰਜਾਬ ਸਰਕਾਰ ਵਲੋਂ ਵੀ ਪੇਸ਼ ਹੋਏ ਵਕੀਲ ਰਮੀਜਾ ਹਕੀਮ ਨੇ ਕੋਰਟ ਨੂੰ ਦਸਿਆ ਕਿ ਇਸ ਮਾਮਲੇ ਉੱਤੇ ਲਗਾਤਾਰ ਕਾਰਵਾਈ ਚੱਲ ਰਹੀ ਹੈ। ਪਟੀਸ਼ਨਰ ਦੇ ਵਕੀਲ ਨੇ ਕੋਰਟ ਨੂੰ ਦਸਿਆ ਕਿ ਗ਼ੈਰ ਕਾਨੂੰਨੀ ਸ਼ਰਾਬ ਬਣਾਉਣ ਨੂੰ ਲੈ ਕੇ ਨਵੰਬਰ 2018 ਮਈ 2019 ਅਤੇ ਲਾਕਡਾਉਨ ਦੇ ਬਾਅਦ ਵੀ ਤਿੰਨ ਐਫ਼ਆਈਆਰ ਦਰਜ ਹੋਈਆਂ ਹਨ ਪਰ  ਹਰ ਮਾਮਲੇ ਵਿਚ ਸਿਰਫ ਹੇਠਲੇ ਪੱਧਰ ਉੱਤੇ ਹੀ ਕਾਰਵਾਈ ਕੀਤੀ ਗਈ ਜਦੋਂ ਕਿ ਮਾਮਲੇ ਨਾਲ ਜੁੜਿਆ ਮਾਫ਼ੀਆ ਪੁਲਿਸ ਦੀ ਪਕੜ ਤੋਂ ਬਾਹਰ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement